ਫਤਿਹਗੜ੍ਹ ਸਾਹਿਬ, 18 ਜੂਨ (ਮਨੋਜ ਭੱਲਾ)- ਕੇਂਦਰ ਅਤੇ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਹਮੇਸ਼ਾ ਤੋਂ ਹੀ ਦੇਸ਼ ਦਾ ਅੰਨਦਾਤਾ ਕਹਾਉਣ ਵਾਲੇ ਕਿਸਾਨਾਂ ਦਾ ਘਾਣ ਹੀ ਕੀਤਾ ਹੈ। ਇਸ ਗੱਠਜੋੜ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਅੱਜ ਕਿਸਾਨ ਕਰਜ਼ੇ ਦੇ ਬੋਝ ਹੇਠ ਦਬ ਕੇ ਖੁਦਕੁਸ਼ੀ ਕਰਨ ਲਈ ਮਜਬੂਰ ਹੋ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੁੱਲ ਹਿੰਦ ਕਾਂਗਰਸ ਦੇ ਉ¤ਪ ਪ੍ਰਧਾਨ ਰਾਹੁਲ ਗਾਂਧੀ ਨੇ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕਿਸਾਨ ਸੁਰਜੀਤ ਸਿੰਘ ਨੇ ਕਰੀਬ ਸਾਢੇ 8 ਲੱਖ ਰੁਪਏ ਦੇ ਕਰਜ਼ੇ ਤੋਂ ਤੰਗ ਆ ਕੇ ਆਤਮ ਹੱਤਿਆ ਕਰ ਲਈ ਸੀ, ਉਨ੍ਹਾਂ ਆਪਣੀ ਸਮੱਸਿਆ ਸਬੰਧੀ ਅਗਾਊਂ ’ਚ ਰਾਹੁਲ ਗਾਂਧੀ ਨੂੰ ਵੀ ਜਾਣੂ ਕਰਵਾਇਆ ਸੀ। ਰਾਹੁਲ ਗਾਂਧੀ ਨੇ ਅੱਗੇ ਬੋਲਦੇ ਕਿਹਾ ਕਿ ਬਦਲਦੇ ਹੀ ਮਨਰੇਗਾ ਸਕੀਮ ਦਮ ਤੋੜ ਗਈ ਸੀ, ਜਿਸ ਕਾਰਨ ਅੱਜ ਮਨਰੇਗਾ ਮਜ਼ਦੂਰ
ਆਪਣਾ ਮਿਹਨਤਾਨਾ ਲੈਣ ਲਈ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਨ। ਇਨ੍ਹਾਂ ਦੇ ਹੱਕ ਦਿਵਾਉਣ ਲਈ ਸੰਸਦ ਵਿੱਚ ਇਨ੍ਹਾਂ ਦੀ ਅਵਾਜ਼ ਬੁ¦ਦ ਕਰਾਂਗਾ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਊਹ ਕਿਸਾਨਾਂ ਦੇ ਹੱਕ ’ਚ ਹਮੇਸ਼ਾ ਹੀ ਡੱਟੇ ਹਨ ਅਤੇ ਡੱਟੇ ਰਹਿਣਗੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਕਿਸਾਨ ਆਰਥਿਕ ਮੰਦੀ ਦੇ ਕਾਰਨ ਅਜਿਹੇ ਕਦਮ ਚੁੱਕ ਰਿਹਾ ਹੈ, ਇਸ ਲਈ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਆਰਥਿਕ ਹਾਲਤ ਨੂੰ ਦੇਖਦੇ ਹੋਏ ਇਨ੍ਹਾਂ ਦੀ ਮਦਦ ਕਰਨੀ ਚਾਹੀਦੀ ਸੀ, ਪਰ ਉਨ੍ਹਾਂ ਅਜਿਹਾ ਨਹੀਂ ਕੀਤਾ। ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ ਦੇ ਨਾਲ ਹੈ, ਇਨ੍ਹਾਂ ਦੇ ਹੱਕਾਂ ਲਈ ਵੱਡੇ ਪੱਧਰ ’ਤੇ ਸੰਘਰਸ਼ ਦਾ ਐਲਾਨ ਕਰੇਗੀ। ਇਸ ਤੋਂ ਜ਼ਿਆਦਾ ਰਾਹੁਲ ਗਾਂਧੀ ਨੇ ਮੀਡੀਆ ਨਾਲ ਕੋਈ ਗੱਲ ਨਹੀਂ ਕੀਤੀ। ਇਸ ਮੌਕੇ ਕਿਸਾਨ ਸੁਰਜੀਤ ਸਿੰਘ ਦੇ 12 ਸਾਲਾ ਪੋਤਰੇ ਹਰਮਨਜੋਤ ਸਿੰਘ ਨੇ ਰਾਹੁਲ ਗਾਂਧੀ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਜਾਣੂ ਕਰਵਾਇਆ ਕਿ ਮੇਰੇ ਦਾਦਾ ਸਰਜੀਤ ਸਿੰਘ ਕਿਸਾਨਾਂ ਦੇ ਹੱਕ ਵਿੱਚ ਹਮੇਸ਼ਾਂ ਹੀ ਸੰਘਰਸ਼ ਕਰਦੇ ਰਹਿੰਦੇ ਸਨ। ਉਨ੍ਹਾਂ ਦੱਸਿਆ ਕਿ ਜਿੱਥੇ ਦਾਦਾ ਜੀ ਦੇ ਜਾਣ ਨਾਲ ਕਿਸਾਨਾਂ ਨੂੰ ਘਾਟਾ ਪਿਆ ਹੈ, ਉਥੇ ਉਹ ਪਰਿਵਾਰ ਨੂੰ ਵੀ ਬੇਸਹਾਰਾ ਕਰ ਗਏ ਹਨ। ਇਸ ਮੌਕੇ ਹਲਕਾ ਸਰਹਿੰਦ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ, ਕਿਸਾਨ ਖੇਤ ਮਜ਼ਦੂਰ ਕਾਂਗਰਸ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਮਾਵੀ, ਜ਼ਿਲ੍ਹਾ ਪ੍ਰਧਾਨ ਹਰਿੰਦਰ ਸਿੰਘ ਭਾਂਬਰੀ, ਸਵਰਨ ਸਿੰਘ ਭੁੱਲਰ, ਬਿਟੂ ਸਿੱਧੂਪੁਰ, ਨੋਨੀ ਜੱਲ੍ਹਾ, ਦਵਿੰਦਰ ਸਿੰਘ ਜੱਲ੍ਹਾ, ਪ੍ਰਗਟ ਸਿੰਘ ਬੱਬੂ, ਸੰਦੀਪ ਸਿੰਘ ਬੱਲ੍ਹ, ਇੰਦਰਜੀਤ ਸਿੰਘ ਜ਼ੀਰਾ, ਬਲਰਾਮ ਸ਼ਰਮਾ ਆਦਿ ਵੀ ਹਾਜ਼ਰ ਸਨ।



