Skip to content
Independent perspectives. Global stories.
BREAKING

ਕੈਨੇਡੀਅਨ ਹਾਈ ਕਮਿਸ਼ਨਰ ਵੱਲੋਂ ਸੁਖਬੀਰ ਬਾਦਲ ਨਾਲ ਮੁਲਾਕਾਤ

Share this story

ਜਲੰਧਰ/ਚੰਡੀਗੜ੍ਹ, 24 ਜੂਨ- ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕੈਨੇਡਾ ਦੇ ਉ੍ਯ¤ਦਮੀਆਂ ਨੂੰ ਪੰਜਾਬ ਵਿਚ ਸਿੱਖਿਆ, ਬੁਨਿਆਦੀ ਢਾਂਚੇ ਦੇ ਵਿਕਾਸ, ਫੂਡ ਪ੍ਰੋਸੈਸਿੰਗ ਤੇ ਸੂਰਜੀ ਊਰਜਾ ਦੇ ਖੇਤਰ ਵਿਚ ਨਿਵੇਸ਼ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨਾਲ ਹੀ ਕੈਨੇਡੀਅਨ ਨਿਵੇਸ਼ਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਪ੍ਰਾਜੈਕਟ ਸਥਾਪਿਤ ਕਰਨ ਲਈ ਲੋੜੀਂਦੀਆਂ ਮਨਜ਼ੂਰੀਆਂ ਤੇਜੀ ਨਾਲ ਮੁਹੱਈਆ ਕਰਵਾਈਆਂ ਜਾਣਗੀਆਂ। ਉਪ ਮੁੱਖ ਮੰਤਰੀ ਵਲੋਂ ਕੈਨੇਡਾ ਦੇ ਨਿਵੇਸ਼ਕਾਂ ਨੂੰ ਇਹ ਪੇਸ਼ਕਸ਼ ਅੱਜ ਕੈਨੇਡੀਅਨ ਰਾਜਦੂਤ ਨਾਦਿਰ ਪਟੇਲ ਵਲੋਂ ਉਨ੍ਹਾਂ ਨਾਲ ਮੀਟਿੰਗ ਦੌਰਾਨ ਦਿੱਤੀ ਗਈ। ਵਿਚਾਰ ਵਟਾਂਦਰੇ ਦੌਰਾਨ ਉਪ ਮੁੱਖ ਮੰਤਰੀ ਨੇ ਕਿਹਾ ਕਿ ਦੋਹਾਂ ਦੇਸ਼ਾਂ ਦੇ ਲੋਕਾਂ ਦਰਮਿਆਨ ਨੇੜਲੇ ਸਬੰਧ ਹੋਣ ਕਰਕੇ ਦੋਹਾਂ

