ਨਵੀਂ ਦਿੱਲੀ- ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਤੋਂ ਇੱਕ ਦਿਨ ਪਹਿਲਾਂ ਸਿੱਖ ਮਸਲਿਆਂ ਦਾ ਸੇਕ ਦਿੱਲੀ ਤੱਕ ਜਾ ਪੁੱਜਾ। ਜੰਮੂ ਵਿੱਚ ਜਰਨੈਲ ਸਿੰਘ ਭਿੰਡਰਾਵਾਲੇ ਦੇ ਪੋਸਟਰ ਪਾੜਨ ਨੂੰ ਲੈ ਕੇ ਭੜਕੀ ਹਿੰਸਾ ਵਿੱਚ ਨੌਜਵਾਨ ਦੀ ਮੌਤ ਦੇ ਰੋਸ ਵਜੋਂ ਜੰਮੂ ਕਸ਼ਮੀਰ ਭਵਨ ਬਾਹਰ ਰੋਸ ਪ੍ਰਦਰਸ਼ਨ ਹੋਇਆ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਖਿਲਾਫ ਕਤਲ ਦਾ ਮੁਕੱਦਮਾ ਦਰਜ ਹੋਵੇ।ਦਿੱਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਸਿੱਖਾਂ ਨੇ ਦਿੱਲੀ ਵਿੱਚ ਦੋ ਪ੍ਰਦਰਸ਼ਨ ਕੀਤੇ।



