Skip to content
Independent perspectives. Global stories.
BREAKING

‘ਕੌਣ ਬਣੇਗਾ ਦਸ਼ਮੇਸ਼ ਦਾ ਲਾਡਲਾ’ ਭਾਸ਼ਣ ਮੁਕਾਬਲੇ ਦੇ ਫਾਈਨਲ ਮੁਕਾਬਲੇ ਵਿੱਚ ਅੰਮ੍ਰਿਤਪਾਲ ਕੌਰ ਨੇ ਮਾਰੀ ਬਾਜ਼ੀ

Share this story

ਸ੍ਰੀ ਅਨੰਦਪੁਰ ਸਾਹਿਬ , 4 ਜੂਨ (ਦਵਿੰਦਰਪਾਲ ਸਿੰਘ, ਅੰਕੁਸ਼)- ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾਂ ਸਥਾਪਨਾ ਦਿਵਸ ਨੂੰ ਸਮਰਪਿਤ ‘ਕੌਣ ਬਣੇਗਾ ਦਸ਼ਮੇਸ਼ ਦਾ ਲਾਡਲਾ’ ਦੀ ਅਗਲੀ ਲੜੀ ਵਜੋਂ ਸ੍ਰੀ ਅਨੰਦਪੁਰ ਸਾਹਿਬ ਦੀ ਵਿਰਾਸਤ ਨੂੰ ਦਰਸਾਉਂਦੇ ਹੋਏ ਨੈਸ਼ਨਲ ਪੱਧਰ ਦੇ ਫਾਈਨਲ ਭਾਸ਼ਣ ਮੁਕਾਬਲੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਹੈਡ ਗ੍ਰੰਥੀ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ, ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ ਸਾਹਿਬ ਅਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠ ਪਾਵਨ ਨਗਰੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਵਿਰਾਸਤ-ਏ-ਖਾਲਸਾ ਦੇ ਆਡੀਟੋਰੀਅਮ ਵਿਖੇ ਅੱਜ ਬਹੁਤ ਹੀ ਸ਼ਾਨੋ ਸ਼ੌਕਤ ਨਾਲ ਆਯੋਜਿਤ ਕਰਵਾਏ ਗਏ।

‘ਕੌਣ ਬਣੇਗਾ ਦਸ਼ਮੇਸ਼ ਦਾ ਲਾਡਲਾ’ ਪ੍ਰਤੀਯੋਗਿਤਾ ਦੇ ਅੱਜ ਕਰਵਾਏ ਗਏ ਫਾਈਨਲ ਮੁਕਾਬਲਿਆਂ ਵਿੱਚ ਸਾਹਿਬਜਾਦਾ ਅਜੀਤ ਸਿੰਘ ਜੋਨ , ਸਾਹਿਬਜਾਦਾ ਜੁਝਾਰ ਸਿੰਘ ਜੋਨ , ਸਾਹਿਬਜਾਦਾ ਜੋਰਾਵਰ ਸਿੰਘ ਜੋਨ ਅਤੇ ਸਾਹਿਬਜਾਦਾ ਫਤਿਹ ਸਿੰਘ ਜੋਨ ਵਿੱਚੋਂ 2-2 ਪ੍ਰਤੀਯੋਗੀ (ਕੁੱਲ 8 ਪ੍ਰਤੀਯੋਗੀ) ਜੋਨਲ ਮੁਕਾਬਲਿਆਂ ਵਿੱਚੋਂ ਜੇਤੂ ਹੋ ਕੇ ਪਹੁੰਚੇ ਸਨ।
           ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ‘ਕੋਣ ਬਣੇਗਾ ਦਸ਼ਮੇਸ਼ ਦਾ ਲਾਡਲਾ‘ ਭਾਸ਼ਣ ਪ੍ਰਤੀਯੋਗਤਾ ਦੇ ਜੋਨਲ ਪੱਧਰੀ ਭਾਸ਼ਣ ਮੁਕਾਬਲੇ 25 ਮਈ ਨੂੰ ਹੋਏ ਸਨ ਜਿਸ ਵਿੱਚ 47 ਟੀਮਾਂ ਨੇ ਭਾਗ ਲਿਆ ਸੀ ਜਿਨਾਂ ਨੂੰਉਪਰੋਕਤ  ਚਾਰ ਜੋਨਾਂ ਵਿੱਚ ਵੰਡਿਆ ਗਿਆ ਸੀ ਜਿਨ ਾਂ ਵਿੱਚੋਂ 8 ਟੀਮਾਂ ਫਾਈਨਲ ਮੁਕਾਬਲਿਆਂ ਲਈ ਚੁਣੀਆ ਗਈਆ ਸਨ ਜਿਨਾਂ ਦੇ ਅੱਜ ਨੈਸ਼ਨਲ ਪੱਧਰੀ ਭਾਸ਼ਣ ਮੁਕਾਬਲੇ ਕਰਵਾਏ ਗਏ।ਇਨਾਂ ਨੈਸ਼ਨਲ ਪੱਧਰੀ ਭਾਸ਼ਣ ਮੁਕਾਬਲਿਆਂ ਤੋਂ ਪਹਿਲਾ ਅੱਜ ਖਾਲਸਾਈ ਜਾਹੋ ਜਲਾਲ  ਨੂੰ ਪੇਸ਼ ਕਰਦਾ ਧਾਰਮਿਕ ਨਾਟਕ ਵੀ ਪੇਸ਼ ਕੀਤਾ ਗਿਆ।
           ਅੱਜ ਦੇ ਇਸ ਨੈਸ਼ਨਲ ਪੱਧਰੀ ਫਾਈਨਲ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਦੇ ਤੋਰ ਤੇ ਸਿੰਘ ਸਾਹਿਬਾਨ ਗਿਆਨੀ ਗੁਰਬਚਨ ਸਿੰਘ  ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਸ਼ਿਰਕਤ ਕੀਤੀ।ਇਸ ਮੋਕੇ ਮੈਂਬਰ ਪਾਰਲੀਮੈਂਟ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਿੱਖਿਆ ਮੰਤਰੀ ਪੰਜਾਬ ਡਾ: ਦਲਜੀਤ ਸਿੰਘ ਚੀਮਾ ਵਿਸ਼ੇਸ਼ ਮਹਿਮਾਨ ਦੇ ਤੋਰ ਤੇ ਇਸ ਭਾਸ਼ਣ ਪ੍ਰਤੀਯੋਗਤਾ ਵਿੱਚ ਸ਼ਾਮਲ ਹੋਏ। ਇੰਟਰਨੈਸ਼ਨਲ ਗੁਰਮਤ ਪ੍ਰਚਾਰ ਮਿਸ਼ਨ ਦੇਚੇਅਰਮੈਨ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਸਰਪ੍ਰਸਤ ਭਾਈ ਰਜਿੰਦਰ ਸਿੰਘ ਮਹਿਤਾ ਨੇਮੁੱਖ ਮਹਿਮਾਨ , ਵਿਸ਼ੇਸ਼ ਮਹਿਮਾਨਾਂ ਅਤੇ ਹੋਰ ਮੋਹਤਬਰਾਂ ਨੂੰ ‘ਜੀ ਆਇਆ’ ਆਖਿਆ। ਇਨਾਂ ਫਾਈਨਲ ਮੁਕਾਬਲਿਆਂ ਲਈ ‘ਇਨ ਗਰੀਬਨ ਕੋ  ਦੂੰ ਪਾਤਸ਼ਾਹੀ ॥ ਯਾਦ ਰਖੇਹਮਰੀ ਗੁਰਿਆਈ ॥’ ਅਤੇ ‘ਤੇਗ ਬਹਾਦਰ ਬੋ ਲਿਆ ਧਰ ਪਈਐ ਧਰਮ ਨਾ ਛੋਡੀਐ॥’ ਆਦਿ ਵਿਸ਼ੇਪ੍ਰਤੀਯੋਗੀਆਂ ਲਈ  ਰੱਖੇ ਗਏ ਸਨ। ਇਨ੍ਹਾਂ ਮੁਕਾਬਲਿਆਂ ਵਿੱਚ ਜੱਜ ਸਾਹਿਬਾਨ ਦੀ ਭੂਮਿਕਾ ਪ੍ਰੋ: ਹਰਦੀਪ ਸਿੰਘ , ਪ੍ਰੋ: ਹਰਜਿੰਦਰ ਸਿੰਘ ਬਲਿੰਗ  ਅਤੇ ਪ੍ਰੋ: ਅਵਤਾਰ ਸਿੰਘ ਨੇ ਬਾਖੂਬੀ ਨਿਭਾਈ। ਇਸ ਮੌਕੇ ਸਟੇਜ ਸੈਕਟਰੀ ਦੀ ਭੂਮਿਕਾ ਸ: ਅਮਰਜੀਤ ਸਿੰਘ ਦੂਆ ਨੇ ਨਿਭਾਈ।‘ਕੋਣ ਬਣੇਗਾ ਦਸ਼ਮੇਸ਼ ਦਾ ਲਾਡਲਾ‘ ਭਾਸ਼ਣ ਮੁਕਾਬਲੇ ਪ੍ਰਤੀਯੋਗਤਾ ਦੇ ਫਾਈਨਲ ਮੁਕਾਬਲਿਆਂ ਵਿੱਚ ਅੰਮ੍ਰਿਤਪਾਲ ਕੋਰ ਸਾਹਿਬਜਾਦਾ ਅਜੀਤ ਸਿੰਘ ਪਬਲਿਕ ਸਕੂਲ ਮਾਹਿਲਪੁਰ ਦੀ ਵਿਦਿਆਰਥਣ ਨੇ ਪਹਿਲਾਂ ਸਥਾਨ, ਸੁਮਨਪ੍ਰੀਤ ਕੋਰ ਮਾਤਾ ਗੰਗਾ ਖਾਲਸਾ ਕਾਨਵੈਂਟ ਸਕੂਲ ਮੰਜੀ ਸਾਹਿਬ ਕੋਟਾ ਨੇ ਦੂਸਰਾ ਸਥਾਨ ਅਤੇ ਰਾਜਵਿੰਦਰ ਸਿੰਘ ਭਾਈ ਨੰਦ ਲਾਲ ਪਬਲਿਕ ਸਕੂਲ ਸ਼੍ਰੀ ਅਨੰਦਪੁਰ ਸਾਹਿਬ ਦੇ ਵਿਦਿਆਰਥੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਪਹਿਲੇ ਤਿੰਨੇ ਸਥਾਨਾਂ ਤੇ ਆਉਣ ਵਾਲੇ ਪ੍ਰਤੀਯੋਗੀਆਂ ਨੂੰ ਸਨਮਾਨ ਚਿੰਨ ਅਤੇ ਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਚੌਥੇ ਸਥਾਨ ਤੇ ਆਉਣ ਵਾਲੀ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਤਰਨਤਾਰਨ ਦੀ ਵਿਦਿਆਰਥਣ ਗੁਰਦੀਪ ਕੋਰ ਨੂੰਕੰਸੋਲੇਸ਼ਨ ਇਨਾਮ ਦਿੱਤਾ ਗਿਆ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ, ਜਥੇਦਾਰ ਮੱਲ ਸਿੰਘ  ਆਦਿ ਨੇ ਸਨਮਾਨ ਚਿੰਨ ਅਤੇ ਮਾਣਪੱਤਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ , ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸਿੰਘ ਸਾਹਿਬ ਗਿਆਨੀ ਮੱਲ ਸਿੰਘ, ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ , ਇੰਟਰਨੈਸ਼ਨਲ ਗੁਰਮਤ ਪ੍ਰਚਾਰ ਮਿਸ਼ਨ ਦੇ ਚੇਅਰਮੈਨ ਅਤੇ  ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ , ਹਰਿੰਦਰਪਾਲ ਸਿੰਘ ਚੰਦੂਮਾਜਰਾ , ਭਾਈ ਰਜਿੰਦਰ ਸਿੰਘ ਮਹਿਤਾ, ਸੰਤ ਬਾਬਾ ਲਾਭ ਸਿੰਘ ਜੀ ਕਾਰਸੇਵਾ ਕਿਲਾ ਅਨੰਦਗੜ ਸਾਹਿਬ ਵਾਲੇ , ਸੰਤ ਬਾਬਾ ਅਵਤਾਰ ਸਿੰਘ ਜੀ ਟਿੱਬੀ ਸਾਹਿਬ ਵਾਲੇ, ਪਰਮਜੀਤ ਸਿੰਘ ਖਾਲਸਾ , ਤਖਤ ਸ਼੍ਰੀ ਕੇਸਗੜ ਸਾਹਿਬ ਦੇ ਮੈਨੇਜਰ ਭਾਈ ਸੁਖਵਿੰਦਰ ਸਿੰਘ ਗਰੇਵਾਲ, ਜਥੇਦਾਰ ਮੋਹਣ ਸਿੰਘ ਢਾਹੇਜਿਲਾ ਪ੍ਰਧਾਨ (ਦਿਹਾਤੀ) ਸ਼੍ਰੋਮਣੀ ਅਕਾਲੀ ਦਲ ਬਾਦਲ, ਬੀਬੀ ਕੁਲਵਿੰਦਰ ਕੋਰ ਜਿਲਾ ਪ੍ਰਧਾਨ (ਇਸਤਰੀ) ਸ਼੍ਰੋਮਣੀ ਅਕਾਲੀ ਦਲ ਬਾਦਲ , ਹਰਜੀਤ ਕੋਰ ਸਿੱਧੂ ਪ੍ਰਿੰਸੀਪਲ , ਵਧੀਕ ਸਕੱਤਰ ਜਗੀਰ ਸਿੰਘ, ਮਨਜਿੰਦਰ ਸਿੰਘ ਬਰਾੜ, ਬਿਕਰਮਜੀਤ ਸਿੰਘ, ਜਥੇਦਾਰ ਹਰਜੀਤ ਸਿੰਘ ਅਚਿੰਤ , ਸਾਬਕਾ ਕੋਂਸਲਰ ਅਤੇ ਅਕਾਲੀ ਆਗੂ ਇੰਦਰਜੀਤ ਸਿੰਘ ਬ ੇਦੀ, ਅਕਾਲੀ ਆਗੂ ਪਰਮਜੀਤ ਸਿੰਘ ਪੰਮਾ , ਹਰਪ੍ਰੀਤ ਸਿੰਘ , ਜਥੇਦਾਰ ਮੋਹਣ ਸਿੰਘ ਡੂਮੇਵਾਲ, ਪਰਮਜੀਤ ਸਿੰਘ ਸਰੋਆ, ਡਾਇਰੈਕਟਰ ਨਿਰੰਜਨ ਸਿੰਘ ਰਾਣਾ, ਪ੍ਰਿਤਪਾਲ ਸਿੰਘ ਗੰਢਾ, ਰਾਮ ਸਿੰਘ ਮਜਾਰਾ, ਸਰਬਜੀਤ ਸਿੰਘ ਭੰਗਲ, ਪਰਮਜੀਤ ਸਿੰਘ ਬੱਢਲ, ਐਡਵੋਕੇਟ ਹਰਦੇਵ ਸਿੰਘ ਹੈਪੀ, ਸੁਖਵਿੰਦਰ ਸਿੰਘ ਬਿੱਟੂ, ਨਰਿੰਦਰ ਸਿੰਘ ਮਾਵੀ, ਮਨਿੰਦਰਪਾਲ ਸਿੰਘ ਮਨੀ, ਅਮਰੀਕ ਸਿੰਘ ਸਰਪੰਚ ਸਹੋਟਾ, ਭੁਪਿੰਦਰ ਸਿੰਘ, ਕੁਲਵੀਰ ਸਿੰਘ ਅਸਮਾਨਪੁਰ, ਦਰਬਾਰਾ ਸਿੰਘ ਢਾਹੇ, ਹਰਜਿੰਦਰ ਸਿੰ੍ਹ ਗੱਜਪੁਰ, ਕਸ਼ਮੀਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਹਾਜ਼ਰ ਸਨ।

WRITTEN BY