Skip to content
Independent perspectives. Global stories.
BREAKING

ਕਾਂਗਰਸ ਨੂੰ ਵਿੱਤੀ ਸਥਿਤੀ ’ਤੇ ਸਫ਼ੈਦ ਪੱਤਰ ਮੰਗਣ ਦਾ ਕੋਈ ਹੱਕ ਨਹੀਂ : ਮੁੱਖ ਮੰਤਰੀ

Share this story

Parkash-Singh-Badal_02 ਜਲੰਧਰ/ਤਲਵਾੜਾ (ਹੁਸ਼ਿਆਰਪੁਰ), 23 ਮਈ- ਪੰਜਾਬ ’ਤੇ ਵਿੱਤੀ ਬੋਝ ਪਾਉਣ ਲਈ ਸਿੱਧੇ ਤੌਰ ’ਤੇ ਕਾਂਗਰਸ ਪਾਰਟੀ ਨੂੰ ਜ਼ਿੰਮੇਂਵਾਰ ਠਹਿਰਾਉਂਦਿਆਂ, ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਇੱਥੇ ਕਿਹਾ ਕਿ ਕਾਂਗਰ ਸਨੂੰ ਇਸ ਮੁੱਦੇ ’ਤੇ ‘ਵ੍ਹਾਈਟ ਪੇਪਰ’ ਮੰਗਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਰਹਿ ਜਾਂਦਾ। ਨਵੇਂ ਬਣੇ ਆਦਰਸ਼ ਸਕੂਲ ਦੇ ਉਦਘਾਟਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੌਮਾਂਤਰੀ ਸੀਮਾ ਨਾਲ ਲੱਗਦਾ ਹੋਣ ਕਾਰਨ ਜਿੱਥੇ ਸੂਬੇ ਨੂੰ ਵੰਡ ਦਾ ਵਧੇਰੇ ਸੰਤਾਪ ਭੋਗਣਾ ਪਿਆ ਉ¤ਥੇ ਕਾਂਗਰਸ ਨੇ ਸੂਬੇ ਦੀ ਆਰਥਿਕਤਾ ਨੂੰ ਅਤਿਵਾਦ ਦੇ ਮਾੜੇ ਦਿਨਾਂ ਦੌਰਾਨ ਕੇਂਦਰੀ ਸੁਰੱਖਿਆ ਬਲਾਂ ਦੇ ਖਰਚੇ ਨੂੰ ਸਰਕਾਰੀ ਖਜ਼ਾਨੇ ’ਤੇ ਬੋਝ ਪਾ ਕੇ,  ਅਰਥ ਵਿਵਸਥਾ ਨੂੰ ਬਿਲਕੁਲ ਹੀ

