April 30, 2026 10:50 pm

ਸਿੱਖਿਆ ਮੰਤਰੀ ਨੇ ਜੂਨੀਅਰ ਵਿਸ਼ਵ ਚੈਂਪੀਅਨ ਬਣ ਕੇ ਦੇਸ਼ ਪਰਤੀ ਮੁੱਕੇਬਾਜ਼ ਮਨਦੀਪ ਕੌਰ ਸੰਧੂ ਨੂੰ ਕੀਤਾ ਸਨਮਾਨਿਤ

ਚੰਡੀਗੜ੍ਹ, 25 ਮਈ (ਪੀ. ਟੀ.)- ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਜੂਨੀਅਰ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਜਿੱਤ ਕੇ ਅੱਜ ਸਵੇਰੇ ਵਤਨ ਪਰਤਣ ’ਤੇ ਮੁੱਕੇਬਾਜ਼ ਮਨਦੀਪ ਕੌਰ ਸੰਧੂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ। ਡਾ.ਚੀਮਾ ਨੇ ਇਸ ਮੌਕੇ ਐਲਾਨ ਕੀਤਾ ਕਿ 27 ਮਈ ਨੂੰ ਲੁਧਿਆਣਾ ਦੇ ਗੁਰੂ ਨਾਨਕ ਭਵਨ ਵਿਖੇ ਸਿੱਖਿਆ ਵਿਭਾਗ ਵੱਲੋਂ ਇਕ ਲੱਖ ਰੁਪਏ ਦੀ ਨਕਦ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਜਾਵੇਗਾ। ਡਾ.ਚੀਮਾ ਨੇ ਇਸ ਮੌਕੇ ਮਨਦੀਪ ਦੇ ਮਾਤਾ-ਪਿਤਾ ਅਤੇ ਕੋਚ ਦਾ ਵੀ ਸਨਮਾਨ ਕੀਤਾ। ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਧਾਲੀਵਾਲ ਵੀ ਹਾਜ਼ਰ ਸਨ।ਤਾਈਪੇਈ ਵਿਖੇ ਜੂਨੀਅਰ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਬੈਂਟਮ ਭਾਰ ਵਰਗ ਵਿੱਚ ਸੋਨ ਤਮਗਾ ਜਿੱਤਣ ਵਾਲੀ ਲੁਧਿਆਣਾ ਜ਼ਿਲੇ ਦੇ ਪਿੰਡ ਚਕਰ ਦੀ ਮਨਦੀਪ ਕੌਰ ਸੰਧੂ ਅੱਜ ਸਵੇਰੇ ਹੀ ਨਵੀਂ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਚੰਡੀਗੜ੍ਹ

