ਜਲੰਧਰ, 25 ਜੁਲਾਈ (ਪੀ.ਟੀ.)- ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਜਿੱਥੇ ਵਿੱਦਿਆ ਦੇ ਖੇਤਰ ਵਿਚ ਵੱਖਰੀ ਪਹਿਚਾਣ ਬਣਾ ਰਿਹਾ ਹੈ, ਉੱਥੇ ਸਮਾਜਿਕ ਤੇ ਪਰਉਪਕਾਰੀ ਕਾਰਜਾਂ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਿਹਾ ਹੈ, ਇਸੇ ਹੀ ਸੰਬੰਧ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਅਤੇ ਸਮੂਹ ਸਟਾਫ਼ ਨੇ ਕਾਲਜ ਦੇ ਖੁਲ੍ਹੇ ਮੈਦਾਨ ਵਿਚ ਵਾਤਾਵਰਣ ਨੂੰ ਹਰਾ-ਭਰਾ ਰੱਖਣ ਲਈ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣੋ ਬਚਾਉਣ ਲਈ ਵੱਡੇ ਪੱਧਰ ’ਤੇ ਬੂੱਟੇ ਲਗਾਏ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਹਰ ਮਨੁੱਖ ਨੂੰ ਵਾਤਾਵਰਨ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਤਾਂ ਜੋ ਅਸੀਂ ਆਉਣ ਵਾਲੀਆਂ ਨਵੀਂਆਂ
ਪੀੜ੍ਹੀਆਂ ਨੂੰ ਤਾਜ਼ੀ ਤੇ ਸ਼ੁੱਧ ਹਵਾ ਦੇ ਸਕੀਏ । ਬੂੱਟੇ ਲਗਾਉਣ ਤੋਂ ਬਾਅਦ ਉਨ੍ਹਾਂ ਦੀ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਵੀ ਲੈਣੀ ਚਾਹੀਦੀ ਹੈ, ਕਿਉਂਕਿ ਕਈ ਵਾਰ ਬੂਟੇ ਲਗਾ ਤਾਂ ਦਿੱਤੇ ਜਾਂਦੇ ਹਨ ਪਰੰਤੂ ਮਗਰੋ ਸਾਂਭ-ਸੰਭਾਲ ਨਾ ਹੋਣ ਕਰਕੇ ਉਹ ਸੁੱਕ ਜਾਂਦੇ ਹਨ। ਉਨ੍ਹਾਂ ਕਿਹਾ ਕਿ ਲਾਇਲਪੁਰ ਖ਼ਾਲਸਾ ਕਾਲਜ ਸਮੂਹ ਵਿਦਿਆਰਥੀਆਂ ਨੂੰ ਕਲਾਸਾਂ ਵਿਚ ਵੀ ਵੱਧ ਤੋਂ ਵੱਧ ਬੂੱਟੇ ਲਾਉਣ ਲਈ ਪ੍ਰੇਰਿਤ ਕਰ ਰਿਹਾ ਹੈ। ਇਸ ਮੌਕੇ ਪ੍ਰੋ. ਜੇ.ਐਸ. ਰਾਣਾ, ਪ੍ਰੋ. ਮਨੋਹਰ ਸਿੰਘ, ਡਾ. ਜਸਪਾਲ ਸਿੰਘ, ਪ੍ਰੋ. ਬਲਵਿੰਦਰ ਸਿੰਘ, ਡਾ. ਐਸ.ਐਸ. ਬੈਂਸ, ਡਾ. ਰਾਜੂ ਸ਼ਰਮਾ, ਪ੍ਰੋ. ਬਲਦੇਵ ਸਿੰਘ ਅਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।