ਪਟੜੀਓਂ ਲਾਹ ਦਿੱਤਾ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਕਾਂਗਰਸ ਸਰਕਾਰ ਵੱਲੋਂ ਦੂਸਰੇ ਰਾਜਾਂ ਨੂੰ ਟੈਕਸ ਰਿਆਇਤਾਂ ਦੇਣ ਕਾਰਨ, ਸਨਅਤਾਂ ਸੂਬੇ ਵਿੱਚੋਂ ਪਲਾਇਨ ਕਰ ਗਈਆਂ। ਉਸ ਤੋਂ ਬਾਅਦ ਕੇਂਦਰ ਵਿੱਚ ਆਈਆਂ ਕਾਂਗਰਸ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਮਤਰੇਈ ਮਾਂ ਦਾ ਸਲੂਕ ਕਰਦਿਆਂ ਸੂਬੇ ਦੀ ਆਰਥਿਕਤਾ ਨੂੰ ਬਿਕੁਲ ਹੀ ਲੀਹੋਂ ਲਾਹ ਦਿੱਤਾ। ਉਨ੍ਹਾਂ ਕਿਹਾ ਕਿ ਬੜੇ ਸ਼ਰਮ ਦੀ ਗੱਲ ਹੈ ਕਿ ਪੰਜਾਬ ਨਾਲ ਪੈਰ-ਪੈਰ ’ਤਟ ਧੱਕਾ ਕਰਨ ਵਾਲੀ ਪਾਰਟੀ ਦੇ ਨੁਮਾਇੰਦੇ ਅੱਜ ਮਾਲੀ ਸੰਕਟ ਦਾ ਭਾਂਡਾ ਅਕਾਲੀ-ਭਾਜਪਾ ਸਰਕਾਰ ’ਤੇ ਭੰਨ ਰਹੇ ਹਨ। ਇੱਕ ਹੋਰ ਸਵਾਲ ਦਾ ਜੁਆਬ ਦਿੰਦਿਆਂ ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰੇਕ ਪਾਰਟੀ ਨੂੰ ਆਪਣਾ ਅਧਾਰ ਵਧਾਉਣ ਦਾ ਅਧਿਕਾਰ ਹੈ ਅਤੇ ਜੇਕਰ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਆਪਣਾ ਅਧਾਰ ਮਜ਼ਬੂਤ ਕਰਨ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ, ਤਾਂ ਇਸ ਵਿੱਚ ਕੋਈ ਇਤਰਾਜ਼ ਨਹੀਂ। ਉਨ੍ਹਾਂ ਕਿਹਾ ਕਿ ਅਕਾਲੀ ਦਲ-ਭਾਜਪਾ ਦਾ ਗਠਜੋੜ ਠੋਸ ਅਤੇ ਚਿਰ ਸਥਾਈ ਹੈ ਕਿਉਂ ਜੋ ਦੋਵਾਂ ਪਾਰਟੀਆਂ ਨੂੰ ਇੱਕ ਦੂਸਰੇ ’ਤੇ ਪੂਰਣ ਵਿਸ਼ਵਾ ਤੇ ਭਰੋਸਾ ਹੈ। ਉਨ੍ਹਾ ਕਿਹਾ ਕਿ ਭਾਜਪਾ ਨਾਲ ਅਕਾਲੀ ਦੇ ਸਬੰਧ ਇਸ ਲਈ ਵੀ ਮਜ਼ਬੂਤ ਹਨ ਕਿਉਂ ਜੋ ਭਾਜਪਾ ਨਾਲ ਔਖੇ ਸਮਿਆਂ ਵਿੱਚ ਅਕਾਲੀ ਦਲ ਚਟਾਨ ਵਾਂਗ ਖੜ੍ਹਾ ਹੈ।
          ਪੈਟਰੋਲ ਅਤੇ ਡੀਜ਼ਲ ’ਤੇ ਸੈ¤ਸ ਲਾਉਣ ਦੇ ਸਰਕਾਰ ਦੇ ਫ਼ੈਸਲੇ ਨੂੰ ਤਰਕਸੰਗਤ ਦੱਸਦਿਆਂ ਸ. ਬਾਦਲ ਨੇ ਕਿਹਾ ਕਿ ਸੂਬੇ ਵਿੱਚ ਵੱਡੇ ਪੱਧਰ ’ਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਲਈ ਇਸ ਦੀ ਲੋੜ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਸੂਬੇ ਦੇ ਸਰਬੱਪਖੀ ਵਿਕਾਸ ਅਤੇ ਭਲਾਈ ਲਈ ਵਚਨਬੱਧ ਹੈ ਜਿਸ ਲਈ ਇਹ ਸੈ¤ਸ ਲਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਉ¤ਤਰੀ ਖਿੱਤੇ ਦੀਆਂ ਸਾਰੀਆਂ ਰਾਜ ਸਰਕਾਰਾਂ ਵੱਲੋਂ ਇੱਕਸਾਰ ਕਰ ਢਾਂਚੇ ਨੂੰ ਅਪਣਾ ਲਿਆ ਜਾਵੇਗਾ ਤੇ ਖਿੱਤੇ ਵਿੱਚ ਇੱਕਸਾਰ ਟੈਕਸ ਦਰਾਂ ਹੋ ਜਾਣਗੀਆਂ।
