ਜ¦ਧਰ, 11 ਜੂਨ- ਰਾਸ਼ਟਰੀ ਰਾਜ ਮਾਰਗ, ਰਾਜ ਮਾਰਗਾਂ ਅਤੇ ਸ਼ਡਿਊਲ ਸੜਕਾਂ ਉਪਰ ਹੋਏ ਨਜਾਇਜ਼ ਕਬਜ਼ਿਆਂ ਅਤੇ ਕਾਨੂੰਨੀ ਉ¦ਘਣਾਵਾਂ ਨੂੰ ਹਟਾਉਣ ਅਤੇ ਅਣ-ਨਿਯਮਤ ਅਕਸੈਸ ਨੂੰ ਚੈਕ ਕਰਨ ਸਬੰਧੀ ਸਹਾਇਕ ਕਮਿਸ਼ਨਰ (ਜ) ਡਾ ਸ਼ਿਖਾ ਭਗਤ ਦੀ ਪ੍ਰਧਾਨਗੀ ਹੇਠ ਇਨ੍ਹਾਂ ਵੱਖ-ਵੱਖ ਸੜਕਾਂ ਨਾਲ ਸਬੰਧਿਤ ਅਧਿਕਾਰੀਆਂ ਦੀ ਮੀਟਿੰਗ ਹੋਈ ਜਿਸ ਦੌਰਾਨ ਵਿਭਾਗੀ ਅਧਿਕਾਰੀਆਂ ਨਾਲ ਮੱਦ ਵਾਈਜ਼ ਰੀਵਿਊ ਕੀਤਾ ਗਿਆ। ਡਾ ਸ਼ਿਖਾ ਭਗਤ ਨੇ ਸਾਰੇ ਵਿਭਾਗਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਵਿਭਾਗੀ ਅਧਿਕਾਰੀਆਂ ਵਲੋਂ ਸੜਕੀ ਕਾਨੂੰਨ ਦੀਆਂ ਉਲੰਘਣਾਵਾਂ, ਨਜਾਇਜ਼ ਕਬਜ਼ਿਆਂ ਅਤੇ ਅਣ-ਅਧਿਕਾਰਤ ਅਕਸੈਸ ਨੂੰ ਰੋਕਣ ਲਈ ਕੀਤੀ ਕਾਰਵਾਈ ਸਬੰਧੀ ਰਿਪੋਰਟ ਹਰੇਕ ਮਹੀਨੇ ਦੀ 5 ਤਰੀਕ ਤੱਕ ਜ਼ਿਲ੍ਹਾ ਯੋਜਨਾਕਾਰ ਦਫ਼ਤਰ ਦੀ ਈਮੇਲ ’ਤੇ ਭੇਜਣੀ ਯਕੀਨੀ ਬਣਾਈ ਜਾਵੇ।
ਉਨ੍ਹਾਂ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ, ਅੰਬਾਲਾ ਅਤੇ ਜ¦ਧਰ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਉਹ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼ਟਰੀ ਰਾਜਮਾਰਗ ’ਤੇ ਹੋਈਆਂ ਉ¦ਘਣਾਵਾਂ ਅਤੇ ਨਾਜਾਇਜ਼ ਕਬਜ਼ਿਆਂ ਸਬੰਘੀ ਕੀਤੀ ਗਈ ਕਾਰਵਾਈ ਦੀ ਸੂਚੀ ਏ. ਡੀ. ਸੀ (ਜ) ਨੂੰ ਸੌਂਪਣ ਤਾਂ ਕਿ ਜੇਕਰ ਕੋਈ ਡਿਫਾਲਟਰ ਵੱਲੋਂ ਮੁੜ ਤੋਂ ਉ¦ਘਣਾ ਕੀਤੀ ਜਾਂਦੀ ਹੈ ਤਾਂ ਪੁਲਿਸ ਵਿਭਾਗ ਵੱਲੋਂ ਇਸ ਸਬੰਧੀ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਉ¦ਘਣਾ ਕਰਨ ਵਾਲੇ ਸਾਰਿਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਪਰੰਤੂ ਬਹੁਤ ਸਾਰੇ ਕੇਸਾਂ ਵਿਚ ਮਾਲ ਵਿਭਾਗ ਨਾਲ ਤਾਲਮੇਲ ਕਰਨ ਦੀ ਲੋੜ ਹੈ ਤਾਂ ਜੋ ਸਰਕਾਰੀ ਜ਼ਮੀਨ ਦੀ ਪਛਾਣ ਕੀਤੀ ਜਾ ਸਕੇ। ਇਸ ’ਤੇ ਡਾ ਭਗਤ ਨੇ ਨਿਰਦੇਸ਼ ਦਿੱਤੇ ਕਿ ਉਹ ਸੂਚੀ ਨੂੰ 15 ਦਿਨਾਂ ਦੇ ਅੰਦਰ-ਅੰਦਰ ਸਬੰਧਤ ਐਸ. ਡੀ. ਐਮਜ਼ ਨੂੰ ਦੇਣਗੇ, ਤਾਂ ਜੋ ਉਚਿਤ ਤਾਲਮੇਲ ਕਰਕੇ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਜੰਗਲਾਤ ਵਿਭਾਗ ਨੂੰ ਵੀ ਆਪਣੀ ਰਿਪੋਰਟ 15 ਦਿਨਾਂ ਦੇ ਅੰਦਰ ਦੇਣ ਦੀ ਹਦਾਇਤ ਕੀਤੀ। ਇਸ ਮੌਕੇ ਐਸ.ਡੀ.ਐਮ.ਜ¦ਧਰ-1 ਡਾ. ਰਜਤ ਓਬਰਾਏ, ਐਸ.ਡੀ.ਐਮ.ਜ¦ਧਰ-2 ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐਸ.ਡੀ.ਐਮ.ਜ¦ਧਰ ਨਕੋਦਰ ਸ੍ਰੀ ਕੁਲਵੰਤ ਸਿੰਘ, ਐਸ.ਡੀ.ਐਮ ਨਕੋਦਰ ਸ਼ਾਹਕੋਟ ਡਾ. ਸੰਜੀਵ ਸ਼ਰਮਾ, ਐਸ. ਡੀ. ਐਮ ਫਿਲੌਰ ਸ੍ਰੀ ਜਸਬੀਰ ਸਿੰਘ, ਜ਼ਿਲ੍ਹਾ ਟਾਊਨ ਪਲਾਨਰ ਸ੍ਰ. ਇੰਦਰਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।



