Skip to content
Independent perspectives. Global stories.
BREAKING

ਪੰਜਾਬ ’ਚ ਅੱਤਵਾਦੀ ਹਮਲੇ ਤੋਂ ਬਾਅਦ ਦਿੱਲੀ ’ਚ ਹਾਈ ਅਲਰਟ

Share this story

ਨਵੀਂ ਦਿੱਲੀ, 27 ਜੁਲਾਈ (ਪੀ.ਟੀ.)- ਪੰਜਾਬ ‘ਚ ਹੋਏ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ‘ਚ ਦਿੱਲੀ ਪੁਲਿਸ ਨੇ ਹਾਈ ਅਲਰਟ ਜਾਰੀ ਕਰ ਦਿੱਤਾ ਹੈ ਤੇ ਵਿਅਸਤ ਸਰਵਜਨਕ ਸਥਾਨਾਂ ਤੇ ਬਾਜ਼ਾਰਾਂ ‘ਚ ਸੁਰੱਖਿਆ ਕੜੀ ਕਰ ਦਿੱਤੀ ਹੈ। ਦਿੱਲੀ ਪੁਲਿਸ ਦੇ ਪੀਆਰਓ ਰਾਜਨ ਭਗਤ ਨੇ ਦੱਸਿਆ ਕਿ ਪੰਜਾਬ ਦੀ ਘਟਨਾ ਦੇ ਮੱਦੇਨਜ਼ਰ ਅਸੀਂ ਆਪਣੇ ਅਧਿਕਾਰੀਆਂ ਤੇ ਲੋਕ ਨੂੰ ਸਾਵਧਾਨ ਤੇ ਚੌਕਸ ਰਹਿਣ ਨੂੰ ਕਿਹਾ ਹੈ ਤੇ ਇੱਕ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਰਾਸ਼ਟਰੀ ਰਾਜਧਾਨੀ ‘ਚ ਰੇਲਵੇ ਸਟੇਸ਼ਨਾਂ ‘ਤੇ ਵਿਸ਼ੇਸ਼ ਰੂਪ ਨਾਲ ਸੁਰੱਖਿਆ ਕੜੀ ਕਰ ਦਿੱਤੀ ਗਈ ਹੈ ਤੇ ਪੁਲਸ ਕਰਮੀਆਂ ਦੀ ਨਿਯੁਕਤੀ ਨੂੰ ਮਜ਼ਬੂਤ ਕੀਤਾ ਗਿਆ ਹੈ। ਭੀੜ-ਭਾੜ ਵਾਲੇ ਬਾਜ਼ਾਰਾਂ ਤੇ ਸ਼ਾਪਿੰਗ ਮਾਲ੍ਹਾਂ ਸਮੇਤ ਵਿਅਸਤ ਸਰਵਜਨਕ ਸਥਾਨਾਂ ‘ਤੇ ਵੀ ਪੁਲਿਸ ਕਰਮੀਆਂ ਦੀ ਗਿਣਤੀ ਵਧਾ ਦਿੱਤੀ ਗਈ ਹੈ।

WRITTEN BY