June 13, 2026 8:55 am

ਪੰਜਾਬ ਸਰਕਾਰ ਵੱਲੋਂ ਡੇਢ ਲੱਖ ਸਕੂਲੀ ਵਿਦਿਆਰਥਣਾਂ ਨੂੰ ਸਾਈਕਲ ਦੇਣ ਦੀ ਤਿਆਰੀ

ਚੰਡੀਗੜ੍ਹ, 5 ਅਗਸਤ ()-ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੀਆਂ ਤਕਰੀਬਨ 1.5 ਲੱਖ ਵਿਦਿਆਰਥਣਾਂ ਨੂੰ ਅਗਲੇ ਤਿੰਨ ਮਹੀਨਿਆਂ ਵਿੱਚ ਨਵੇਂ ਸਾਈਕਲ ਦੇਣ ਦੀ ਯੋਜਨਾ ਪ੍ਰਵਾਨ ਕਰ  ਲਈ ਹੈ। ਰਾਜ ਸਰਕਾਰ ਵੱਲੋਂ ਇਸ ਕਾਰਜ ਲਈ 47 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਭਾਈ ਮਾਗੋ ਸਕੀਮ ਤਹਿਤ ਦਿੱਤੇ ਜਾਣ ਵਾਲੇ ਇਨ੍ਹਾਂ ਸਾਈਕਲਾਂ ਦੀ ਸਵਾਰੀ ਦਾ ਲਾਭ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੀਆਂ 9ਵੀਂ ਤੋਂ 12ਵੀਂ ਕਲਾਸ ਵਿੱਚ ਪੜ੍ਹਨ ਵਾਲੀਆਂ ਵਿਦਿਆਰਥਣਾਂ ਲੈਣਗੀਆਂ।
cycle
ਪੰਜਾਬ ਸਰਕਾਰ ਵੱਲੋਂ ਲੜਕੀਆਂ ਨੂੰ ਸਿੱਖਿਆ ਲਈ ਉਤਸ਼ਾਹਿਤ ਕਰਨ ਲਈ ਚਲਾਈ ਗਈ ਮਾਈ ਭਾਗੋ ਸਕੀਮ ਤਹਿਤ ਹੁਣ ਤੱਕ 11ਵੀਂ ਅਤੇ 12ਵੀਂ ਕਲਾਸ ਦੀਆਂ 1 ਲੱਖ 11 ਹਜ਼ਾਰ, 49 ਬੱਚੀਆਂ ਨੂੰ ਸਾਈਕਲ ਮੁਹੱਈਆ ਕਰਵਾ ਦਿੱਤੇ ਗਏ ਹਨ। ਇਸ ਕਾਰਜ ‘ਤੇ ਪੰਜਾਬ ਸਰਕਾਰ ਨੇ ਹੁਣ ਤੱਕ 30 ਕਰੋੜ ਰੁਪਏ ਤੋਂ ਜ਼ਿਆਦਾ ਖਰਚ ਕੀਤੇ ਹਨ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਈ ਭਾਗੋ ਸਕੀਮ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦਾ ਸੁਪਨਮਈ ਪ੍ਰਾਜੈਕਟ ਹੈ, ਜਿਸਨੂੰ ਕਾਫੀ ਵੱਡੇ ਪੱਧਰ ‘ਤੇ ਲੋਕਾਂ ਦਾ ਸਮਰਥਨ ਮਿਲਿਆ ਹੈ। ਲੋਕਾਂ ਵਿਚਾਲੇ ਪੰਜਾਬ ਸਰਕਾਰ ਵੱਲੋਂ ਕੀਤੇ ਇਸ ਉਪਰਾਲੇ ਦਾ ਕਾਫੀ ਪ੍ਰਭਾਵ ਪਿਆ ਹੈ, ਜਿਸ ਦਾ ਪ੍ਰਤੱਖ ਉਦਾਹਰਣ ਇਸ ਗੱਲ ਤੋਂ ਮਿਲਦੀ ਹੈ ਕਿ ਰਾਜ ਵਿੱਚ ਲੜਕੀਆਂ ਦੀ ਪੜ੍ਹਾਈ ਵਿਚਾਲੇ ਛੱਡਣ ਦੀ ਦਰ ਕਾਫੀ ਘੱਟ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਇਹ ਹਦਾਇਤ ਕੀਤੀ ਗਈ ਹੈ ਕਿ ਉਹ 9ਵੀਂ ਤੋਂ 12ਵੀਂ ਕਲਾਸ ਤੱਕ ਦੀਆਂ ਲੜਕੀਆਂ ਦੀਆਂ ਸੂਚੀਆਂ ਤਿਆਰ ਕਰਨ ਤਾਂ ਜੋ ਉਨ੍ਹਾਂ ਨੂੰ ਸਮੇਂ ਸਿਰ ਸਕੀਮ ਤਹਿਤ ਸਾਈਕਲ ਮੁਹੱਈਆ ਕਰਾਏ ਜਾ ਸਕਣ।

Send this to a friend