April 30, 2026 12:38 pm

ਗੁਰੂ ਦੀ ਉਪਮਾ ਨਾਲ ਹੀ ਸਾਡੀ ਉਪਮਾ ਹੈ : ਜੀਕੇ

ਵੀਂ ਦਿੱਲੀ, 22 ਮਈ (ਪੀ. ਟੀ.)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਗੁਰੂ ਸਾਹਿਬ ਦੀ ਸ਼ਹੀਦੀ ਦਾ ਕਾਰਨ ਦੱਸਦੇ ਹੋਏ ਧਰਮ ਦੀ ਰੱਖਿਆ ਅਤੇ ਗੁਰਬਾਣੀ ਦੇ ਸਤਿਕਾਰ ਦੇ ਲਈ ਗੁਰੂ ਸਾਹਿਬ ਵੱਲੋਂ ਕੀਤੇ ਗਏ ਕਾਰਜਾਂ ਤੋਂ ਖਫਾ ਹੋ ਕੇ ਮੁਗਲ ਰਾਜ ਦੁਆਰਾ ਫਤਵਾ ਜਾਰੀ ਕਰਨ ਦਾ ਵੀ ਦਾਅਵਾ ਕੀਤਾ। ਪੰਜਾਬੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਜਸਪਾਲ ਸਿੰਘ ਨੇ ਗੁਰੂ ਸਾਹਿਬ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦਾ ਨਿਰਮਾਣ ਅਤੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਦੇ ਹੋਏ ਮਨੁਖਤਾ ਦੇ ਸੰਦੇਸ਼ ਨੂੰ ਸਾਹਮਣੇ ਰੱਖਦੇ ਹੋਏ ਕੀਤੇ ਗਏ ਕਾਰਜਾਂ ਨੂੰ ਗੁਰੂ ਸਾਹਿਬ ਦੀ ਸ਼ਹੀਦੀ ਦਾ ਕਾਰਨ ਦੱਸਿਆ।

ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਦਿੱਲੀ ਕਮੇਟੀ ਵੱਲੋਂ ਪੰਥਕ, ਸਮਾਜਿਕ, ਸਿੱਖਿਆ ਅਤੇ ਰਾਜਨੀਤਿਕ ਤੌਰ ’ਤੇ ਕੀਤੇ ਗਏ ਵਾਅਦਿਆਂ ਉੱਪਰ ਪੂਰਨ ਤੌਰ ’ਤੇ ਪਹਿਰਾ ਦੇਣ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਗੁਰੂ ਦੀ ਉਪਮਾ ਨਾਲ ਹੀ ਸਾਡੀ ਉਪਮਾ ਹੁੰਦੀ ਹੈ। ਆਪਣੀ ਗੱਲ ਨੂੰ ਵਿਸਥਾਰ ਨਾਲ ਸਮਝਾਉਂਦੇ ਹੋਏ ਉਨ੍ਹਾਂ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਨੇ ਜਿੱਥੇ ਬਾਬਾ ਬੰਦਾ ਸਿੰਘ ਬਹਾਦੁਰ ਦੀ ਮਾਰਫਤ ਖਾਲਸਾ ਰਾਜ ਬਖਸ਼ਿਆ, ਉਥੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਬਖਸ਼ਿਸ਼ ਕੀਤੀ। ਸ੍ਰੀ ਅਕਾਲ ਤਖਤ ਸਾਹਿਬ ਤੋਂ ਆਏ ਹਰ ਹੁਕਮਨਾਮੇ ਦੇ ਅੱਗੇ ਕੌਮ ਵੱਲੋਂ ਸਿਰ ਝੁਕਾਉਣ ਦੀ ਗੱਲ ਕਰਦੇ ਹੋਏ ਉਨ੍ਹਾਂ ਨੇ ਇਸ ਸਬੰਧ ਵਿੱਚ ਆਪਣੀ ਪਾਕਿਸਤਾਨ ਯਾਤਰਾ ਦੀਆਂ ਯਾਦਾਂ ਤੋਂ ਵੀ ਸੰਗਤਾਂ ਨੂੰ ਜਾਣੂ ਕਰਵਾਇਆ।
ਇਸ ਮੌਕੇ ਦਿੱਲੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਹਿੰਦਰ ਪਾਲ ਸਿੰਘ ਚੱਡਾ, ਮੀਤ ਪ੍ਰਧਾਨ ਸੱਤਪਾਲ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ, ਗੁਰਬਚਨ ਸਿੰਘ ਚੀਮਾ, ਹਰਮੀਤ ਸਿੰਘ ਕਾਲਕਾ, ਓਂਕਾਰ ਸਿੰਘ ਥਾਪਰ, ਮਨਜਿੰਦਰ ਸਿੰਘ ਸਿਰਸਾ, ਕੁਲਮੋਹਣ ਸਿੰਘ, ਮਨਮੋਹਨ ਸਿੰਘ, ਬੀਬੀ ਧੀਰਜ ਕੌਰ ਅਤੇ ਪਰਮਜੀਤ ਸਿੰਘ ਚੰਡੋਕ ਆਦਿ ਮੌਜੂਦ ਸਨ।

Send this to a friend