Skip to content
Independent perspectives. Global stories.
BREAKING

ਖੇਤੀਬਾੜੀ ਸੰਕਟ ਦੇ ਹੱਲ ਲਈ ਖੇਤੀ ਅਧਾਰਿਤ ਸੂਬਿਆਂ ਦੇ ਮੁੱਖ ਮੰਤਰੀਆਂ ਦਾ ਕੌਮੀ ਸਬ ਗਰੁੱਪ ਕਾਇਮ ਹੋਵੇ : ਬਾਦਲ

Share this story

30293155.cms ਜਲੰਧਰ/ਅੰਮ੍ਰਿਤਸਰ, 14 ਜੁਲਾਈ- ਮੰਦਹਾਲੀ ਵਿੱਚ ਗੁਜ਼ਰ ਰਹੀ ਦੇਸ਼ ਦੀ ਕਿਸਾਨੀ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਖੇਤੀ ਨਾਲ ਜੁੜੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਖੇਤੀ ਅਧਾਰਿਤ ਸੂਬਿਆਂ ਦੇ ਮੁੱਖ ਮੰਤਰੀਆਂ ਦਾ ਇਕ ਸਬ-ਗਰੁੱਪ ਫੌਰੀ ਤੌਰ ’ਤੇ ਕਾਇਮ ਕਰਨ ਦੀ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ। ਅੱਜ ਇੱਥੇ ਰਣਜੀਤ ਐਵੇਨਿਊ ਵਿਖੇ ਤਿੰਨ ਵੱਡੇ ਪ੍ਰਾਜੈਕਟਾਂ ਦੀ ਸ਼ੁਰੂਆਤ ਲਈ ਕਰਵਾਏ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੰਭੀਰ ਸੰਕਟ ਨਾਲ ਜੂਝ ਰਹੇ ਖੇਤੀ ਸੈਕਟਰ ਨੂੰ ਇਸ ਸੰਕਟ ਵਿਚੋਂ ਬਾਹਰ ਕੱਢਣ ਲਈ ਇਹ ਢੁਕਵਾਂ ਵੇਲਾ ਹੈ ਕਿਉਂਕਿ ਕੇਂਦਰ ਵਿੱਚ ਪਿਛਲੀਆਂ ਕਾਂਗਰਸ ਸਰਕਾਰਾਂ ਦੇ ਮਾੜੇ ਰਵੱਈਆ ਸਦਕਾ ਖੇਤੀਬਾੜੀ ਹਾਸ਼ੀਏ ’ਤੇ ਚਲੀ ਗਈ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਅਪੀਲ ਕਰਦੇ ਹੋਏ ਆਖਿਆ ਕਿ ਡੂੰਘੇ ਖੇਤੀ ਸੰਕਟ ਵਿੱਚੋਂ ਗੁਜ਼ਰ ਰਹੀ ਖੇਤੀਬਾੜੀ ਨੂੰ ਮੁੜ ਸਥਿਰ ਕਰਨ ਲਈ ਕਿਸਾਨਾਂ ਦੀ ਟੇਕ ਹੁਣ ਕੇਂਦਰ ਸਰਕਾਰ ’ਤੇ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਨੀਤੀ ਅਯੋਗ ਦੇ ਹੁਨਰ ਵਿਕਾਸ ਬਾਰੇ ਸਬ-ਗਰੁੱਪ ਦਾ ਉਨ੍ਹਾਂ ਨੂੰ ਕਨਵੀਨਰ ਬਣਾਇਆ ਹੈ ਅਤੇ ਇਸ ਗਰੁੱਪ ਵੱਲੋਂ ਆਪਣੀ ਅੰਤਮ ਰਿਪੋਰਟ ਵਿੱਚ ਲੀਹੋਂ ਹਟਵੀਆਂ ਸਿਫਾਰਸ਼ਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਦੇ ਕਿੱਤੇ ਨੂੰ ਆਰਥਿਕ ਤੌਰ ’ਤੇ ਸਥਿਰ ਅਤੇ ਮੁਨਾਫਾਬਖਸ਼ ਬਣਾਉਣ ਬਾਰੇ ਇਸ ਦਾ ਖਾਕਾ ਤਿਆਰ ਕਰਨ ਵਿੱਚ ਇਸ ਸਬ-ਗਰੁੱਪ ਦੀਆਂ ਸਿਫਾਰਸ਼ਾਂ ਲਾਭਕਾਰੀ ਸਾਬਤ ਹੋਣਗੀਆਂ। ਸ. ਬਾਦਲ ਨੇ ਉਮੀਦ ਪ੍ਰਗਟ ਕੀਤੀ ਕਿ ਗਤੀਸ਼ੀਲ ਪ੍ਰਧਾਨ ਮੰਤਰੀ ਇਸ ਮੁੱਦੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੁਲਝਾ ਲੈਣਗੇ ਕਿਉਂ ਜੋ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਲਈ ਇਹ ਮਸਲਾ ਬੇਮਾਇਨੇ ਸੀ।
ਮੁੱਖ ਮੰਤਰੀ ਨੇ ਕੇਂਦਰੀ ਵਿੱਤ ਮੰਤਰੀ ਨੂੰ ਫਸਲੀ ਬੀਮੇ ਲਈ ਇਕ ਨੀਤੀ ਲਿਆਉਣ ਦੀ ਅਪੀਲ ਕੀਤੀ ਜਿਸ ਤਹਿਤ ਕੁਦਰਤੀ ਆਫਤਾਂ ਅਤੇ ਇੱਥੋਂ ਤੱਕ ਕਿ ਮੌਸਮ ਦੀ ਮਾਰ ਕਾਰਨ ਪੂਰੀ ਤਰ੍ਹਾਂ ਨੁਕਸਾਨੀਆਂ ਫਸਲਾਂ ਲਈ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਮਿਲਣ ਦਾ ਉਪਬੰਧ ਹੋਵੇ। ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਯੂ.ਪੀ.ਏ. ਸਰਕਾਰ ਕੋਲ ਵਾਰ-ਵਾਰ ਫਸਲੀ ਬੀਮਾ ਯੋਜਨਾ ਲਾਗੂ ਕਰਨ ਦੀ ਮੰਗ ਕੀਤੀ ਪਰ ਸਾਡੀ ਮੰਗ ’ਤੇ ਕੋਈ ਗੌਰ ਨਹੀਂ ਕੀਤੀ ਗਈ।
ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਹਰਿਦੇ ਸਕੀਮ ਵਿੱਚ ਸ਼ਾਮਲ ਕਰਨ ਲਈ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਵੈਂਕੱਈਆ ਨਾਇਡੂ ਦਾ ਧੰਨਵਾਦ ਕਰਦਿਆਂ ਸ. ਬਾਦਲ ਨੇ ਕਿਹਾ ਕਿ ਇਹ ਉਪਰਾਲਾ ਸ੍ਰੀ ਗੁਰੂ ਰਾਮ ਦਾਸ ਜੀ ਨੂੰ ਸ਼ਰਧਾਂਜਲੀ ਹੈ ਜਿਨ੍ਹਾਂ ਨੇ ਇਸ ਸ਼ਹਿਰ ਦੇ ਸਥਾਪਨਾ ਕੀਤੀ।
