ਜੰਮੂ, 27 ਮਈ (ਪੀ. ਟੀ.)- ਭਾਰਤ ਦੇ ਮਾਮਲਿਆਂ ’ਚ ਦਖ਼ਲ ਅੰਦਾਜ਼ੀ ਦੇ ਮੁੱਦੇ ‘ਤੇ ਪਾਕਿਸਤਾਨ ਨੂੰ ਸਾਫ-ਸਾਫ ਸ਼ਬਦਾਂ ’ਚ ਸੰਦੇਸ਼ ਦਿੰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਜੇ ਪਾਕਿਸਤਾਨ ਆਪਣੀ ਖੈਰ ਚਾਹੁੰਦਾ ਹੈ ਤਾਂ ਉਸ ਨੂੰ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਆਉਣਾ ਚਾਹੀਦਾ ਹੈ।ਰਾਜਨਾਥ ਨੇ ਜੰਮੂ ’ਚ ਭਾਰਤ ਦੇ ਸਨਮਾਨ, ਅਖੰਡਤਾ ਤੇ ਪ੍ਰਭੂਸੱਤਾ ਨੂੰ ਨੁਕਸਾਨ ਪਹੁੰਚਾਉਣ ਦੀ ਇੱਛਾ ਰੱਖਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਅਜਿਹੇ ਲੋਕਾਂ ਨੂੰ ਦੇਸ਼ ਭਰਪੂਰ ਜਵਾਬ ਦੇਵੇਗਾ।