Skip to content
Independent perspectives. Global stories.
BREAKING

ਉਸਤਾਦ ਗ਼ਜ਼ਲਗੋ ਸੁਲੱਖਣ ਸਰਹੱਦੀ ‘ਅਠੌਲ਼ਾ ਯਾਦਗਾਰੀ ਐਵਾਰਡ’ ਨਾਲ ਸਨਮਾਨਿਤ

Share this story

ਰਈਆ, 22 ਜੂਨ (ਸੁਨੀਲ ਕੁਮਾਰ ਬਿੱਟੂ)- ਸਰਗਰਮੀਆਂ ਜਾਰੀ ਰੱਖਣ ਵਾਲੀ ਨਾਮਵਰ ਸਾਹਿਤਕ ਸੰਸਥਾ, ਪੰਜਾਬੀ ਸਾਹਿਤ ਸਭਾ ਵੱਲੋਂ ਅੱਜ ਇਥੇ ਇਕ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ । ਮਾਸਟਰ ਇਕਬਾਲ ਸਿੰਘ ਸੈਕਟਰੀ ਦੇ ਗ੍ਰਹਿ ਵਿਖੇ ਹੋਏ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੀ ਪ੍ਰਧਾਨਗੀ ਮੰਡਲ ਵਿੱਚ ਉਸਤਾਦ ਗਜ਼ਲਗੋ ਸੁਲੱਖਣ ਸਰਹੱਦੀ, ਮਾਲਵੇ ਦੀ ਉਭਰਦੀ ਕਵਿੱਤਰੀ ਰਣਜੀਤ ਸਵੀ, ਤੇਜਿੰਦਰ ਸਿੰਘ ਅਠੌਲਾ ਸਾ: ਮੈਂਬਰ ਬਲਾਕ ਸੰਮਤੀ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਸਰਪ੍ਰਸਤ ਪ੍ਰਿੰ: ਰਘਬੀਰ ਸਿੰਘ ਸੋਹਲ, ਪ੍ਰਿੰ: ਸੇਵਾ ਸਿੰਘ ਕੌੜਾ, ਮੱਖਣ ਸਿੰਘ ਭੈਣੀਵਾਲਾ ਸਾ: ਬੀ.ਈ.ਈ.ਓ., ਪ੍ਰਧਾਨ ਸੰਤੋਖ ਸਿੰਘ ਗੁਰਾਇਆ ਅਤੇ ਜਰਲ ਸਕੱਤਰ ਸ਼ੇਲਿੰਦਰਜੀਤ ਸਿੰਘ ਰਾਜਨ ਸ਼ੁਸ਼ੋਭਿਤ ਹੋਏ ।

ਇਸ ਮੌਕੇ ਸਭਾ ਵੱਲੋਂ ਸਭਾ ਦੇ ਬਾਨੀ ਸਰਪ੍ਰਸਤ ਮਰਹੂਮ ਪ੍ਰਿਥੀਪਾਲ ਸਿੰਘ ਅਠੌਲਾ ਯਾਦਗਾਰੀ ਐੈਵਾਰਡ-2015 ਉਸਤਾਦ ਗਜ਼ਲਗੋ ਸੁਲੱਖਣ ਸਰਹੱਦੀ ਨੂੰ ਦੇਕੇ ਸਨਮਾਨਿਤ ਕੀਤਾ ਗਿਆ, ਜਦਕਿ ਮਾਲਵੇ ਦੀ ਉਭਰਦੀ ਕਵਿੱਤਰੀ ਰਣਜੀਤ ਸਵੀ ਨੁੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ । ਇਸ ਦੌਰਾਨ ਸੁਲੱਖਣ ਸਰਹੱਦੀ ਨੇ ਆਪਣੀ ਜ਼ਿੰਦਗੀ ਦੇ ਮਿੱਠੇ ਕੌੜੇ ਤਜ਼ਰਬੇ ਸਾਂਝੇ ਕੀਤੇ, ਲੇਖਕਾਂ/ਸਰੋਤਿਆਂ ਦੇ ਰੂਬਰੂ ਹੋਕੇ ਆਪਣੀਆਂ ਗਜ਼ਲਾਂ ਸੁਣਾਈਆਂ ਅਤੇ ਸਵਾਲਾਂ ਦੇ ਜਵਾਬ ਬਾਖੂਬੀ ਦਿੱਤੇ । ਇਸ ਮੌਕੇ ਹੋਏ ਕਵੀ ਦਰਬਾਰ ਵਿੱਚ ਮੱਖਣ ਸਿੰਘ ਭੈਣੀਵਾਲਾ, ਗਾਇਕ ਇੰਦਰ ਸੰਧੂ, ਮਨਜੀਤ ਸਿੰਘ ਵੱਸੀ, ਨਵਦੀਪ ਸਿੰਘ ਬਦੇਸ਼ਾ, ਰਾਜਿੰਦਰ ਕੌਰ, ਬਲਵਿੰਦਰ ਸਿੰਘ ਅਠੌਲਾ, ਅਰੀਜੀਤ ਸਿੰਘ, ਗੁਰਮੇਲ ਸਿੰਘ, ਦਿਲਰਾਜ ਸਿੰਘ ਦਰਦੀ, ਸੁਖਰਾਜ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਗੋਪੀ, ਸੁੱਖਾ ਸਿੰਘ ਭੁੱਲਰ, ਬਿਕਰਮਜੀਤ ਸਿੰਘ. ਅਤੇ ਹੋਰ ਕਵੀਆਂ ਨੇ ਕਾਵਿ ਰੰਗ ਬੰਨਿਆਂ । ਮੰਚ ਸੰਚਾਲਨ ਸਭਾ ਦੇ ਜਨਰਲ ਸਕੱਤਰ  ਸ਼ੇਲਿੰਦਰਜੀਤ ਸਿੰਘ ਰਾਜਨ ਨੇ ਬਾਖੂਬੀ ਨਿਭਾਇਆ।

WRITTEN BY