Skip to content
Independent perspectives. Global stories.
BREAKING

ਬਠਿੰਡਾ ’ਚ ਗਰਮੀ ਕਾਰਨ ਦੋ ਮੌਤਾਂ

Share this story

ਬਠਿੰਡਾ, 28 ਜੂਨ (ਅਮਰਜੀਤ ਸਿੱਧੂ)- ਬਠਿੰਡਾ ਅਤੇ ਆਸ ਪਾਸ ਦੇ ਇਲਾਕੇ ਵਿਚ ਕਹਿਰ ਦੀ ਗਰਮੀ ਜਾਰੀ ਹੈ। ਅੱਜ ਦੁਪਿਹਰ ਸਮੇਂ ਤਾਪਮਾਨ 42 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ, ਇਸ ਦੌਰਾਨ ਅੱਜ ਗਰਮੀ ਲੱਗਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ।ਸਹਾਰਾ ਜਨ ਸੇਵਾ ਬਠਿੰਡਾ ਦੇ ਪ੍ਰਧਾਨ ਸ੍ਰੀ ਵਿਜੈ ਕੁਮਾਰ ਗੋਇਲ ਅਨੁਸਾਰ ਬਠਿੰਡਾ ਰੇਲਵੇ ਸਟੇਸ਼ਨ ਦੇ ਪਲੇਟ ਫਾਰਮ ਨੰਬਰ 3 ਵਿਖੇ 70 ਸਾਲਾ ਅਣਪਛਾਤੀ ਔਰਤ ਦੀ ਮੌਤ ਹੋ ਗਈ। ਉਸਦੀ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਬਠਿੰਡਾ ਰੇਲਵੇ ਸਟੇਸ਼ਨ ਦੇ ਪਲੇਟ ਫਾਰਮ ਨੰਬਰ 4 ਤੇ ਇਕ ਅਣਪਛਾਤਾ ਵਿਅਕਤੀ ਜੋ ਭਿਖਾਰੀ ਜਾਪਦਾ ਹੈ ਦੀ ਗਰਮੀ ਨਾਲ ਮੌਤ ਹੋ ਗਈ।

WRITTEN BY