Skip to content
Independent perspectives. Global stories.
BREAKING

ਅੰਮ੍ਰਿਤਸਰ ਬੰਦ ਨੂੰ ਭਰਵਾਂ ਹੁੰਗਾਰਾ

Share this story

amritsar-shops-remain-closed-during-a-statewide-257496 ਅੰਮ੍ਰਿਤਸਰ- ਅੱਜ ਇੱਥੇ ਦਲ ਖਾਲਸਾ, ਦਮਦਮੀ ਟਕਸਾਲ, ਅਖੰਡ ਕੀਰਤਨੀ ਜਥਾ, ਅਕਾਲੀ ਦਲ ਪੰਚ ਪ੍ਰਧਾਨੀ ਅਤੇ ਸੰਯੁਕਤ ਅਕਾਲੀ ਦਲ ਵ¤ਲੋਂ ਦਿ¤ਤੇ ਗਏ 6 ਜੂਨ 1984 ਹਰਿਮੰਦਿਰ ਸਾਹਿਬ ਵਿਖੇ ਹੋਏ ਘ¤ਲੂਘਾਰੇ ਦੀ ਯਾਦ ਵਿ¤ਚ ਅੰਮ੍ਰਿਤਸਰ ਬੰਦ ਦੇ ਸ¤ਦੇ ਨੂੰ ਭਰਵਾਂ ਹੁੰਗਾਰਾ ਮਿਲਿਆ। ਸ਼ਹਿਰ ਦੇ ਜ਼ਿਆਦਾਤਰ ਬਾਜ਼ਾਰ ਬੰਦ ਪਾਏ ਗਏ। ਦੱਲ ਖਾਲਸਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਸੀ ਕਿ ਘ¤ਲੂਘਾਰੇ ਦੀ ਯਾਦ ’ਚ ਮਨਾਏ ਜਾ ਰਹੇ ਪ੍ਰੋਗਰਾਮ ਅਤੇ ਅੰਮ੍ਰਿਤਸਰ ਬੰਦ ਨੂੰ ਸ਼ਾਂਤਮਾਈ ਢੰਗ ਨਾਲ ਮਨਾਇਆ ਜਾਵੇਗਾ। ਇਸ ਸੰਬੰਧ ਵਿ¤ਚ ਬੀਤੀ ਸ਼ਾਮ ਇੱਕ ਜਲੂਸ ਵੀ ਕ¤ਢਿਆ ਗਿਆ ਸੀ ਜਿਸ ਵਿੱਚ ਨੌਜਵਾਨ, ਬਜ਼ੁਰਗ, ਬੀਬੀਆਂ ਅਤੇ ਬ¤ਚਿਆਂ ਨੇ ਹਿੱਸਾ ਲਿਆ। ਇਸ ਮੌਕੇ ਦਲ ਖਾਲਸਾ, ਦਮਦਮੀ ਟਕਸਾਲ, ਅਖੰਡ

ਕੀਰਤਨੀ ਜਥਾ, ਅਕਾਲੀ ਦਲ ਪੰਚ ਪ੍ਰਧਾਨੀ ਅਤੇ ਸੰਯੁਕਤ ਅਕਾਲੀ ਦਲ ਵੱਲੋਂ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਆਰੇ ਲਗਾਏ ਗਏ। ਦੂਜੇ ਪਾਸੇ ਸ਼ਿਵ ਸੈਨਾ ਨੇ ਅੰਮ੍ਰਿਤਸਰ ਬੰਦ ਦਾ ਵਿਰੋਧ ਕਰਨ ਦੀ ਅਪੀਲ ਕੀਤੀ ਸੀ, ਜਿਸ ਕਾਰਨ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਇਸ ਲਈ ਹੋਰਨਾਂ ਜ਼ਿਲ੍ਹਿਆਂ ਤੋਂ ਪੁਲਿਸ ਫੋਰਸ ਬੁਲਾ ਕੇ ਅੰਮ੍ਰਿਤਸਰ ਵਿੱਚ ਤਾਇਨਾਤ ਕੀਤੀ ਗਈ। ਹਰਿਮੰਦਿਰ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤਿਆਂ ’ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ।

WRITTEN BY