ਦੇਸ਼ਾਂ ਵਿਚਕਾਰ ਦੁਵੱਲੇ ਸਬੰਧ ਬਹੁਤ  ਗੂੜ੍ਹੇ ਹਨ , ਜਿਸ ਕਰਕੇ  ਕੈਨੇਡਾ ਦੇ ਨਿਵੇਸ਼ਕਾਂ ਲਈ ਪੰਜਾਬ ਵਿਚ ਨਿਵੇਸ਼ ਕਰਨ ਦੀਆਂ ਅਪਾਰ ਸੰਭਾਵਨਾਵਾਂ ਮੌਜੂਦ ਹਨ। ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਐਜ਼ੂ-ਸਿਟੀ ਸਥਾਪਿਤ ਕਰਨ ਤੋਂ ਇਲਾਵਾ ਸੋਲਰ ਪਾਰਕਾਂ ਦੀ ਸਥਾਪਨਾ ਵੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ 2 ਮਿਲੀਅਨ ਟਨ ਦੀ ਸਟੋਰੇਜ਼ ਸਮਰੱਥਾ ਵਾਲੇ ਸਾਇਲੋਜ਼ (ਵਿਗਿਆਨਕ ਤਰੀਕੇ ਨਾਲ ਅਨਾਜ ਭੰਡਾਰਨ) ਵੀ ਸਥਾਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿਚ ਵੀ ਕੈਨੇਡਾ ਦੇ ਨਿਵੇਸ਼ਕ ਵੱਡੀ ਪੱਧਰ ’ਤੇ ਨਿਵੇਸ਼ ਕਰ ਸਕਦੇ ਹਨ।
ਸ. ਬਾਦਲ ਨੇ ਨਾਲ ਹੀ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਸੂਬੇ ਵਿਚ ਫੂਡ ਪ੍ਰੋਸੈਸਿੰਗ ਖੇਤਰ ਵਿਚ ਨਿਵੇਸ਼ ਸੰਭਾਵਨਾ ਬਾਰੇ ਜਾਣਕਾਰੀ ਦਿੱਤੀ ਤੇ ਕਿਹਾ ਕਿ ਕੈਨੇਡਾ ਵਲੋਂ ਪੰਜਾਬ ਵਿਚ ਖੇਤੀ ਦੇ ਆਧਨਿਕੀਕਰਨ ਲਈ ਤਕਨੀਕੀ ਸਹਾਇਤਾ ਪ੍ਰਦਾਨ ਕੀਤੀ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਿਵੇਸ਼ ਲਈ ਪ੍ਰਕ੍ਰਿਆ ਬਿਲਕੁਲ ਸਰਲ ਤੇ ਪਾਰਦਰਸ਼ੀ ਬਣਾ ਦਿੱਤੀ ਗਈ ਹੈ, ਜਿਸ ਤਹਿਤ ‘ਪੰਜਾਬ ਇਨਵੈਸਟ ’ ਵਿਭਾਗ ਦੀ ਸਥਾਪਨਾ ਕਰਕੇ ਉਸ ਦੇ ਮੁੱਖ ਕਾਰਜਕਾਰੀ ਅਧਿਕਾਰੀ ਨੂੰ ਅਨੇਕਾਂ ਵਿਭਾਗਾਂ ਦੇ ਮੁਖੀਆਂ ਵਾਲੀਆਂ ਸ਼ਕਤੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਵਿਭਾਗ ਵਲੋਂ ਪ੍ਰਾਜੈਕਟ ਲਾਉਣ ਲਈ ਜ਼ਰੂਰੀ ਮਨਜ਼ੂਰੀਆਂ ਤੇਜੀ ਨਾਲ ਮਿਲਣਾ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ਇਨਵੈਸਟ ਵਿਭਾਗ ਵਲੋਂ ਪ੍ਰਾਜੈਕਟਾਂ ਨੂੰ ਸਭ ਤਰ੍ਹਾਂ ਦੀ ਮਨਜ਼ੂਰੀ ਲਈ ਇਕ ਮਹੀਨੇ ਦੇ ਲਗਭਗ ਸਮਾਂ ਲਿਆ ਜਾ ਰਿਹਾ ਹੈ, ਜੋ ਕਿ ਹੋਰ ਘਟਾਉਣ ਲਈ ਪ੍ਰਸਤਾਵ ਵਿਚਾਰ ਅਧੀਨ ਹਨ। ਕੈਨੇਡੀਅਨ ਰਾਜਦੂਤ ਨੇ ਕਿਹਾ ਕਿ ਕੈਨੇਡਾ ਦੇ ਨਿਵੇਸ਼ਕ ਪੰਜਾਬ ਵਿਚ ਖੇਤੀਬਾੜੀ ਤੋਂ ਇਲਾਵਾ ਵੱਡੇ ਪੱਧਰ ’ਤੇ ਵਪਾਰਕ ਸੰਸਥਾਨਾਂ ਵਿਚ ਨਿਵੇਸ਼ ਦੇ ਇਛੁੱਕ ਹਨ। ਉਨ੍ਹਾਂ ਕਿਹਾ  ਕਿ ਪੰਜਾਬ ਵਿਚ ਸਿੱਖਿਆ ਦੇ ਖੇਤਰ ਵਿਚ ਨਿਵੇਸ਼ ਦੀ ਅਸੀਮ ਸੰਭਾਵਨਾ ਹੈ। ਉਨ੍ਹਾਂ  ਕਿਹਾ ਕਿ ਕੈਨੇਡਾ ਸਰਕਾਰ ਵਲੋਂ ਪੰਜਾਬ ਸਰਕਾਰ ਨਾਲ ਮਿਲਕੇ ਨਿਵੇਸ਼ ਵਾਲੇ ਹੋਰਨਾਂ ਖੇਤਰਾਂ ਦੀ ਵੀ ਪਛਾਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੈਨੇਡਾ ਦੀ ਇਕ ਵਪਾਰਕ ਟੀਮ ਵਲੋਂ ਜਲਦ ਹੀ ਪੰਜਾਬ ਦਾ ਦੌਰਾ ਕੀਤਾ ਜਾਵੇਗਾ ਜੋ ਕਿ  ਪੰਜਾਬ ਵਿਚਲੇ ਸੰਭਾਵੀ  ਨਿਵੇਸ਼ ਖੇਤਰਾਂ ਬਾਰੇ ਇਕ ਰਿਪੋਰਟ ਪੇਸ਼ ਕਰੇਗੀ।

WRITTEN BY