April 30, 2026 10:51 pm

ਕੇਂਦਰ ਨਾਲ ਜੰਗ ’ਚ ਕੇਜਰੀਵਾਲ ਨੂੰ ਮਿਲਿਆ ਦਿੱਲੀ ਹਾਈਕੋਰਟ ਦਾ ਸਾਥ

kejriwal_1700131f ਨਵੀਂ ਦਿੱਲੀ, 25 ਮਈ (ਪੀ. ਟੀ. ਲਾਇਵ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਧਿਕਾਰਾਂ ਨੂੰ ਲੈ ਕੇ ਕੇਂਦਰ ਨਾਲ ਚੱਲ ਰਹੀ ਤਕਰਾਰ ਵਿੱਚ ਦਿੱਲੀ ਹਾਈਕੋਰਟ ਦਾ ਸਾਥ ਮਿਲਿਆ ਹੈ। ਹਾਈਕੋਰਟ ਨੇ ਸੋਮਵਾਰ ਨੂੰ ਸਾਫ ਸ਼ਬਦਾਂ ’ਚ ਕਿਹਾ ਕਿ ਦਿੱਲੀ ਦੇ ਪੁਲਿਸ ਮੁਲਾਜ਼ਮਾਂ ਦੀ ਗ੍ਰਿਫਤਾਰੀ ਦਿੱਲੀ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ ਦੇ ਅਧਿਕਾਰ ਖੇਤਰ ਵਿੱਚ ਹੈ ਅਤੇ ਇਹ ਕਹਿੰਦੇ ਹੋਏ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਗ੍ਰਿਫਤਾਰ ਇੱਕ ਹੈ¤ਡ ਕਾਂਸਟੇਬਲ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ।ਇਸੇ ਦੌਰਾਨ ਮੁੱਖ ਮੰਤਰੀ ਕੇਜਰੀਵਾਲ ਨੇ ਹਾਈਕਰੋਟ ਦੀ ਟਿੱਪਣੀ ਦੇ ਬਾਅਦ ਕਿਹਾ ਹੈ ਕਿ ਪੁਲਿਸ ਮੁਲਾਜ਼ਮਾਂ ਦੀ ਗ੍ਰਿਫਤਾਰੀ ਦੇ ਮੁੱਦੇ ਉ¤ਤੇ ਦਿੱਲੀ ਹਾਈਕੋਰਟ ਦਾ ਫੈਸਲਾ ਕੇਂਦਰ ਸਰਕਾਰ ਦੇ ਲਈ ਬਹੁਤ ਹੀ ਅਸਹਿਜ ਸਥਿਤੀ ਹੈ। ਉ¤ਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨੇ ਵੀ ਟਵੀਟ ਕੀਤਾ ਹੈ ਕਿ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ ਨੂੰ ਕਮਜ਼ੋਰ ਕਰਨ ਦੇ ਲਈ ਕੇਂਦਰ ਸਰਕਾਰ ਦੀ ਕੋਸ਼ਿਸ਼ ਨਾਕਾਮ ਹੋਈ ਹੈ।

Send this to a friend