Skip to content
Independent perspectives. Global stories.
BREAKING

ਸੁਖਬੀਰ ਬਾਦਲ ਵੱਲੋਂ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਨੂੰ ਲੋਕ ਭਲਾਈ ਯੋਜਨਾਵਾਂ ਲਾਗੂ ਕਰਨ ਦਾ ਸੱਦਾ

Share this story

ਜਲੰਧਰ/ਚੰਡੀਗੜ੍ਹ, 8 ਜੁਲਾਈ- ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਵੱਖ-ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਤੇ ਉੁਪ ਚੇਅਰਮੈਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਵਾਲੀਆਂ ਯੋਜਨਾਵਾਂ ਨੂੰ ਉਨ੍ਹਾਂ ਦੀ ਅਗਵਾਈ ਹੇਠਲੀਆਂ ਸੰਸਥਾਵਾਂ ਵਲੋਂ ਹੇਠਲੇ ਪੱਧਰ ’ਤੇ ਲਾਗੂ ਕਰਨ ਲਈ ਸੁਹਿਰਦ ਯਤਨ ਕਰਨ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਅਤੇ ਲੋਕ ਭਲਾਈ ਸਕੀਮਾਂ ਦਾ  ਪੂਰਾ ਲਾਭ ਮਿਲ ਸਕੇ। ਅੱਜ ਇੱਥੇ ਪੰਜਾਬ ਸੈਰ ਸਪਾਟਾ ਵਿਕਾਸ ਨਿਗਮ ਦੇ ਚੇਅਰਮੈਨ ਵਜੋਂ ਸੁਰਜੀਤ ਸਿੰਘ ਅਬਲੋਵਾਲ, ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਦੇ ਉਪ ਚੇਅਰਮੈਨਾਂ ਸ੍ਰੀ ਅਸ਼ੋਕ ਅਨੇਜਾ ਤੇ ਭਗੀਰਥ ਸਿੰਘ ਲੋਪੋਂ ਅਤੇ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਤੇ ਵਿੱਤ ਨਿਗਮ

(ਬੈਂਕਫਿੰਕੋ) ਦੇ ਉਪ ਪ੍ਰਧਾਨ ਵਜੋਂ ਸ੍ਰੀ ਓਮ ਪ੍ਰਕਾਸ਼ ਦੇ ਅਹੁਦਾ ਸੰਭਾਲਣ ਮੌਕੇ ਬੋਲਦਿਆਂ ਸ. ਬਾਦਲ ਨੇ ਕਿਹਾ ਕਿ ਇਨ੍ਹਾਂ ਸੰਸਥਾਵਾਂ ਦੀ  ਲੋਕਾਂ ਵਲੋਂ  ਸਵੈ ਰੁਜ਼ਗਾਰ ਮੁਹੱਈਆ ਕਰਵਾਉਣ ਲਈ  ਅਹਿਮ ਭੂਮਿਕਾ ਹੈ, ਜਿਸ ਲਈ ਇਨ੍ਹਾਂ ਦੇ ਮੁਖੀਆਂ ਨੂੰ ਯੋਜਨਾਵਾਂ ਨੂੰ ਹੇਠਲੇ ਪੱਧਰ ’ਤੇ ਲਾਗੂ ਕਰਕੇ ਲੋਕਾਂ ਨੂੰ ਲਾਭ ਦੇਣ ਲਈ ਵਿਸ਼ੇਸ਼ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਸਾਰੇ ਚੇਅਰਮੈਨਾਂ ਤੇ ਉਪ ਚੇਅਰਮੈਨਾਂ ਨੂੰ ਸੱਦਾ ਦਿੱਤਾ ਕਿ ਉਹ ਆਪੋ ਆਪਣੇ ਤਹਿਤ ਕਾਰਪੋਰੇਸ਼ਨਾਂ ਦੀਆਂ ਯੋਜਨਾਵਾਂ ਤੋਂ ਲੋਕਾਂ ਨੂੰ ਜਾਣੂੰ ਕਰਵਾਉਣ ਲਈ ਰਾਜ ਭਰ ਵਿਚ ਵਿਸ਼ੇਸ਼ ਮੁਹਿੰਮ ਵੀ ਸ਼ੁਰੂ ਕਰਨ।
ਇਸ ਮੌਕੇ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ,  ਸ਼ਰਨਜੀਤ ਸਿੰਘ ਢਿੱਲੋਂ, ਜਥੇਦਾਰ ਤੋਤਾ ਸਿੰਘ, ਅਜੀਤ ਸਿੰਘ ਕੋਹਾੜ, ਸੁਰਜੀਤ ਸਿੰਘ ਰੱਖੜਾ, ਸਿਕੰਦਰ ਸਿੰਘ ਮਲੂਕਾ, ਸੰਸਦੀ ਸਕੱਤਰ ਚੌਧਰੀ ਨੰਦ ਲਾਲ, ਵਿਧਾਇਕ ਬੀਬੀ ਜਗੀਰ ਕੌਰ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਚੇਅਰਮੈਨ ਦਿਆਲ ਸਿੰਘ ਕੋਲਿਆਂਵਾਲੀ, ਚੇਅਰਮੈਨ ਸੁਖਦਰਸ਼ਨ ਸਿੰਘ ਮਰਾੜ ਤੇ ਬਰਜਿੰਦਰ ਸਿੰਘ ਬਰਾੜ ਮੱਖਣ, ਦੀਪ ਇੰਦਰ ਸਿੰਘ ਢਿੱਲੋਂ, ਤੇਜਿੰਦਰਪਾਲ ਸਿੰਘ ਸੰਧੂ, ਗੁਰਵਿੰਦਰ ਸਿੰਘ , ਹਰਜੀਤ ਸਿੰਘ ਹੀਰਾ, ਫੁਲਵੰਤ ਸਿੰਘ ਸਿੱਧੂ, ਤਜਿੰਦਰ ਸਿੰਘ  ਨਿੱਝਰ, ਗੁਰਦੀਪ ਸਿੰਘ ਸਰਪੰਚ, ਰਵਿੰਦਰ ਸਿੰਘ ਟੁਰਨਾ, ਸੁਰਜੀਤ ਸਿੰਘ, ਜਗਜੀਤ ਸਿੰਘ ਜੱਗਾ ਹਾਜ਼ਰ ਸਨ।  

WRITTEN BY