Skip to content
Independent perspectives. Global stories.
BREAKING

ਪੰਜਾਬ ਪੁਲਿਸ ਨੇ ਅੱਤਵਾਦੀਆਂ ਦਾ ਖਾਤਮਾ ਕਰਕੇ ਲਾਮਿਸਾਲ ਬਹਾਦਰੀ ਦਾ ਸਬੂਤ ਦਿੱਤਾ : ਸੁਖਬੀਰ ਬਾਦਲ

Share this story

INDIA-SECURITY-CCTV ਜਲੰਧਰ/ਚੰਡੀਗੜ੍ਹ, 27 ਜੁਲਾਈ- ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਪੰਜਾਬ ਪੁਲਿਸ ਦੀ ਸਪੈਸ਼ਲ ਵੈਪਨ ਐਂਡ ਟੈਟਿਕਸ ਟੀਮ ਵਲੋਂ ਦੀਨਾਨਗਰ ਵਿਖੇ ਅੱਤਵਾਦੀਆਂ ਦੇ ਖਾਤਮੇ ਲਈ ਦਿਖਾਈ ਬਹਾਦਰੀ ਤੇ ਕੁਰਬਾਨੀ ਨੂੰ ਸਲਾਮ ਕਰਦਿਆਂ੍ਯ  ਕਿਹਾ ਹੈ ਕਿ 12 ਘੰਟੇ ਦੀ ਲੰਬੀ ਲੜਾਈ ਮਗਰੋਂ ਅੱਤਵਾਦੀਆਂ ਦਾ ਖਾਤਮਾ ਇਕ ਲਾਮਿਸਾਲ ਬਹਾਦਰੀ ਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਐਸ.ਪੀ. (ਡੀ) ਸ. ਬਲਜੀਤ ਸਿੰਘ ਵਲੋਂ ਦਿੱਤੀ ਗਈ ਸ਼ਹਾਦਤ ਨੂੰ ਸਲਾਮ ਕਰਦਿਆਂ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਸ਼ਹਾਦਤ ਨੇ ਫਿਰ ਸਾਬਿਤ ਕੀਤਾ ਹੈ ਕਿ ਦੇਸ਼ ’ਤੇ ਕਿਸੇ  ਵੀ ਹਮਲੇ ਦੇ ਸਮੇਂ ਪੰਜਾਬੀ ਦੇਸ਼ ਦੀ ਰਾਖੀ ਲਈ ਮੂਹਰੇ ਹੁੰਦੇ ਹਨ।   ਆਪਣੇ ਪੋਲੈਂਡ ਦੌਰੇ ਤੋਂ ਸਾਰੇ ਘਟਨਾਕ੍ਰਮ ’ਤੇ ਪਲ-ਪਲ  ਦੀ ਨਜ਼ਰ ਰੱਖ ਰਹੇ ਸ.

ਾਦਲ ਜਿਨ੍ਹਾਂ ਕੋਲ ਗ੍ਰਹਿ ਮੰਤਰੀ ਦਾ ਵੀ ਚਾਰਜ ਹੈ, ਨੇ ਕਿਹਾ ਕਿ ਇਹ ਹਮਲਾ ਦੇਸ਼ ਦੀ ਪ੍ਰਭੂਸੱਤਾ ’ਤੇ ਹਮਲਾ ਹੈ, ਜਿਸ ਲਈ ਅੱਤਵਾਦੀਆਂ ਨੇ ਸਰਹੱਦ ਪਾਰ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਹੁਤ ਕੁਰਬਾਨੀਆਂ ਦੇ ਕੇ ਕਾਇਮ ਕੀਤੀ ਸ਼ਾਂਤੀ ਨੂੰ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਹੋਣ ਦਿੱਤਾ ਜਾਵੇਗਾ। ਇਸ ਹਮਲੇ ਨੂੰ ਕਾਇਰਤਾ ਵਾਲੀ ਕਾਰਵਾਈ ਕਰਾਰ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਨਿਰਦੋਸ਼  ਲੋਕਾਂ ਨੂੰ ਮਾਰਨਾ ਇਕ ਅਣਮਨੁੱਖੀ ਕਾਰਾ ਹੈ, ਜਿਸਦੀ ਜਿੰਨੀ ਨਿੰਦਿਆਂ ਕੀਤੀ ਜਾਵੇ ਉਹ ਘੱਟ ਹੈ। ਉਨ੍ਹਾਂ ਕਿਹਾ ਕਿ ਡੀ.ਜੀ.ਪੀ. ਸ੍ਰੀ ਸੁਮੇਧ ਸਿੰਘ ਤੇ ਪੰਜਾਬ ਪੁਲਿਸ ਦੀ ਟੀਮ ਵਲੋਂ ਪੇਸ਼ ਕੀਤੇ ਬਹਾਦਰੀ ਦੇ ਨਮੂਨੇ ਦੀ ਵੀ ਸ਼ਲਾਘਾ ਕੀਤੀ। ਉਪ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਸ ਹਮਲੇ ਦੇ ਪੀੜਤ ਪਰਿਵਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਭਰੋਸਾ ਦਿੱਤਾ ਹੈ ਕਿ ਇਸ ਘਟਨਾ ’ਚ ਜਖਮੀ ਹੋਏ ਲੋਕਾਂ ਨੂੰ ਪੰਜਾਬ ਸਰਕਾਰ ਮੁਫਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਏਗੀ।
ਉਨ੍ਹਾਂ ਕਿਹਾ ਕਿ ਹਮਲੇ ਵੇਲੇ ਆਪਣੀ ਸੂਝਬੂਝ ਨਾਲ ਅਨੇਕਾਂ ਲੋਕਾਂ ਦੀ ਜਾਨ ਬਚਾਉਣ ਵਾਲੇ ਬੱਸ ਡਰਾਈਵਰ ਦਾ ਵੀ ਪੰਜਾਬ ਸਰਕਾਰ ਵਲੋਂ ਸਨਮਾਨ ਕੀਤਾ ਜਾਵੇਗਾ।  

WRITTEN BY