ਜੋਗਾ, 6 ਜੂਨ (ਬਲਜੀਤ ਅਕਲੀਆ)- ਪਿੰਡ ਅਕਲੀਆ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਉਮੀਦ ਸੇਵਾ ਸੁਸਾਇਟੀ ਦੀ ਲਾਇਬ੍ਰੇਰੀ ਲਈ ਜੂਨ ’84 ਦੇ ਸ਼ਹੀਦਾਂ ਨੂੰ ਸਮਰਪਿਤ ਸਾਹਿਤ ਨਾਲ ਸਬੰਧਤ ਕਿਤਾਬਾਂ ਭੇਟ ਕੀਤੀਆਂ। ਸ਼੍ਰੋਮਣੀ ਕਮੇਟੀ ਮੈਂਬਰ ਝੱਬਰ ਨੇ ਕਿਹਾ ਕਿ ਕਿਤਾਬਾਂ ਸਾਨੂੰ ਇਤਿਹਾਸ ਤੋਂ ਜਾਣੂ ਕਰਵਾ ਕੇ ਇਤਿਹਾਸ ਨਾਲ ਜੁੜਣ ਲਈ ਪ੍ਰੇਰਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੋਮਣੀ ਕਮੇਟੀ ਸਿੱਖ ਇਤਿਹਾਸ ਨਾਲ ਸਬੰਧਤ ਸਾਹਿਤ ਰਾਹੀ ਸਿੱਖੀ ਨਾਲ ਜੁੜਨ ਅਤੇ ਸਿੱਖੀ ਦੇ ਪ੍ਰਚਾਰ ਲਈ ਉਪਰਾਲੇ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਵਿੱਚ ਇਲੈਕਟ੍ਰਾਨਿਕ ਮੀਡੀਆ ਦੇ ਯੁਗ ਕਾਰਨ ਸਾਹਿਤ ਪੜ੍ਹਨ ਦੀ ਰੁਚੀ ਘਟ ਰਹੀ ਹੈ ਜੋੇ ਕਿ ਚਿੰਤਾ ਦਾ ਵਿਸ਼ਾ ਹੈ, ਇਸ ਲਈ ਸਾਨੂੰ ਨੋਜਵਾਨ ਪੀੜ੍ਹੀ ਨੂੰ ਸਾਹਿਤ ਨਾਲ ਜੋੜਨ ਦੇ ਉਪਰਾਲੇ ਕਰਨੇ ਚਾਹੀਦੇ ਹਨ। ਇਸ ਮੌਕੇ ਸਰਪੰਚ ਰਮਿੰਦਰ ਸਿੰਘ ਭੋਲਾ, ਪੰਚ ਗੁਰਜੰਟ ਸਿੰਘ ਅਕਲੀਆ, ਪੰਚ ਮੇਜਰ ਸਿੰਘ, ਕੇਵਲ ਸਿੰਘ, ਭੋਲਾ ਸਿੰਘ ਰਾਊਕਾ, ਬਲਜੀਤ ਸਿੰਘ ਅਕਲੀਆ, ਜਗਰਾਜ ਸਿੰਘ ਰਾਜਾ, ਹਰਦੀਪ ਸਿੰਘ ਬੁਰਜ ਰਾਠੀ, ਪ੍ਰਧਾਨ ਰਜਿੰਦਰ ਸਿੰਘ ਜਿੰਦਾ, ਡਾ. ਗੁਰਦੀਪ ਸਿੰਘ, ਨਾਇਬ ਸਿੰਘ, ਅਮਨਦੀਪ ਸਿੰਘ ਆਦਿ ਹਾਜ਼ਰ ਸਨ।



