ਚੰਡੀਗੜ੍ਹ, 26 ਮਈ- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ‘ਐਕਟ ਈਸਟ’ ਨੀਤੀ ਤਹਿਤ ਕੇਂਦਰ ਸਰਕਾਰ ਵਲੋਂ ਉ¤ਤਰੀ ਪੂਰਬੀ ਰਾਜਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਅੱਜ ਗੰਗਟੋਕ ਵਿਖੇ ਡੀ.ਏ.ਵੀ. ਪੀ. ਦੀ ਪ੍ਰਦਰਸ਼ਨੀ ‘ਸਾਲ ਏਕ ਸ਼ੁਰੂਆਤ ਅਨੇਕ’ ਦਾ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀਮਤੀ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਜਟ ਦੌਰਾਨ ਉ¤ਤਰ ਪੂਰਬੀ ਰਾਜਾਂ ਦੇ ਵਿਕਾਸ ਲਈ 53000 ਕਰੋੜ ਰੁਪੈ ਰਾਖਵੇਂ ਰੱਖੇ ਗਏ ਹਨ ਅਤੇ ਨਾਲ ਹੀ ਅਨੇਕਾਂ ਲੋਕ ਪੱਖੀ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 10000ਕਰੋੜ ਰੁਪੈ ਨਾਲ ਬਿਜਲੀ ਸੰਚਾਰ ਦੀ ਵਿਵਸਥਾ ਸੁਧਾਰਨ ਤੇ 6 ਖੇਤੀਬਾੜੀ ਯੂਨੀਵਰਸਿਟੀਆਂ
ਸਥਾਪਿਤ ਕਰਨ ਦਾ ਵੀ ਪ੍ਰਸਤਾਵ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਆਉਣ ਨਾਲ ਲੋਕਾਂ ਨੂੰ ਚੰਗੇਰੇ ਭਵਿੱਖ ਦੀ ਆਸ ਬੱਝੀ ਹੈ। ਉਨ੍ਹਾਂ ਕਿਹਾ ਕਿ ਫੋਟੋ ਪ੍ਰਦਰਸ਼ਨੀ ਰਾਹੀਂ ਕੇਂਦਰ ਸਰਕਾਰ ਦੇ ਪ੍ਰੋਗਰਾਮਾਂ ਤੇ ਕੰਮਾਂ ਨੂੰ ਦਰਸਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਕੇਂਦਰ ਵਿਚ ਫੈਸਲੇ ਲੈਣ ਵਾਲੀ ਸਰਕਾਰ ਕਾਰਨ ਜਿੱਥੇ ਤੇਜੀ ਨਾਲ ਕੰਮ ਹੋ ਰਿਹਾ ਹੈ ਉ¤ਥੇ ਪ੍ਰਧਾਨ ਮੰਤਰੀ ਦੇ ਵਿਦੇਸ਼ ਦੌਰਿਆਂ ਨਾਲ ਦੇਸ਼ ਦਾ ਮਾਣ-ਸਨਮਾਨ ਵਧਿਆ ਹੈ। ਸ੍ਰੀਮਤੀ ਬਾਦਲ ਨੇ ਕਿਹਾ ਕਿ ‘ਮੇਕ ਇਨ ਇੰਡੀਆ’ ਸੱਚਾਈ ਵਿਚ ਬਦਲ ਰਿਹਾ ਹੈ ਅਤੇ ਦੇਸ ਵਿਚ ਵੱਡੇ ਪੱਧਰ ’ਤੇ ਨਿਵੇਸ਼ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ 14 ਵੇਂ ਵਿੱਤ ਕਮਿਸ਼ਨ ਦੀਆਂ ਸਿਫਾਰਸ਼ਾਂ ਮੰਨਕੇ ਰਾਜਾਂ ਨੂੰ ਵਧੇਰੇ ਵਿੱਤੀ ਸਾਧਨ ਦੇ ਦਿੱਤੇ ਹਨ ਤਾਂ ਜੋ ਰਾਜ ਸਰਕਾਰਾਂ ਆਪਣੀ ਲੋੜ ਮੁਤਾਬਿਕ ਨੀਤੀ ਨਿਰਮਾਣ ਕਰ ਸਕਣ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਦਾ ਇਕ ਸਾਲ ਪੂਰਾ ਹੋਣ ’ਤੇ ਡੀ.ਏ.ਵੀ.ਪੀ. ਵਲੋਂ ਇਸ ਪ੍ਰਦਰਸ਼ਨੀ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਰਾਹੀਂ ਕੇਂਦਰ ਸਰਕਾਰ ਦੀਆਂ ਵੱਖ-ਵੱਖ ਵਰਗਾਂ ਲਈ ਸ਼ੁਰੂ ਕੀਤੀਆਂ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣੂੰ ਕਰਵਾਇਆ ਜਾਵੇਗਾ।