Skip to content
Independent perspectives. Global stories.
BREAKING

ਸਿਖਿਆ ਮੰਤਰੀ ਨੇ ਨਵੇਂ ਪਦਉਨਤ ਹੋਏ 27 ਪ੍ਰਿੰਸੀਪਲਾਂ ਨੂੰ ਨਿਯੁਕਤੀ ਪੱਤਰ ਸਮੇਤ ਪਸੰਦ ਦੇ ਸਟੇਸ਼ਨ ਅਲਾਟ ਕੀਤੇ

Share this story

ਚੰਡੀਗੜ੍ਹ, 28 ਜੁਲਾਈ (ਪੀ. ਟੀ.)- ਸਿਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਅੱਜ ਵਿਭਾਗ ਦੇ ਪਦਉਨਤ ਹੋਏ 27 ਪ੍ਰਿੰਸੀਪਲਾਂ ਨੂੰ ਨਿਯੁਕਤੀ ਪੱਤਰਾਂ ਦੇ ਨਾਲ ਉਨ੍ਹਾਂ ਦੇ ਪਸੰਦ ਦੇ ਸਟੇਸ਼ਨ ਵੀ ਅਲਾਟ ਕੀਤੇ। ਸਿੱਖਿਆ ਵਿਭਾਗ ਵੱਲੋਂ ਅੱਜ ਪਦਉਨਤ ਹੋਏ 27 ਪਿੰ੍ਰਸੀਪਲਾਂ ਨੂੰ ਬੁਲਾਇਆ ਗਿਆ ਅਤੇ ਬੋਰਡ ਉਪਰ ਖਾਲੀ ਸਟੇਸ਼ਨਾਂ ਦੀ ਸੂਚੀ ਦਰਸਾਈ ਗਈ। ਸਿਖਿਆ ਮੰਤਰੀ ਦੀ ਹਾਜ਼ਰੀ ਵਿੱਚ 27 ਪਿੰ੍ਰਸੀਪਲਾਂ ਨੂੰ ਸੀਨੀਅਰਤਾ ਅਨੁਸਾਰ ਵਾਰੋ-ਵਾਰੀ ਬੁਲਾ ਕੇ ਖਾਲੀ ਸਟੇਸ਼ਨਾਂ ਦੀ ਸੂਚੀ ਦਿਖਾ ਕੇ ਉਨ੍ਹਾਂ ਵੱਲੋਂ ਪਸੰਦ ਦੇ ਦੱਸੇ ਸਟੇਸ਼ਨ ਅਲਾਟ ਕੀਤੇ ਗਏ। ਇਸ ਮੌਕੇ ਪਦਉਨਤ ਹੋਏ ਸਮੂਹ ਪਿੰ੍ਰਸੀਪਲਾਂ ਨੂੰ ਸੰਬੋਧਨ ਕਰਦਿਆਂ ਡਾ.ਚੀਮਾ ਨੇ ਕਿਹਾ ਕਿ ਵਿਭਾਗ ਦੀ ਇਹੋ ਕੋਸ਼ਿਸ਼ ਹੈ ਕਿ ਵਿਭਾਗੀ ਤਰੱਕੀ ਕਮੇਟੀਆਂ ਵੱਲੋਂ ਸਾਰੇ ਕੇਸ

ਤੁਰੰਤ ਹੱਲ ਕਰ ਕੇ ਅਧਿਆਪਕਾਂ ਨੂੰ ਪਦਉਨਤੀ ਦੇ ਹੱਕ ਦਿੱਤੇ ਜਾਣ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਪਦਉਨਤ ਹੋਣ ਵਾਲੇ ਕਿਸੇ ਵੀ ਅਧਿਆਪਕ ਜਾਂ ਨਵੀਆਂ ਨਿਯੁਕਤੀਆਂ ਨੂੰ ਸੀਨੀਅਰਤਾ ਅਨੁਸਾਰ ਖਾਲੀ ਸਟੇਸ਼ਨਾਂ ਦੀ ਸੂਚੀ ਦਿਖਾ ਕੇ ਮਨਪਸੰਦ ਦੇ ਸਟੇਸ਼ਨ ਅਲਾਟ ਕੀਤੇ ਜਾ ਰਹੇ ਹਨ। ਸਿਖਿਆ ਮੰਤਰੀ ਨੇ ਪ੍ਰਿੰਸੀਪਲਾਂ ਨੂੰ ਵਧਾਈ ਦਿੰਦਿਆਂ ਕਾਮਨਾ ਕੀਤੀ ਕਿ ਉਹ ਆਪੋ-ਆਪਣੇ ਸਕੂਲਾਂ ਵਿੱਚ ਆਪਣੀ ਜ਼ਿੰਮੇਵਾਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਪਦਉਨਤ ਹੋਏ ਪ੍ਰਿੰਸੀਪਲਾਂ ਲਈ ਪ੍ਰਸ਼ਾਸਕੀ ਕੰਮਾਂ ਦੀ ਸਿਖਲਾਈ ਲਈ ਇਕ ਵਰਕਸ਼ਾਪ ਲਗਵਾਈ ਜਾਵੇਗੀ। ਉਨ੍ਹਾਂ ਵਿਭਾਗ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਭਵਿੱਖ ਵਿੱਚ ਵਿਭਾਗੀ ਤਰੱਕੀ ਕਮੇਟੀਆਂ ਦੇ ਕੇਸ ਤੁਰੰਤ ਹੱਲ ਕਰ ਕੇ ਪਦਉਨਤੀਆਂ ਸਮੇਂ ਸਿਰ ਕੀਤੀਆਂ ਜਾਣ। ਇਸ ਮੌਕੇ ਡਾਇਰੈਕਟਰ ਜਨਰਲ ਸਕੂਲ ਸਿਖਿਆ ਸ੍ਰੀ ਪ੍ਰਦੀਪ ਅੱਗਰਵਾਲ, ਵਿਸ਼ੇਸ਼ ਸਕੱਤਰ ਸ੍ਰੀ ਗੁਰਦੀਪ ਸਿੰਘ, ਡੀ.ਪੀ.ਆਈ. (ਸੈਕੰਡਰੀ ਸਿਖਿਆ) ਸ੍ਰੀ ਬਲਬੀਰ ਸਿੰਘ ਢੋਲ, ਡੀ.ਪੀ.ਆਈ. (ਐਲੀਮੈਂਟਰੀ ਸਿਖਿਆ) ਸ੍ਰੀ ਹਰਬੰਸ ਸਿੰਘ ਸੰਧੂ ਅਤੇ ਐਸ.ਸੀ.ਈ.ਆਰ.ਟੀ. ਦੇ ਡਾਇਰੈਕਟਰ ਸ੍ਰੀ ਸੁਖਦੇਵ ਸਿੰਘ ਕਾਹਲੋਂ ਵੀ ਹਾਜ਼ਰ ਸਨ।

WRITTEN BY