Skip to content
Independent perspectives. Global stories.
BREAKING

ਆਦਮਪੁਰ ਹਵਾਈ ਅੱਡੇ ਤੋਂ ਆਮ ਉਡਾਣਾਂ ਸ਼ੁਰੂ ਕਰਨ ਲਈ ਰੱਖਿਆ ਮੰਤਰਾਲਾ ਵਲੋਂ ਹਰੀ ਝੰਡੀ

Share this story

ਨਵੀਂ ਦਿੱਲੀ, 24 ਜੁਲਾਈ (ਪੀ. ਟੀ. ਲਾਇਵ)- ਪੰਜਾਬ ਦੇ ਆਦਮਪੁਰ ਹਵਾਈ ਅੱਡੇ ਤੋਂ ਆਮ ਉਡਾਣਾ ਸ਼ੁਰੂ ਕਰਨ ਦੀ ਕਵਾਇਦ ਹੇਠ ਰੱਖਿਆ ਮੰਤਰੀ ਮਨੋਹਰ ਪਾਰੀਕਰ ਨੇ ਸ਼ਹਿਰੀ ਹਵਾਬਾਜ਼ੀ ਮੰਤਰਾਲਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਕਾਰਨ ਹੁਣ ਦੁਆਬਾ ਖੇਤਰ ’ਚ ਸਿਵਲ ਹਵਾਈ ਅੱਡਾ ਸ਼ੁਰੂ ਹੋਣ ਦੀ ਸੰਭਾਵਨਾ ਬਣ ਗਈ ਹੈ। ਕੇਂਦਰੀ ਮੰਤਰੀ ਵਿਜੈ ਸਾਂਪਲਾ ਨੇ ਅੱਜ ਰੱਖਿਆ ਮੰਤਰੀ ਮਨੋਹਰ ਪਾਰੀਕਰ ਨਾਲ ਮੁਲਾਕਾਤ ਤੋਂ ਬਾਅਦ ਅੱਜ ਸੰਸਦ ’ਚ ਸ਼ਹਿਰੀ ਹਵਾਬਾਜ਼ੀ ਬਾਰੇ ਮੰਤਰੀ ਅਸ਼ੋਕ ਗਜਾਪਤੀ ਰਾਜੂ ਨਾਲ ਵੀ ਮੁਲਾਕਾਤ ਕੀਤੀ। ਸ੍ਰੀ ਸਾਂਪਲਾ, ਜੋ ਇਸ ਪ੍ਰਾਜੈਕਟ ਨੂੰ ਸਿਰੇ ਚੜ੍ਹਾਉਣ ਲਈ ਵਿਸ਼ੇਸ਼ ਤੌਰ ‘ਤੇ ਕੋਸ਼ਿਸ਼ ਕਰ ਰਹੇ ਹਨ, ਨੇ ਦੱਸਿਆ ਕਿ ਸ਼ਹਿਰੀ ਹਵਾਬਾਜ਼ੀ ਮੰਤਰੀ ਨੇ ਉਨ੍ਹਾਂ ਨੂੰ

ਹਾਂ ਪੱਖੀ ਜਵਾਬ ਦਿੰਦਿਆਂ ਕਿਹਾ ਕਿ ਅਗਲੇ ਹਫ਼ਤੇ ਹੋਣ ਵਾਲੀ ਮੰਤਰਾਲੇ ਦੀ ਬੈਠਕ ‘ਚ ਇਸ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਸ੍ਰੀ ਸਾਂਪਲਾ ਨੇ ਦੱਸਿਆ ਕਿ ਕੇਂਦਰ ਵਲੋਂ ਇਸ ਪ੍ਰਾਜੈਕਟ ਲਈ ਲੋੜੀਂਦੀ 50 ਏਕੜ ਜ਼ਮੀਨ ਲਈ ਵੀ ਪੰਜਾਬ ਸਰਕਾਰ ਨੇ ਆਪਣੀ ਸਹਿਮਤੀ ਦੇ ਦਿੱਤੀ ਹੈ। ਦੁਆਬਾ ਖੇਤਰ ’ਚ 20 ਸਾਲਾਂ ਤੋਂ ਹਵਾਈ ਅੱਡਾ ਬਣਾਉਣ ਦੀ ਮੰਗ ਹੋ ਰਹੀ ਹੈ।

WRITTEN BY