Skip to content
Independent perspectives. Global stories.
BREAKING

ਪੰਜਾਬ ’ਚ ਬਾਦਲਾਂ ਦੀ ਸਰਪ੍ਰਸਤੀ ਹੇਠ ਨਸ਼ੇ ਦਾ ਕਾਰੋਬਾਰ ਜਾਰੀ : ਕੈਪਟਨ ਅਮਰਿੰਦਰ

Share this story

ਡੇਰਾਬੱਸੀ, 8 ਜੁਲਾਈ (ਵਿਨੇ ਕੁਮਾਰ ਜੈਨ, ਆਰ.ਐਮ. ਚਤੁਰਵੇਦੀ)- ਲੋਕ ਸਭਾ ਵਿੱਚ ਕਾਂਗਰਸ ਦਲ ਦੇ ਉਪ ਨੇਤਾ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸੰਗਤ ਦਰਸ਼ਨ ਕਰ ਕੇ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਵਾਂਗ ਸਰਕਾਰ ਚਲਾ ਰਹੇ ਹਨ। ਇਸ ਸਮੇਂ ਲੋਕਾਂ ਨੂੰ ਸੰਗਤ ਦਰਸ਼ਨ ਨਹੀਂ ਸਗੋਂ ਅਜਿਹੀਆਂ ਯੋਜਨਾਵਾਂ ਤੇ ਨੀਤੀਆਂ ਦੀ ਲੋੜ ਹੈ ਜਿਨ੍ਹਾਂ ਨਾਲ ਸੂਬੇ ਨੂੰ ਅੱਗੇ ਲਿਜਾਂਦਾ ਜਾ ਸਕੇ ਪਰ ਸੂਬੇ ਨੂੰ ਅੱਗੇ ਲਿਜਾਣ ਲਈ ਬਾਦਲਾਂ ਕੋਲ ਕੋਈ ਵਿਜ਼ਨ ਨਹੀਂ ਹੈ। ਕੈਪਟਨ ਅਮਰਿੰਦਰ ਰਾਜਪੁਰਾ ਪ੍ਰੋਗਰਾਮ ਵਿੱਚ ਜਾਣ ਤੋਂ ਪਹਿਲਾਂ ਜ਼ੀਰਕਪੁਰ ਵਿੱਚ ਕਾਂਗਰਸੀ ਆਗੂ ਜਸਪਾਲ ਸਿੰਘ ਜ਼ੀਰਕਪੁਰ ਦੇ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਸੁਨੀਲ ਜਾਂਖੜ ਤੇ ਅੱਠ ਕਾਂਗਰਸੀ ਵਿਧਾਇਕ ਵੀ ਮੌਜੂਦ ਸਨ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਹਾਲੇ

ਵੀ ਬਾਦਲਾਂ ਦਾ ਸਰਪ੍ਰਸਤੀ ਹੇਠ ਨਸ਼ੇ ਦਾ ਕਾਰੋਬਾਰ ਧੜੱਲੇ ਨਾਲ ਜਾਰੀ ਹੈ ਜਿਸ ਨੂੰ ਉਹ ਹੀ ਆ ਕੇ ਠੱਲ੍ਹ ਪਾਉਣਗੇ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦਾ ਪੰਜਾਬ ਵਿੱਚ ਕੁਝ ਨਹੀਂ ਵਟਣਾ ਕਿਉਂਕਿ ਅਰਵਿੰਦ ਕੇਜਰੀਵਾਲ ਦਿੱਲੀ ਵਿੱਚ ਪੂਰੀ ਤਰ੍ਹਾ ਫੇਲ੍ਹ ਹੋ ਗਿਆ ਹੈ। ਹਲਕੇ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਲਾਏ ਗਏ ਹਲਕਾ ਇੰਚਾਰਜ ਮਨਪ੍ਰੀਤ ਸਿੰਘ ਬੰਨੀ ਸੰਧੂ ਬਾਰੇ ਪੁੱਛਣ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੌਣ ਹੈ ਬੰਨੀ ਸੰਧੂ ਉਹ ਅਜਿਹੇ ਕਿਸੇ ਵਿਅਕਤੀ ਨੂੰ ਨਹੀਂ ਜਾਣਦੇ। ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਚੋਣ ਚੋਣਾਂ ਨੇੜੇ ਕਾਂਗਰਸ ਹਾਈ ਕਮਾਂਡ ਵੱਲੋਂ ਕੀਤੀ ਜਾਏਗੀ ਤੇ ਇਸ ਵੇਲੇ ਹਰੇਕ ਆਗੂ ਨੂੰ ਹੱਕ ਹੈ ਕਿ ਉਹ ਆਪਣੀ ਦਾਅਵੇਦਾਰੀ ਪੇਸ਼ ਕਰ ਸਕਦਾ ਹੈ। 

WRITTEN BY