ਇਸੇ ਦੌਰਾਨ ਆਪਣੇ ਭਾਸ਼ਣ ਵਿਚ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਵੈਨਕਈਆ ਨਾਇਡੂ ਨੇ ਹਿਰਦੇ ਸਕੀਮ ਬਾਰੇ ਵਿਸਤਰਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸ਼ਾਨੀਮੱਤੀ ਸਕੀਮ ਲਈ ਅੰਮ੍ਰਿਤਸਰ ਸ਼ਹਿਰ ਦੀ ਚੋਣ ਕੀਤੀ ਗਈ ਹੈ ਜਿਥੇ ਇਹ ਸਕੀਮ 68.45 ਕਰੋੜ ਰੁਪਏ ਦੀ ਲਾਗਤ ਨਾਲ ਲਾਗੂ ਹੋਵੇਗੀ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਸੂਬੇ ਦੇ ਲੁਧਿਆਣਾ, ਅੰਮ੍ਰਿਤਸਰ, ਜ¦ਧਰ, ਪਟਿਆਲਾ, ਬਠਿੰਡਾ, ਹੁਸ਼ਿਆਰਪੁਰ, ਬਟਾਲਾ, ਮੋਗਾ, ਪਠਾਨਕੋਟ, ਐਸ.ਏ.ਐਸ. ਨਗਰ, ਅਬੋਹਰ, ਮਲੇਰਕੋਟਲਾ, ਖੰਨਾ, ਫਿਰੋਜ਼ਪੁਰ, ਮੁਕਤਸਰ ਅਤੇ ਬਰਨਾਲਾ ਨਾਂ ਦੇ 16 ਸ਼ਹਿਰਾਂ/ਕਸਬਿਆਂ ਦੀ ਉਨ੍ਹਾਂ ਦੇ ਮੰਤਰਾਲੇ ਵੱਲੋਂ ਅਮਰੁਤ (ਅਟਲ ਮਿਸ਼ਨ ਫਾਰ ਰੀਜੂਵੀਨੇਸ਼ਨ ਐਂਡ ਅਰਬਨ ਟ੍ਰਾਂਸਫੋਰਮੇਸ਼ਨ) ਸਕੀਮ ਲਈ ਚੋਣ ਕੀਤੀ ਗਈ ਹੈ ਜਿਸ ਦਾ ਉਦੇਸ਼ ਸ਼ਹਿਰੀ ਸਮੱਸਿਆਵਾਂ ਨੂੰ ਹੱਲ ਕਰਨਾ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਵਧੀਆ ਸਹੂਲਤਾਂ ਦੇਣਾ ਹੈ।
ਇਸ ਮੌਕੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਆਪਣੇ ਭਾਸ਼ਣ ਦੌਰਾਨ ਅੰਮ੍ਰਿਤਸਰ ਤੋਂ ਵੱਖ ਵੱਖ ਦੇਸ਼ਾਂ ਨੂੰ ਹਵਾਈ ਉਡਾਨਾਂ ਸ਼ੁਰੂ ਕਰਨ ਦੀ ਕੇਂਦਰੀ ਵਿੱਤ ਮੰਤਰੀ ਨੂੰ ਅਪੀਲ ਕੀਤੀ ਤਾਂ ਜੋ ਇਸ ਦਾ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਨੂੰ ਲਾਭ ਹੋ ਸਕੇ ਅਤੇ ਉਹ ਆਪਣੀ ਮਾਂ ਭੂਮੀ ਨਾਲ ਸਿੱਧੇ ਤੌਰ ’ਤੇ ਅਤੇ ਸੁਖਾਲੇ ਢੰਗ ਨਾਲ ਜੁੜ ਸਕਣ। ਇਸੇ ਤਰ੍ਹਾਂ ਹੀ ਉਪ ਮੁੱਖ ਮੰਤਰੀ ਨੇ ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਨਾਂ ਸ਼ੁਰੂ ਕਰਨ ਦਾ ਮੁੱਦਾ ਵੀ ਸ੍ਰੀ ਜੇਤਲੀ ਅੱਗੇ ਰੱਖਿਆ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ਵਰ੍ਹਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਸ਼ਾਹੀ ਘਰਾਣੇ ਦੇ ਇਸ ਆਗੂ ਦਾ ਸੂਬੇ ਦੇ ਆਵਾਮ ਨਾਲ ਕੋਈ ਵੀ ਲੈਣਾ ਦੇਣਾ ਨਹੀਂ ਹੈ। ਉਨ੍ਹਾਂ ਨੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਵੀ ਲੋਕਾਂ ਤੋਂ ਆਪਣੀ ਦੂਰੀ ਬਣਾਈ ਹੋਈ ਹੈ। ਸ. ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਵਿਧਾਇਕ ਅਤੇ ਸੰਸਦ ਮੈਂਬਰ ਵਜੋਂ ਅਸਫਲ ਕਾਰਗੁਜਾਰੀ ਇਨ੍ਹਾਂ ਤੱਥਾਂ ਦਾ ਪ੍ਰਗਟਾਵਾ ਕਰਦੀ ਹੈ ਕਿ ਉਹ ਲੋਕਾਂ ਨੂੰ ਮਿਲਣਾ ਨਹੀਂ ਚਾਹੁੰਦੇ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਆਮ ਲੋਕਾਂ ਦੀ ਭਲਾਈ ਲਈ ਹੀ ਆਪਣੇ ਜੀਵਨ ਨੂੰ ਸਮਰਪਿਤ ਕੀਤਾ ਹੋਇਆ ਹੈ ਅਤੇ ਥਾਂ-ਥਾਂ ਸੰਗਤ ਦਰਸ਼ਨ ਕਰਕੇ ਲੋਕਾਂ ਦੇ ਦਰਾਂ ’ਤੇ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ।
ਸੂਚਨਾ ਤੇ ਲੋਕ ਸੰਪਰਕ ਅਤੇ ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਆਪਣੇ ਭਾਸ਼ਣ ਦੌਰਾਨ ਸੂਬੇ ਨੂੰ ਆਈ.ਆਈ.ਐਮ ਅਤੇ ਹੋਰ ਮਹੱਤਵਪੂਰਨ ਪ੍ਰਾਜੈਕਟ ਦੇਣ ਲਈ ਸ੍ਰੀ ਜੇਤਲੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿਚ ਇਹ ਪਹਿਲਾ ਮੌਕਾ ਹੈ ਜਦੋਂ ਕੇਂਦਰ ਸਰਕਾਰ ਨੇ ਸੂਬੇ ਦੇ ਸਮੁੱਚ ਵਿਕਾਸ ਲਈ ਬਜਟ ਵਿਵਸਥਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ ਉਨ੍ਹਾਂ ਸੁਨਿਹਰੀ ਪੰਨਿਆਂ ਦੀ ਸ਼ੁਰੂਆਤ ਹੀ ਹੈ ਜੋ ਕਿ ਸੂਬੇ ਨੂੰ ਮਹੱਤਵਪੂਰਨ ਪ੍ਰਾਜੈਕਟ ਦੇ ਕੇ ਸ੍ਰੀ ਜੇਤਲੀ ਵਲੋਂ ਲਿਖੇ ਜਾ ਰਹੀ ਹਨ।
ਭਾਰਤੀ ਜਨਤਾ ਪਾਰਟੀ ਦੇ ਪੰਜਾਬ ਇਕਾਈ ਦੇ ਪ੍ਰਧਾਨ ਸ੍ਰੀ ਕਮਲ ਸ਼ਰਮਾ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਸੂਬੇ ਦੇ ਵਿਕਾਸ ਲਈ ਕੇਂਦਰ ਅਤੇ ਸੂਬਾ ਸਰਕਾਰ ਦੋਵਾਂ ਨੂੰ ਹੀ ਇਕੱਠੇ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਐਨ.ਡੀ.