Skip to content
Independent perspectives. Global stories.
BREAKING

ਬਾਦਲ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦਾ 350ਵਾਂ ਸਥਾਪਨਾ ਦਿਵਸ ਮਨਾਉਣ ਲਈ ਉ¤ਚ-ਤਾਕਤੀ ਕਮੇਟੀ ਦਾ ਗਠਨ

Share this story

image ਜਲੰਧਰ/ਚੰਡੀਗੜ੍ਹ, 3 ਜੂਨ- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸ੍ਰੀ ਅਨੰਦਪੁਰ ਸਾਹਿਬ ਦੇ 350ਵੇਂ ਸਥਾਪਨਾ ਦਿਵਸ ਮਨਾਉਣ ਵਾਲੀ ਜੱਥੇਬੰਦਕ ਕਮੇਟੀ ਵਲੋਂ ਲਏ ਗਏ ਫੈਸਲਿਆਂ ਨੂੰ ਬਰੀਕੀ ਨਾਲ ਲਾਗੂ ਕਰਵਾਉਣ ਲਈ ਮੁੱਖ ਸਕੱਤਰ, ਪ੍ਰਮੁੱਖ ਸਕੱਤਰ ਸਭਿਆਚਾਰਕ ਮਾਮਲੇ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਅਤੇ ਉਪ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ’ਤੇ ਅਧਾਰਤ ਇੱਕ ਉਚ ਤਾਕਤੀ ਕਮੇਟੀ ਗਠਿਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਸ. ਬਾਦਲ ਨੇ ਅੱਜ ਸਵੇਰੇ ਪੰਜਾਬ ਭਵਨ ਵਿਖੇ ਹੋਈ ਜਥੇਬੰਦਕ ਕਮੇਟੀ ਦੀ ਚੌਥੀ ਮੀਟਿੰਗ ਦੌਰਾਨ ਲਿਆ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਮੁੱਖ ਮੰਤਰੀ

ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ. ਬਾਦਲ ਦੀ ਪ੍ਰਧਾਨਗੀ ਹੇਠ ਜਥੇਬੰਦਕ ਕਮੇਟੀ ਵਲੋਂ ਵੱਖ-ਵੱਖ ਮੀਟਿੰਗਾਂ ਦੌਰਾਨ ਲਏ ਗਏ ਫੈਸਲਿਆਂ ਨੂੰ ਆਪਣੀ ਸਿੱਧੀ ਨਿਗਰਾਨੀ ਹੇਠ ਲਾਗੂ ਕਰਵਾਉਣ ਲਈ ਇਸ ਉਚ ਤਾਕਤੀ ਕਮੇਟੀ ਨੂੰ ਅੱਗੇ 15-20 ਸਬ-ਕਮੇਟੀਆਂ ਗਠਿਤ ਕਰਨ ਦਾ ਅਧਿਕਾਰ ਦਿੱਤਾ ਹੈ। ਮੁੱਖ ਮੰਤਰੀ ਨੇ ਸੂਬੇ ਦੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਦੇ 350ਵੇਂ ਸਥਾਪਨਾ ਦਿਵਸ ਨੂੰ ਵਧੀਆ ਢੰਗ ਨਾਲ ਮਨਾਉਣ ਨੂੰ ਯਕੀਨੀ ਬਣਾਉਣ ਜਿਸ ਦੌਰਾਨ ਇਸ ਪਵਿੱਤਰ ਸ਼ਹਿਰ ਦੀ ਸਿੱਖ ਪੰਥ ਬਾਰੇ ਸ਼ਾਨਦਾਰ ਵਿਰਾਸਤ ਦਾ ਸੁਨੇਹਾ ਨਾ ਕੇਵਲ ਦੇਸ਼ ਵਿਚ ਸਗੋਂ ਦੁਨੀਆਂ ਭਰ ਦੇ ਵਿੱਚ ਪਹੁੰਚਾਇਆ ਜਾਵੇ। ਉਨ੍ਹਾਂ ਨੇ ਪ੍ਰਮੁੱਖ ਸਕੱਤਰ ਸਭਿਆਚਾਰ ਮਾਮਲੇ ਨੂੰ ਉਘੀਆਂ ਧਾਰਮਿਕ ਸਖ਼ਸ਼ੀਅਤਾਂ ਸਣੇ ਹੋਰਨਾਂ ਉਘੀਆਂ ਸਖ਼ਸ਼ੀਅਤਾਂ ਨੂੰ ਸੱਦਾ-ਪੱਤਰ ਭੇਜਣ ਨੂੰ ਯਕੀਨੀ ਬਣਾਉਣ ਵਾਸਤੇ ਆਖਿਆ। ਸ. ਬਾਦਲ ਨੇ ਮੀਟਿੰਗ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਸ ਸਮਾਰੋਹ ਵਿਚ ਸ਼ਾਮਲ ਹੋਣ ਲਈ ਨਿੱਜੀ ਬੇਨਤੀ ਕੀਤੀ ਹੈ ਜਿਸ ਨੂੰ ਉਨ੍ਹਾਂ ਨੇ ਪ੍ਰਵਾਨ ਕਰਦਿਆਂ 19 ਜੂਨ, 2015 ਨੂੰ ਸਮਾਰੋਹ ਵਿਚ ਸ਼ਮੂਲੀਅਤ ਕਰਨ ਦਾ ਵਾਅਦਾ ਕੀਤਾ ਹੈ।
ਇਸੇ ਤਰ੍ਹਾਂ ਸ. ਬਾਦਲ ਨੇ ਇਸ ਮਹਾਨ ਸਮਾਰੋਹ ਦੇ ਪ੍ਰਬੰਧਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਤਾਂ ਜੋ ਇਸ ਸਮਾਰੋਹ ਨੂੰ ਪੂਰੀ ਸ਼ਾਨ ਨਾਲ ਮਨਾਇਆ ਜਾ ਸਕੇ।
ਇਸ ਮੌਕੇ ਹਾਜ਼ਰ ਹੋਰਨਾਂ ਵਿਚ ਕੈਬਨਿਟ ਮੰਤਰੀ ਸੋਹਨ ਸਿੰਘ ਠੰਡਲ, ਡਾ. ਦਲਜੀਤ ਸਿੰਘ ਚੀਮਾ, ਸ੍ਰੀ ਮਦਨ ਮੋਹਨ ਮਿੱਤਲ, ਲੋਕ ਸਭਾ ਐਮ.ਪੀ. ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਸਾਬਕਾ ਐਮ.ਪੀ ਸ੍ਰੀ ਤਰਲੋਚਨ ਸਿੰਘ, ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ, ਮੁੱਖ ਸਕੱਤਰ ਸ਼੍ਰੀ ਸਰਵੇਸ਼ ਕੌਸ਼ਲ, ਵਧੀਕ ਮੁੱਖ ਸਕੱਤਰ ਪੀ.ਡਬਲਯੂ.ਡੀ ਸ੍ਰੀ ਐਨ.ਐਸ. ਕਲਸੀ, ਪ੍ਰਮੁੱਖ ਸਕੱਤਰ ਸਭਿਆਚਾਰਕ ਮਾਮਲੇ ਸ੍ਰੀਮਤੀ ਅੰਜਲੀ ਭਾਵੜਾ, ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਸ਼੍ਰੀ ਐਸ.ਕੇ. ਸੰਧੂ, ਪ੍ਰਮੁੱਖ ਸਕੱਤਰ/ਉਪ ਮੁੱਖ ਮੰਤਰੀ ਸ਼੍ਰੀ ਪੀ.ਐਸ. ਔਜਲਾ, ਵਿਸ਼ੇਸ਼ ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਸ਼੍ਰੀ ਕੇ.ਜੇ. ਐਸ. ਚੀਮਾ, ਸਕੱਤਰ ਸਿੰਚਾਈ ਸ੍ਰੀ ਕਾਹਨ ਸਿੰਘ ਪਨੂੰ ਆਦਿ ਮੌਜੂਦ ਸਨ।

WRITTEN BY