Skip to content
Independent perspectives. Global stories.
BREAKING

ਪੰਜਾਬ ਸਰਕਾਰ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਏਗੀ

Share this story

ਚੰਡੀਗੜ੍ਹ, 15 ਜੂਨ (ਪੀ. ਟੀ.)- ਪੰਜਾਬ ਸਰਕਾਰ  ਨੇ 21 ਜੂਨ 2015 ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਉਣ ਸਬੰਧੀ ਰਾਜ ਦੇ ਸਮੂਹ ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਨੂੰ ਉਸ ਵਿਚ ਭਾਗ ਲੈਣ ਨੂੰ ਯਕੀਨੀ ਬਣਾਉਣ ਲਈ ਆਖਿਆ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਪੰਜਾਬ ਸਰਕਾਰ ਨੇ ਇੱਕ ਬੁਲਾਰੇ ਨੇ ਦੱਸਿਆ ਕਿ ਅੰਤਰਰਾਸ਼ਟਰੀ ਯੋਗ ਦਿਵਸ 21 ਜੂਨ ਨੂੰ ਸਵੇਰੇ 07.00 ਵਜੇ ਤੋ‘ 07.35 ਵਜੇ ਤੱਕ ਬੋਗਨ ਵਿਲੀਆ ਗਾਰਡਨ ਵਿਖੇ ਮਨਾਇਆ ਜਾਣਾ ਹੈ। ਉਨਾਂ ਸਾਰੇ ਵਿਭਾਗਾਂ ਦੇ ਮੁੱਖੀਆਂ ਨੂੰ ਆਪਣੇ ਅਧੀਨ ਕੰਮ ਕਰ ਰਹੇ ਅਧਿਕਾਰੀਆਂ/ ਕਰਮਚਾਰੀਆਂ ਨੂੰ ਇਸ ਵਿੱਚ ਭਾਗ ਲੈਣ ਲਈ ਆਖਣ ਦੀ ਹਦਾਇਤ ਕੀਤੀ ਹੈ।

WRITTEN BY