ਨਵੀਂ ਦਿੱਲੀ, 7 ਅਗਸਤ (ਪੀ. ਟੀ.)- ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ‘ਤੇ ਪੰਜ ਭਾਰਤੀਆਂ ਦੀ ਹੱਤਿਆ ਨੂੰ ਲੈ ਕੇ ਰੱਖਿਆ ਮੰਤਰੀ ਏ. ਕੇ. ਐਂਟਨੀ ‘ਤੇ ਗਲਤ ਬਿਆਨ ਦੇਣ ਦੇ ਦੋਸ਼ ਲਗਾਉਂਦੇ ਹੋਏ ਭਾਜਪਾ ਨੇਤਾ ਐਲ. ਕੇ. ਅਡਵਾਨੀ ਨੇ ਕਿਹਾ ਕਿ ਐਂਟਨੀ ਨੂੰ ਮਾਫੀ ਮੰਗਣੀ ਚਾਹੀਦੀ ਹੈ ਕਿਉਂਕਿ ਅਜਿਹਾ ਲੱਗ ਰਿਹਾ ਹੈ ਕਿ ਉਨ੍ਹਾਂ ਦੀਆਂ ਟਿੱਪਣੀਆਂ ਪਾਕਿਸਤਾਨ ਨੂੰ ਨਿਰਦੋਸ਼ ਸਾਬਤ ਕਰਕੇ ਸਰਕਾਰ ਪਾਕਿਸਤਾਨ ਨਾਲ ਗੱਲਬਾਤ ਜਾਰੀ ਰੱਖਣਾ ਚਾਹੁੰਦੀ ਹੈ। ਅਡਵਾਨੀ ਨੇ ਕਿਹਾ ਕਿ ਗੱਲਬਾਤ ਦਾ ਮਾਹੌਲ ਨਹੀਂ ਹੈ ਸਰਕਾਰ ਗੱਲਬਾਤ ਨੂੰ ਲੈ ਕੇ ਉਤਸ਼ਾਹਿਤ ਹੈ ਪਰ ਜਨਤਾ ਇਸ ਤਰ੍ਹਾਂ ਨਹੀਂ ਚਾਹੁੰਦੀ ਹਮਲਾ ਅਤੇ ਵਾਰਤਾ ਨਾਲ ਨਾਲ ਨਹੀਂ ਚਲ ਸਕਦੇ।