ਚੰਡੀਗੜ੍ਹ, 1 ਜੂਨ (ਪੀ. ਟੀ.)- ਪੰਜਾਬ ਸਰਕਾਰ ਨੇ ਰਾਜ ਦੀਆਂ ਕੁੱਲ 5490 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਦੀ ਸਾਲ 2015-16 ਵਰ੍ਹੇ ਵਿੱਚ ਮੁਰੰਮਤ ਕਰਨ ਦੀ ਇੱਕ ਵਿਆਪਕ ਯੋਜਨਾ ਨੂੰ ਪ੍ਰਵਾਨ ਕੀਤਾ ਹੈ।ਪੰਜਾਬ ਸਰਕਾਰ ਵੱਲੋਂ ਸਾਲ 2015-16 ਦੋਰਾਨ ਰਾਜ ਦੀਆਂ 5490 ਕਿਲੋਮੀਟਰ ਪ੍ਰਮੁੱਖ ਸੜਕਾਂ ਅਤੇ ਲਿੰਕ ਸੜਕਾਂ ਦੀ ਮੁਰੰਮਤ ਅਤੇ ਉਸਾਰੀ ਸਬੰਧੀ ਤਿਆਰ ਕੀਤੀ ਗਈ ਯੋਜਨਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਸਬੰਧੀ ਅੱਜ ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰੀ ਜਨਮੇਜਾ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਹੋਈ ਇਕ ਉੱਚ ਪੱਧਰੀ ਮੀਟਿੰਗ ਹੋਈ ।ਇਸ ਮੀਟਿੰਗ ਵਿੱਚ ਵਿਭਾਗ ਦੇ ਸਾਰੇ ਵਿੰਗਾਂ ਦੇ ਚੀਫ ਇੰਜਨੀਅਰ ਹਾਜਰ ਸਨ।ਇਸ ਸਬੰਧੀ ਜਾਣਕਾਰੀ ਦਿੰਦਿਆ ਲੋਕ ਨਿਰਮਾਣ ਵਿਭਾਗ ( ਬੀ ਐਂਡ ਆਰ ) ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ
ਕਿ ਰਾਜ ਦੀਆ 1062 ਕਿਲੋਮੀਟਰ ਲੰਬੀਆ ਸੜਕਾਂ ਦੀ ਵਿਸ਼ੇਸ਼ ਮੁਰੰਮਤ ਕੀਤੀ ਜਾਣੀ ਹੈ ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਹਾਲਤ ਬਹੁਤ ਖਰਾਬ ਹੋ ਚੁੱਕੀ ਹੈ ਜਿਸ ਕਾਰਨ ਇਨ੍ਹਾਂ ਦੀ ਤੁਰੰਤ ਮੁਰੰਮਤ ਦੀ ਲੋੜ ਹੈ। ਇਸ ਤੋਂ ਇਲਾਵਾ ਰਾਜ ਦੀਆ 4428 ਕਿਲੋਮੀਟਰ ਲੰਬੀਆਂ ਸੜਕਾਂ ਦੀ ਆਮ ਮੁਰੰਮਤ ਵੀ ਕੀਤੀ ਜਾਣੀ ਹੈ।



