Skip to content
Independent perspectives. Global stories.
BREAKING

ਰੂਪਨਗਰ ਦੇ ਨਵੇਂ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ, ਕੰਮਕਾਜ ’ਚ ਤੇਜ਼ੀ ਲਿਆਉਣ ਲਈ ਪ੍ਰੇਰਿਆ

Share this story

ਰੂਪਨਗਰ, 1 ਜੂਨ (ਅਰਵਿੰਦਰ ਭਾਰਦਵਾਜ)- ਸ. ਤੇਜਿੰਦਰਪਾਲ ਸਿੰਘ ਸਿੱਧੂ ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ ਨੇ ਰੂਪਨਗਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਾ ਵਾਧੂ ਚਾਰਜ ਸੰਭਾਲਣ ਉਪਰੰਤ ਅੱਜ ਇਥੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਕਾਰਾਤਮਕ ਰਵਈਆ ਰਖਦੇ ਹੋਏ ਆਪਣਾ ਕੰਮਕਾਜ ਤੇਜੀ ਨਾਲ ਨਿਪਟਾਉਣ ਦੀ ਪ੍ਰੇਰਣਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦਫਤਰਾਂ ਵਿਚ ਕੰਮਕਾਜ ਲਈ ਆਉਣ ਵਾਲੇ ਲੋਕ ਪ੍ਰੇਸ਼ਾਨ ਨਾ ਹੋਣ। ਇਸ ਲਈ ਕੋਈ ਵੀ ਡਾਕ ਪੈਂਡਿੰਗ ਨਾ ਰਖੀ ਜਾਵੇ। ਉਨ੍ਹਾਂ ਮੀਟਿੰਗ ਦੌਰਾਨ ਸਮਾਜਿਕ ਸੁਰਖਿਆ ਵਿਭਾਗ ਦੇ ਅਧਿਕਾਰੀਆਂ ਪਾਸੋਂ ਬੁਢਾਪਾ ਅਤੇ ਹੋਰ ਪੈਨਸ਼ਨ ਸਕੀਮਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਉਨ੍ਹਾਂ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ ਅਤੇ ਕਿਹਾ ਕਿ ਇਨ੍ਹਾਂ ਸਮਾਗਮਾਂ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਇਨ੍ਹਾਂ ਸਮਾਗਮਾਂ ਦੌਰਾਨ

ਆਉਣ ਵਾਲੀ ਸੰਗਤ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਮੀਟਿੰਗ ਵਿਚ ਹਾਜ਼ਰ ਸੀਨੀਅਰ ਪੁਲਿਸ ਕਪਤਾਨ ਸ. ਵਰਿੰਦਰਪਾਲ ਸਿੰਘ ਪਾਸੋ ਇਨਾਂ ਸਮਾਗਮਾਂ ਦੇ ਕੀਤੇ ਜਾ ਰਹੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕਰਨ ਉਪਰੰਤ ਪ੍ਰੇਰਣਾ ਕੀਤੀ ਕਿ ਇੰਨਾਂ ਸਮਾਗਮਾਂ ਦੌਰਾਨ ਟਰੈਫਿਕ ਦੇ ਸੁਚੱਜੇ ਪ੍ਰਬੰਧ ਕੀਤੇ ਜਾਣ ਅਤੇ  ਪਵਿੱਤਰ ਨਿਸ਼ਾਨੀਆਂ, ਸ਼ਸਤਰਾਂ ਤੇ ਵਸਤਰਾਂ ਦੀ ਧਾਰਮਿਕ ਦਰਸ਼ਨ ਯਾਤਰਾ ਲਈ ਵੀ ਰੂਟ ਦੇ ਚੰਗੇ ਪ੍ਰਬੰਧ ਕਰਨ ਲਈ ਕਿਹਾ ਤਾਂ ਜੋ ਕਿਸੇ ਕਿਸਮ ਦੀ ਸਮਸਿਆ ਨਾ ਆਵੇ।
ਉਨ੍ਹਾਂ ਇਹ ਵੀ ਕਿਹਾ ਕਿ ਧਾਰਮਿਕ  ਯਾਤਰਾ ਦੇ ਰਾਤ ਦੇ ਠਹਿਰਾਓ ਵਾਲੀ ਥਾਂ ਦੇ ਵੀ ਸੁਚੱਜੇ ਪ੍ਰਬੰਧ ਕੀਤੇ ਜਾਣ। ਉਨਾਂ ਇਸ ਯਾਤਰਾ ਦੇ ਰੂਟ ਨੂੰ ਅੰਤਿਮ ਰੂਪ ਦੇਣ ਲਈ ਕਿਹਾ।
ਉਨ੍ਹਾਂ ਕਿਹਾ ਕਿ ਸ਼੍ਰੀ ਇੰਦਰਜੀਤ ਸਿੰਘ ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਰੂਪਨਗਰ ਦੀਆਂ ਸੜਕਾਂ ਲਈ ਨੋਡਲ ਅਫਸਰ ਹੋਣਗੇ ਅਤੇ ਉਨਾਂ ਸ੍ਰੀ ਅਨੰਦਪੁਰਸਾਹਿਬ ਨੂੰ ਪਹੁੰਚ ਕਰਨ ਵਾਲੀਆਂ ਸੜਕਾਂ ਦੀ ਮੁਰੰਮਤ ਕਰਦੇ ਹੋਏ ਇਸ ਨੂੰ ਚੰਗੀ ਤਰ੍ਰਾਂ ਨਾਲ ਚੱਲਣ ਯੋਗ ਬਨਾਉਣ ਲਈ ਵੀ ਕਿਹਾ। ਇਸ ਮੀਟਿੰਗ ਵਿਚ  ਸ੍ਰੀਮਤੀ ਸੁਰਭੀ ਮਲਿਕ ਐਸ.ਡੀ.ਐਮ. ਨੰਗਲ, ਸ਼੍ਰੀ ਅਮਰਜੀਤ ਬੈਂਸ ਐਸ.ਡੀ.ਐਮ. ਸ਼੍ਰੀ ਅਨੰਦਪੁਰ ਸਾਹਿਬ, ਸ਼੍ਰੀ ਸੰਯਮ ਅਗਰਵਾਲ ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ, ਸ਼੍ਰੀ ਤੇਜਦੀਪ ਸਿੰਘ ਸੈਣੀ ਐਸ.ਡੀ.ਐਮ. ਰੂਪਨਗਰ, ਸ਼੍ਰੀਮਤੀ ਅਵਨੀਤ ਕੌਰ ਸਹਾਇਕ ਕਮਿਸ਼ਨਰ(ਜ),ਸ਼੍ਰੀ ਸੰਜੀਵ ਬੁਧੀਰਾਜਾ ਸਕੱਤਰ ਰੈਡ ਕਰਾਸ, ਸ੍ਰੀ ਦਿਰਪੇਸ਼ ਕੁਮਾਰ ਕਾਰਜਸਾਧਕ ਅਫਸਰ ਸ੍ਰੀ ਅਨੰਦਪੁਰ ਸਾਹਿਬ ਵੀ ਹਾਜ਼ਰ ਸਨ।

WRITTEN BY