Skip to content
Independent perspectives. Global stories.
BREAKING

ਅਕਾਲੀ-ਭਾਜਪਾ ਸਰਕਾਰ ਲੋਕ ਸਹੂਲਤਾਂ ਪਹਿਲ ਦੇ ਆਧਾਰ ’ਤੇ ਮੁਹੱਈਆ ਕਰਵਾ ਰਹੀ ਹੈ : ਢੀਂਡਸਾ

Share this story

ਖਨੌਰੀ/ਸੰਗਰੂਰ, 10 ਜੂਨ (ਗਰੋਵਰ)- ਪੰਜਾਬ ਸਰਕਾਰ ਦੇ ਵਿੱਤ ਅਤੇ ਯੋਜਨਾ ਮੰਤਰੀ ਸ. ਪ੍ਰਮਿੰਦਰ ਸਿੰਘ ਢੀਂਡਸਾ ਨੇ ਹਲਕਾ ਖਨੌਰੀ ’ਚ ਸੰਗਤ ਦਰਸ਼ਨ ਤਹਿਤ ਅੱਜ ਵੱਖ-ਵੱਖ ਪਿੰਡਾਂ ਖਨੌਰੀ ਖੁਰਦ, ਚੱਠਾ ਗੋਬਿੰਦਪੁਰਾ, ਕਰੌਂਦਾ, ਭੁੱਲਣ ਅਤੇ ਡਸਕਾ ਵਿਖੇ ਸੰਗਤ ਦਰਸ਼ਨ ਕੀਤੇ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੇ ਚੈ¤ਕ ਜਾਰੀ ਕੀਤੇ। ਵੱਖ-ਵੱਖ ਪਿੰਡਾਂ ’ਚ ਸੰਗਤ ਦਰਸ਼ਨਾਂ ਦੌਰਾਨ ਜੁੜੇ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਜਦੋਂ ਪੰਜਾਬ ’ਚ ਅਕਾਲੀ ਭਾਜਪਾ ਗਠਜੋੜ ਨੇ ਸੱਤਾ ਸੰਭਾਲੀ ਸੀ ਤਾਂ ਕਿਸੇ ਵੀ ਪਿੰਡ ’ਚ ਹਰ ਤਰ੍ਹਾਂ ਦੀ ਪੈਨਸ਼ਨ ਅਤੇ ਹੋਰ ਲੋਕ ਸੁਵਿਧਾਵਾਂ ਨਹੀਂ ਦਿੱਤੀਆਂ ਜਾ ਰਹੀਆਂ ਸਨ ਪਰ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਦਿਆਂ ਹੀ ਲੋਕ ਸੁਵਿਧਾਵਾਂ ਮੁਹੱਈਆ ਕਰਵਾਉਣ ਨੂੰ ਤਵੱਜੋਂ ਦਿੱਤੀ।