          ਗੁਰਪ੍ਰੀਤ ਸਿੰਘ ਪਿੰਕੀ ਦਾ ਮਾਮਲੇ ’ਤੇ ਉਨ੍ਹਾ ਕਿਹਾ ਕਿ ਇਸ ਮਾਮਲੇ ’ਤੇ ਕਾਨੂੰਨ ਅਨੁਸਾਰ ਹੀ ਫ਼ੈਸਲਾ ਹੋਵੇਗਾ।
          ਕੰਢੀ ਇਲਾਕੇ ਵਿੱਚ ਸਿੱਖਿਆ ਨੂੰ ਹੁਲਾਰਾ ਦੇਣ ਲਈ ਕੀਤੇ ਜਾ ਰਹੇ ਯਤਨਾਂ ਦਾ ਖੁਲਾਸਾ ਕਰਦਿਆਂ ਉਨ੍ਹਾਂ ਕਿਹਾ ਕਿ ਨਵੇਂ ਬਣਾਏ ਗਏ ਆਦਰਸ਼ ਸਕੂਲ ਵਿੱਚ ਛੇਤੀ ਹੀ ਵਿਦਿਅਕ ਸੈਸ਼ਨ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਦਰਸ਼ ਸਕੂਲ ਇਸ ਖਿੱਤੇ ਦੇ ਵਿਦਿਆਰਥੀਆਂ ਨੂੰ ਮਿਆਰੀ ਤੇ ਸਸਤੀ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਲਾਭਕਾਰੀ ਸਿੱਧ ਹੋਵੇਗਾ। ਉਨ੍ਹਾਂ ਨਵੇਂ ਉਸਰੇ ਮਹੰਤ ਰਾਮ ਪ੍ਰਕਾਸ਼ ਦਾਸ ਸਰਕਾਰੀ ਕਾਲਜ ਦਾ ਦੌਰਾ ਵੀ ਕੀਤਾ।
          ਬਾਅਦ ਵਿੱਚ ਸੀ-ਪਾਈਟ ਕੇਂਦਰ ਦੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਨ੍ਹਾਂ ਕੇਂਦਰਾਂ ਨੂੰ ਕੰਪਿਊਟਰ ਸਿਖਲਾਈ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਇਨ੍ਹਾਂ ਕੇਂਦਰਾਂ ਵਿੱਚ ਕਲੈਰੀਕਲ ਇਮਤਿਹਾਨਾਂ ਦੀ ਤਿਆਰੀ ਵੀ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਕੇਂਦਰ ਜਿਹੜੇ ਫ਼ਿਲਹਾਲ ਹਥਿਆਰਬੰਦ ਬਲਾਂ ਦੀ ਭਰਤੀ ਲਈ  ਸਿਖਲਾਈ ਦਿੰਦੇ ਹਨ, ਨੂੰ ਭਵਿੱਖ ਵਿੱਚ ਰੋਜ਼ਗਾਰ ਸਿਖਲਾਈ ਦੇ ਨਵੇਂ ਵਸੀਲਿਆਂ ਲਈ ‘ਇੰਟੈਗ੍ਰੇਟਿਡ ਹੱਬਜ਼’ ਵਜੋਂ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਨੇ ਇਨ੍ਹਾਂ ਕੇਂਦਰਾਂ ਵਿੱਚ ਸਿਖਲਾਈ ਸਮਾਂ ਵੀ 8 ਦੀ ਬਜਾਏ 12 ਹਫ਼ਤਿਆਂ ਦਾ ਕਰਨ ਦੇ ਆਦੇਸ਼ ਵੀ ਦਿੱਤੇ।
          ਇਸ ਮੌਕੇ ਮੁੱਖ ਮੰਤਰੀ ਦੇ ਨਾਲ ਐਮ.ਐਲ.ਏ. ਸੁਖਜੀਤ ਕੌਰ ਸਾਹੀ ਤੇ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਅਤੇ ਪ੍ਰਧਾਨ ਯੂਥ ਅਕਾਲੀ ਦਲ ਦੋਆਬਾ ਜ਼ੋਨ ਸਰਬਜੋਤ ਸਿੰਘ ਸਾਬੀ, ਵਿਸ਼ੇਸ਼ ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਸ੍ਰੀ ਕੇ.ਜੇ.ਐਸ. ਚੀਮਾ, ਡੀ.ਆਈ.ਜੀ. ਕੁੰਵਰ ਵਿਜੇ ਪ੍ਰਤਾਪ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਵੀ ਮੌਜੂਦ ਸਨ।  

WRITTEN BY