May 1, 2026 7:01 pm

ਸੁਪਰੀਮ ਕੋਰਟ ਤੋਂ ਕੇਜਰੀਵਾਲ ਸਰਕਾਰ ਨੂੰ ਝਟਕਾ, ਹਾਈਕੋਰਟ ਦੇ ਆਦੇਸ਼ ’ਤੇ ਲਗਾਈ ਰੋਕ

ਨਵੀਂ ਦਿੱਲੀ, 29 ਮਈ (ਪੀ. ਟੀ.)- ਦਿੱਲੀ ‘ਚ ਕੇਂਦਰ ਦੇ ਨੋਟੀਫਿਕੇਸ਼ਨ ‘ਤੇ ਹੱਕਾਂ ਦੀ ਜੰਗ ਨੂੰ ਲੈ ਕੇ ਚੱਲ ਰਹੀ ਲੜਾਈ ‘ਚ ਅਰਵਿੰਦ ਕੇਜਰੀਵਾਲ ਸਰਕਾਰ ਨੂੰ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਦਿੱਲੀ ਹਾਈਕੋਰਟ ਦੇ ਆਦੇਸ਼ ‘ਤੇ ਰੋਕ ਲਗਾ ਦਿੱਤੀ ਹੈ। ਇਸ ਮਾਮਲੇ ‘ਚ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ‘ਚ ਅਰਜੀ ਦਾਇਰ ਕਰਕੇ ਮਾਮਲੇ ‘ਚ ਸੁਣਵਾਈ ਦੀ ਮੰਗ ਕੀਤੀ ਸੀ। ਏ.ਸੀ.ਬੀ. ਅਧਿਕਾਰ ਖੇਤਰ ਮਾਮਲੇ ‘ਚ ਕੇਜਰੀਵਾਲ ਸਰਕਾਰ ਨੂੰ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕੀਤਾ ਹੈ। ਮਾਮਲੇ ‘ਚ ਦਿੱਲੀ ਸਰਕਾਰ ਤੋਂ ਸੁਪਰੀਮ ਕੋਰਟ ਨੇ ਜਵਾਬ ਮੰਗਿਆ ਹੈ। ਜਵਾਬ ਦੇਣ ਲਈ ਦੋ ਹਫਤੇ ਦਾ ਵਕਤ ਦਿੱਤਾ ਗਿਆ ਹੈ।

Send this to a friend