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ’ਚ ਇਸ ਵੇਲੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪਹਿਲ ਦੇ ਆਧਾਰ ’ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਗਲਤ ਨੀਤੀਆਂ ਕਾਰਣ ਹਲਕਾ ਲਹਿਰਾਗਾਗਾ ਲਗਾਤਾਰ ਪੱਛੜਦਾ ਰਿਹਾ ਹੈ ਜਿਸ ਕਾਰਨ ਇਥੋਂ ਦੇ ਲੋਕਾਂ ਹਮੇਸ਼ਾ ਬੁਨਿਆਦੀ ਲੋੜਾਂ ਤੋਂ ਵੀ ਵਾਂਝੇ ਰਹੇ ਹਨ। ਸ. ਢੀਂਡਸਾ ਨੇ ਕਿਹਾ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਦੀ ਸੁਚੱਜੀ ਅਗਵਾਈ ਹੇਠ ਹਲਕੇ ਦੇ ਪਿੰਡਾਂ ਦੀ ਵਿਕਾਸ ਕਾਰਜ਼ਾ ਵੱਜੋਂ ਨੁਹਾਰ ਬਦਲ ਦਿੱਤੀ ਜਾਵੇਗੀ ਜਿਸ ਤਹਿਤ ਲਗਾਤਾਰ ਲੋਕਾਂ ਵਿੱਚ ਵਿਚਰ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਨੂੰ ਹਲ ਕਰਨ ਨੂੰ ਤਵੱਜੋ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਾਂਗਰਸ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਕਾਂਗਰਸੀ ਸਰਕਾਰਾਂ ਹਮੇਸ਼ਾਂ ਲੋਕਾਂ ਤੋਂ ਸਹੂਲਤਾਂ ਖੋਹਦੀਆਂ ਰਹੀਆਂ ਹਨ ਜਦਕਿ ਅਕਾਲੀ ਦਲ ਨੇ ਸਹੂਲਤਾਂ ਮੁੜ ਬਹਾਲ ਕੀਤੀਆਂ ਹਨ। ਇਸ ਦੌਰਾਨ ਸ. ਪ੍ਰਮਿੰਦਰ ਸਿੰਘ ਢੀਂਡਸਾ ਨੇ ਵੱਖ-ਵੱਖ ਪਿੰਡਾਂ ’ਚ ਜਾ ਕੇ ਲੋਕਾਂ ਦੀਆਂ ਵਧੇਰੇ ਤਰ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਅਤੇ ਸੰਬੰਧਤ ਅਧਿਕਾਰੀਆਂ ਨੂੰ ਰਹਿੰਦੇ ਮਸਲੇ ਹੱਲ ਕਰਨ ਦੇ ਆਦੇਸ਼ ਦਿੱਤੇ।
ਇਸ ਮੌਕੇ ਹਲਕਾ ਇੰਚਾਰਜ਼ ਸ. ਸੁਖਵੰਤ ਸਿੰਘ ਸਰਾਓ, ਸ੍ਰੀ ਰਾਮਪਾਲ ਸਿੰਘ ਬੈਹਣੀਵਾਲ, ਸਤਿਗੁਰੂ ਸਿੰਘ ਬਾਂਗੜ ਸਾਬਕਾ ਪ੍ਰਧਾਨ ਨਗਰ ਕੌਸ਼ਲ ਖਨੌÐਰੀ, ਸ੍ਰੀ ਮਹੀਪਾਲ ਭੁੱਲਣ ਚੇਅਰਮੈਨ ਮਾਰਕੀਟ ਕਮੇਟੀ ਖਨੌਰੀ, ਸ੍ਰੀ ਬਲਰਾਜ ਸ਼ਰਮਾ ਵਾਈਸ ਚੇਅਰਮੈਨ ਮਾਰਕੀਟ ਕਮੇਟੀ, ਗੋਲਡੀ ਚੀਮਾ ਚੇਅਰਮੈਨ ਮਾਰਕੀਟ ਕਮੇਟੀ ਮੂਨਕ, ਸ. ਅਮਨ ਸਿੰਘ ਸਰਪੰਚ, ਭਗਵੰਤ ਸਿੰਘ ਮੰਡਵੀ, ਜਰਨੈਲ ਸਿੰਘ ਮੰਡਵੀ, ਜੋਗਿੰਦਰ ਸਿੰਘ ਭੁੱਲਣ, ਪ੍ਰਿਤਪਾਲ ਸਿੰਘ ਸਿੱਧੂ, ਗੁਰਬਖਸ਼ ਸਿੰਘ ਕੱਚੀ ਖਨੌਰੀ, ਸ੍ਰੀ ਸੁਰਜੀਤ ਸਿੰਘ, ਸ. ਗੁਰਮੀਤ ਸਿੰਘ ਜੌਹਲ, ਸ. ਸਤਿਗੁਰ ਸਿੰਘ ਨਮੌਲ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਅਕਾਲੀ ਭਾਜਪਾ ਆਗੂ ਹਾਜ਼ਰ ਸਨ।

WRITTEN BY