ਅੰਮ੍ਰਿਤਸਰ, 27 ਮਈ (ਪੀ.ਟੀ.)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ, ਗੋਲਡਨ ਟੈਂਪਲ ਕਲੋਨੀ, ਸੁਲਤਾਨਵਿੰਡ ਰੋਡ, ਸ੍ਰੀ ਅੰਮ੍ਰਿਤਸਰ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਮੱਲਾਂ ਮਾਰੀਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਸਬੰਧ ਵਿਚ ਪਿੰ੍ਰਸੀਪਲ ਚਰਨਜੀਤ ਕੌਰ ਨੇ ਦੱਸਿਆ ਕਿ ਪਹਿਲੀ ਵਾਰ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਸ ਵਿਚ ਨਵਰੋਜ ਕੌਰ 553 ਅੰਕ (85 ਫੀਸਦੀ), ਹਰਮਨਪ੍ਰੀਤ ਕੌਰ 548 ਅੰਕ (84 ਫੀਸਦੀ), ਅਰਸ਼ਪ੍ਰੀਤ ਕੌਰ 543 (83 ਫੀਸਦੀ) ਨੇ ਕ੍ਰਮਵਾਰ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਸਮੂਹ ਵਿਦਿਆਰਥੀਆਂ ਨੇ ਪਹਿਲਾ ਦਰਜਾ ਪ੍ਰਾਪਤ ਕੀਤਾ। ਵਿਦਿਆਰਥੀਆਂ ਦੀ ਸ਼ਾਨਦਾਰ ਸਫਲਤਾ ਉੱਤੇ ਉਚੇਚੇ ਤੌਰ ’ਤੇ ਸਕੂਲ ਦੀ ਪ੍ਰਬੰਧਕੀ ਕਮੇਟੀ ਨੇ ਪਿੰ੍ਰਸੀਪਲ ਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ। ਇਸ ਮੌਕੇ ’ਤੇ ਸਕੂਲ ਦੇ ਸਮੂਹ ਵਿਦਿਆਰਥੀ ਅਤੇ ਸਟਾਫ ਹਾਜ਼ਰ ਸਨ।