June 13, 2026 8:56 am

ਪ੍ਰਧਾਨ ਮੰਤਰੀ ਦੀ ਅਪੀਲ ਦੀਆਂ ਪਾਰਟੀ ਮੈਂਬਰਾਂ ਵੱਲੋਂ ਹੀ ਧੱਜੀਆਂ

ਨਵੀਂ ਦਿੱਲੀ, 5 ਅਗਸਤ (ਪੰਜਾਬ ਟਾਇਮਜ਼ ਬਿਊਰੋ)-ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਅੱਜ ਸੰਸਦ ਦੇ ਬਾਹਰਵਾਰ ਵਿਰੋਧੀ ਧਿਰ ਦੀਆਂ ਪਾਰਟੀਆਂ ਨੂੰ ਸਦਨ ਦਾ ਕੰਮ ਨਿਰਵਿਘਨ ਚਲਾਉਣ ਲਈ ਕੀਤੀ ਗਈ ਅਪੀਲ ਦੀਆਂ ਧੱਜੀਆਂ ਸਦਨ ਦੀ ਕਾਰਵਾਈ ਸ਼ੁਰੂ ਹੋਣ ਦੇ ਕੁਝ ਸਮੇਂ ਬਾਅਦ ਹੀ ਖੁੱਦ ਕਾਂਗਰਸ ਦੇ ਮੈਂਬਰਾਂ ਵੱਲੋਂ ਉਡਾ ਦਿੱਤੀਆਂ ਗਈਆਂ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਕਾਂਗਰਸ ਦੇ ਕੁਝ ਮੈਂਬਰਾਂ ਨੇ ਆਂਧਰਾ ਪ੍ਰਦੇਸ਼ ਦੀ ਮੰਗ ਨੂੰ ਲੈ ਕੇ ਸਦਨ ਵਿੱਚ ਹੰਗਾਮਾ ਕੀਤਾ, ਜਿਸ ਕਾਰਨ ਸਦਨ ਦੀ ਕਾਰਵਾਈ ਵਿੱਚ ਵਿਘਨ ਪਿਆ। ਇਸੇ ਦੌਰਾਨ ਵਿਰੋਧੀ ਮੈਂਬਰਾਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪ੍ਰਧਾਨ ਮੰਤਰੀ ਤੋਂ ਅਸਤੀਫੇ ਦੀ ਮੰਗ ਨੂੰ ਲੈ ਕੇ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਇਆ ਅਤੇ ਖੂਬ ਹੰਗਾਮਾ ਕੀਤਾ। ਵਿਰੋਧੀ ਧਿਰ ਦੇ ਮੈਂਬਰਾਂ ਅਤੇ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਨੂੰ ਸਮੇਂ ਤੋਂ ਪਹਿਲਾਂ ਮੁਲਤਵੀ ਕਰ ਦਿੱਤਾ ਗਿਆ।

Send this to a friend