ਏ ਸਰਕਾਰ ਦੇ ਸਿਰਫ ਇੱਕ ਸਾਲ ਦੇ ਸ਼ਾਸਨ ਦੌਰਾਨ ਹੋਏ ਵੱਡੇ ਵਿਕਾਸ ਨੇ ਵਿਰੋਧੀ ਧਿਰ ਨੂੰ ਸੁੰਨ ਕਰ ਦਿੱਤਾ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਜਾਵੇਗਾ। ਇਸ ਮੌਕੇ ਹਾਜ਼ਰ ਹੋਰਨਾਂ ਉਘੀਆਂ ਸਖਸ਼ੀਅਤਾਂ ਵਿਚ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਅਤੇ ਸ੍ਰੀ ਵਿਜੈ ਸਾਂਪਲਾ, ਲੋਕ ਸਭਾ ਐਮ.ਪੀ. ਜਥੇਦਾਰ ਰਣਜੀਤ ਸਿੰਘ ਬਰਹਮਪੁਰਾ, ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸੀ, ਸ. ਪਰਮਿੰਦਰ ਸਿੰਘ ਢੀਂਡਸਾ, ਡਾ. ਦਲਜੀਤ ਸਿੰਘ ਚੀਮਾ ਅਤੇ ਸ੍ਰੀ ਗੁਲਜਾਰ ਸਿੰਘ ਰਾਣੀਕੇ, ਮੁੱਖ ਸੰਸਦੀ ਸਕੱਤਰ ਸ੍ਰੀ ਕੇ.ਡੀ. ਭੰਡਾਰੀ, ਸ੍ਰੀ ਅੰਮ੍ਰਿਤਪਾਲ ਸਿੰਘ ਬੋਨੀ, ਪ੍ਰੋ: ਵਿਰਸਾ ਸਿੰਘ ਵਲਟੋਹਾ, ਸ੍ਰੀ ਇੰਦਰਬੀਰ ਸਿੰਘ ਬੋਲਾਰੀਆ, ਸ੍ਰੀ ਦੇਸ਼ ਰਾਜ ਧੁੱਗਾ, ਸ੍ਰੀ ਜੀ.ਐਸ. ਬੱਬੇਹਾਲੀ ਅਤੇ ਸ੍ਰੀ ਸੋਮ ਪ੍ਰਕਾਸ਼, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਹਰਚਰਨ ਬੈਂਸ, ਉਪ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਜੰਗਵੀਰ ਸਿੰਘ, ਮੁੱਖ ਮੰਤਰੀ ਦੇ ਸਲਾਹਕਾਰ ਸ੍ਰੀ ਤਿਕਸ਼ਨ ਸੂਦ, ਵਿਧਾਇਕ ਸ੍ਰੀ ਮਨੋਰੰਜਨ ਕਾਲੀਆ, ਬੀਬੀ ਜਗੀਰ ਕੌਰ, ਸ੍ਰੀ ਮਨਜੀਤ ਸਿੰਘ ਮੀਆਂਵਿੰਡ ਅਤੇ ਸ੍ਰੀ ਬਲਜੀਤ ਸਿੰਘ ਜਲਾਲ ਉਸਮਾ, ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ¦ਗਾਹ, ਸ੍ਰੀ ਨਿਰਮਲ ਸਿੰਘ ਕਾਹਲੋਂ ਅਤੇ ਪ੍ਰੋ: ਲਕਸ਼ਮੀ ਕਾਂਤਾ ਚਾਵਲਾ, ਭਾਜਪਾ ਦੇ ਕੌਮੀ ਜਨਰਲ ਸਕੱਤਰ ਸ੍ਰੀ ਤਰੁਨ ਚੁੱਗ, ਪੰਜਾਬ ਰਾਜ ਯੋਜਨਾ ਬੋਰਡ ਦੇ ਉਪ ਚੇਅਰਮੈਨ ਸ੍ਰੀ ਰਜਿੰਦਰ ਭੰਡਾਰੀ, ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ  ਕੇ.ਜੇ.ਐਸ. ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀ ਰਾਹੁਲ ਤਿਵਾੜੀ ਸ਼ਾਮਲ ਸਨ।

WRITTEN BY