ਹਵਾਈ ਅੱਡੇ ’ਤੇ ਉਤਰੀ। ਸਿੱਖਿਆ ਵਿਭਾਗ ਦੇ ਖੇਡ ਵਿੰਗ ਵੱਲੋਂ ਮਨਦੀਪ ਕੌਰ ਦਾ ਸਵਾਗਤ ਕੀਤਾ ਗਿਆ। ਸਿੱਖਿਆ ਮੰਤਰੀ ਡਾ.ਚੀਮਾ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਮਨਦੀਪ ਦੇ ਸਨਮਾਨ ਵਿੱਚ ਇਕ ਸੰਖੇਪ ਜਿਹਾ ਸਮਾਗਮ ਕਰਦਿਆਂ ਸਭ ਤੋਂ ਪਹਿਲਾਂ ਉਸ ਦਾ ਸਵਾਗਤ ਕੀਤਾ। ਇਸ ਉਪਰੰਤ ਫੁਲਕਾਰੀ ਤੇ ਸ਼ਾਲ ਨਾਲ ਸਨਮਾਨ ਕੀਤਾ। ਉਨ੍ਹਾਂ ਮਨਦੀਪ ਦੇ ਪਿਤਾ ਜਗਦੇਵ ਸਿੰਘ, ਮਾਤਾ ਦਲਜੀਤ ਕੌਰ, ਭਰਾ ਜਗਵਿੰਦਰ ਸਿੰਘ, ਕੋਚ ਦਵਿੰਦਰ ਸਿੰਘ ਐਸ.ਪੀ. ਅਤੇ ਕੋਚ ਸੁਰਿੰਦਰ ਕੌਰ ਦਾ ਵੀ ਸਨਮਾਨ ਕੀਤਾ। ਉਨ੍ਹਾਂ ਮਨਦੀਪ, ਉਸ ਦੇ ਪਰਿਵਾਰ ਅਤੇ ਪਿੰਡ ਚਕਰ ਦੇ ਵਸਨੀਕਾਂ ਲਈ ਚਾਹ ਪਾਰਟੀ ਵੀ ਰੱਖੀ।
        ਸਿੱਖਿਆ ਮੰਤਰੀ ਡਾ.ਚੀਮਾ ਨੇ ਇਸ ਮੌਕੇ ਐਲਾਨ ਕੀਤਾ ਕਿ ਸਿੱਖਿਆ ਵਿਭਾਗ ਵੱਲੋਂ ਮਨਦੀਪ ਕੌਰ ਨੂੰ ਇਕ ਲੱਖ ਰੁਪਏ ਦੀ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਜਾਵੇਗਾ। ਇਹ ਸਨਮਾਨ ਲੁਧਿਆਣਾ ਦੇ ਗੁਰੂ ਨਾਨਕ ਭਵਨ ਵਿਖੇ 27 ਮਈ ਨੂੰ ਵਿਸ਼ੇਸ਼ ਸਮਾਗਮ ਦੌਰਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮੁੱਚੇ ਦੇਸ਼ ਨੂੰ ਅੱਜ ਮਨਦੀਪ ’ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਅਤੇ ਸਿੱਖਿਆ ਵਿਭਾਗ ਲਈ ਮਾਣ ਵਾਲੀ ਗੱਲ ਹੈ ਪੰਜਾਬ ਦੀ ਵਿਦਿਆਰਥਣ ਨੇ ਪੂਰੀ ਦੁਨੀਆਂ ਵਿੱਚ ਨਾਂ ਚਮਕਾਉਂਦਿਆਂ ਵਿਸ਼ਵ ਚੈਂਪੀਅਨ ਬਣੀ ਹੈ। ਮਨਦੀਪ ਕੌਰ ਚਕਰ ਦੇ ਸਰਕਾਰੀ
ਕੋਚ ਦਵਿੰਦਰ ਸਿੰਘ ਅਤੇ ਮੁੱਕੇਬਾਜ਼ ਮਨਦੀਪ ਕੌਰ ਸੰਧੂ ਵੱਲੋਂ ਕੀਤੀ ਮੰਗ ਨੂੰ ਮੌਕੇ ’ਤੇ ਹੀ ਮੰਨਦਿਆਂ ਫੈਸਲਾ ਕੀਤਾ ਕਿ ਮੌਜੂਦਾ ਅਕਾਦਮਿਕ ਵਰ੍ਹੇ ਦੌਰਾਨ ਹੀ ਪਿੰਡ ਚਕਰ ਦੇ ਸਕੂਲ ਨੂੰ ਮੁੱਕੇਬਾਜ਼ੀ ਦੇ ਦੋ ਵਿੰਗ ਅਲਾਟ ਕੀਤੇ ਜਾਣਗੇ। ਇਸ ਸਬੰਧੀ ਉਨ੍ਹਾਂ ਡਿਪਟੀ ਡਾਇਰੈਕਟਰ (ਖੇਡਾਂ) ਸ੍ਰੀ ਸਰਬਜੀਤ ਸਿੰਘ ਤੂਰ ਨੂੰ ਆਦੇਸ਼ ਦਿੱਤੇ ਕਿ ਚਕਰ ਨੂੰ ਅੰਡਰ 14 (ਕੁੜੀਆਂ) ਤੇ ਅੰਡਰ 17 (ਮੁੰਡੇ) ਦੇ ਵਿੰਗ ਦੇ ਕੇ 13-13 ਸੀਟਾਂ ਦਿੱਤੀਆਂ ਜਾਣ ਅਤੇ ਕੋਚਾਂ ਦਾ ਵੀ ਪ੍ਰਬੰਧ ਕੀਤਾ। ਜਾਵੇਗਾ। ਇਸ ਮੌਕੇ ਸਿੱਖਿਆ ਮੰਤਰੀ ਨੇ ਦੱਸਿਆ ਕਿ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀਆਂ ਕੋਸ਼ਿਸ਼ਾਂ ਸਦਕਾ ਬੀਤੇ ਦਿਨੀ ਪੰਜਾਬ ਕੈਬਨਿਟ ਨੇ 125 ਖਿਡਾਰੀਆਂ ਨੂੰ ਪੰਜਾਬ ਪੁਲਿਸ ਵਿੱਚ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੌਮੀ ਤੇ ਕੌਮਾਂਤਰੀ ਪੱਧਰ ਦੇ 125 ਖਿਡਾਰੀਆਂ ਨੂੰ ਖੇਡ ਪ੍ਰਾਪਤੀਆਂ ਦੇ ਲਿਹਾਜ਼ ਨਾਲ ਡੀ.ਐਸ.ਪੀ., ਸਬ ਇੰਸਪੈਕਟਰ ਅਤੇ ਹੈਡ ਕਾਂਸਟੇਬਲ ਭਰਤੀ ਕੀਤਾ ਜਾਵੇਗਾ।

Send this to a friend