Skip to content
Independent perspectives. Global stories.
BREAKING

ਬਾਦਲ ਵੱਲੋਂ ਐਸ.ਪੀ. ਬਲਜੀਤ ਸਿੰਘ ਦੇ ਪੁੱਤਰ ਨੂੰ ਡੀ.ਐਸ.ਪੀ. ਨਿਯੁਕਤ ਕਰਨ ਅਤੇ 25 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਦੇਣ ਦੀ ਪੇਸ਼ਕਸ਼

Share this story

ਜਲੰਧਰ/ਚੰਡੀਗੜ੍ਹ, 30 ਜੁਲਾਈ- ਦੀਨਾਨਗਰ ਵਿਖੇ ਅੱਤਵਾਦੀ ਹਮਲੇ ਦੌਰਾਨ ਆਪਣੀ ਜਾਨ ਨਿਛਾਵਰ ਕਰਨ ਵਾਲੇ ਐਸ.ਪੀ. (ਡਿਟੈਕਟਿਵ) ਬਲਜੀਤ ਸਿੰਘ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦੇ ਹੋਏ ਪੰਜਾਬ ਸਰਕਾਰ ਨੇ ਉਨ੍ਹਾਂ ਦੇ ਪੁੱਤਰ ਨੂੰ ਡਿਪਟੀ ਸੁਪਰਡੈਂਟ ਆਫ਼ ਪੁਲੀਸ (ਡੀ.ਐਸ.ਪੀ.) ਨਿਯੁਕਤ ਕਰਨ ਤੋਂ ਇਲਾਵਾ ਪੀੜਤ ਪਰਿਵਾਰ ਨੂੰ 25 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਦੇਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸ਼ਾਮ ਆਪਣੇ ਨਿਵਾਸ ਸਥਾਨ ’ਤੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਲਿਆ। ਇਸੇ ਤਰ੍ਹਾਂ ਹੀ ਇਸ ਅੱਤਵਾਦੀ ਕਾਰਵਾਈ ਵਿੱਚ ਜ਼ਖਮੀ ਹੋਏ ਸਾਰੇ ਪੁਲੀਸ ਮੁਲਾਜ਼ਮਾਂ ਅਤੇ ਆਮ ਨਾਗਰਿਕਾਂ ਨੂੰ ਤਿੰਨ-ਤਿੰਨ ਲੱਖ

ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਤੋਂ ਇਲਾਵਾ ਉਨ੍ਹਾਂ ਦੇ ਇਲਾਜ ਦਾ ਸਮੁੱਚਾ ਖਰਚਾ ਸੂਬਾ ਸਰਕਾਰ ਵੱਲੋਂ ਕਰਨ ਦਾ ਫੈਸਲਾ ਵੀ ਲਿਆ ਗਿਆ ਜਿਸ ਵਿੱਚ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਦਾ ਖਰਚਾ ਵੀ ਸ਼ਾਮਲ ਹੋਵੇਗਾ। ਮੁੱਖ ਮੰਤਰੀ ਨੇ ਸੂਬੇ ਦੇ ਗ੍ਰਹਿ ਵਿਭਾਗ ਨੂੰ ਹਦਾਇਤ ਕੀਤੀ ਕਿ ਐਸ.ਪੀ. (ਡੀ) ਬਲਜੀਤ ਸਿੰਘ ਨੂੰ ਮਰਨ ਉਪਰੰਤ ਬਹਾਦਰੀ ਲਈ ਰਾਸ਼ਟਰਪਤੀ ਪੁਲੀਸ ਮੈਡਲ ਪ੍ਰਦਾਨ ਕਰਨ ਵਾਸਤੇ ਭਾਰਤ ਸਰਕਾਰ ਨੂੰ ਸਿਫਾਰਸ਼ ਕੀਤੀ ਜਾਵੇ ਜਿਨ੍ਹਾਂ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਸੁਰੱਖਿਆ ਲਈ ਸ਼ਹੀਦੀ ਪ੍ਰਾਪਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਦੇਸ਼ ਦੀ ਅਖੰਡਤਾ ਤੇ ਪ੍ਰਭੂਸੱਤਾ ਦੀ ਸੁਰੱਖਿਆ ਕਰਨ ਲਈ ਇੰਸਪੈਕਟਰ ਬਲਜੀਤ ਸਿੰਘ ਅਤੇ ਹੈ¤ਡ ਕਾਂਸਟੇਬਲ ਤਾਰਾ ਸਿੰਘ ਵੱਲੋਂ ਵਿਖਾਈ ਮਿਸਾਲੀ ਬਹਾਦਰੀ ਤੇ ਪੇਸ਼ੇਵਰ ਵਤੀਰੇ ਲਈ ਵੀ ਉਨ੍ਹਾਂ ਨੂੰ ਬਹਾਦਰੀ ਲਈ ਰਾਸ਼ਟਰਪਤੀ ਪੁਲੀਸ ਮੈਡਲ ਦੇਣ ਵਾਸਤੇ ਭਾਰਤ ਸਰਕਾਰ ਨੂੰ ਸਿਫਾਰਸ਼ ਕਰਨ ਲਈ ਆਖਿਆ ਹੈ।
ਪੰਜਾਬ ਪੁਲੀਸ ਦੇ ਜੁਆਨਾਂ ਤੇ ਅਫਸਰਾਂ ਵੱਲੋਂ ਬਹਾਦਰੀ, ਸਮਰਪਣ, ਨਿਸ਼ਕਾਮ ਅਤੇ ਦੇਸ਼ ਭਗਤੀ ਵਾਲੀਆਂ ਕਦਰਾਂ-ਕੀਮਤਾਂ ਪ੍ਰਤੀ ਕੀਤੇ ਪ੍ਰਗਟਾਵੇ ਨੂੰ ਸਲਾਮ ਕਰਦਿਆਂ ਮੁੱਖ ਮੰਤਰੀ ਨੇ ਇਸ ਕਾਰਵਾਈ ਦੌਰਾਨ ਜਾਨਾਂ ਨਿਛਾਵਰ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੀ ਸੇਵਾ-ਮੁਕਤੀ ਤੱਕ ਪੂਰੀ ਤਨਖਾਹ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਸ. ਬਾਦਲ ਨੇ ਕਿਹਾ ਕਿ ਇਸ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਪੁਲੀਸ ਮੁਲਾਜ਼ਮਾਂ ਦੇ ਸਾਰੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ ਤਾਂ ਕਿ ਸੰਕਟ ਦੀ ਘੜੀ ਵਿੱਚ ਪਰਿਵਾਰਾਂ ਦੀ ਮਦਦ ਹੋ ਸਕੇ।  ਪੰਜਾਬ ਰੋਡਵੇਜ਼ ਦੇ ਬੱਸ ਡਰਾਇਵਰ ਸ੍ਰੀ ਨਾਨਕ ਚੰਦ ਵੱਲੋਂ ਦਿਖਾਏ ਗਏ ਮਿਸਾਲੀ ਹੌਸਲੇ ਦੀ ਸਰਾਹਨਾ ਕਰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਦਾ ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਰਾਜ ਪੱਧਰੀ ਸਮਾਗਮ ਦੌਰਾਨ ਬਹਾਦਰੀ ਦਾ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੈ। ਸ੍ਰੀ ਨਾਨਕ ਚੰਦ ਨੂੰ ਨਾਗਰਿਕਾਂ ਲਈ ਬਹਾਦਰੀ ਐਵਾਰਡ ਦੇਣ ਲਈ ਭਾਰਤ ਸਰਕਾਰ ਨੂੰ ਸਿਫਾਰਸ਼ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਅੱਜ ਦੀਨਾਨਗਰ ਦੀ ਘਟਨਾ ਬਾਰੇ ਸੰਸਦ ਵਿੱਚ ਦਿੱਤੇ ਆਪਣੇ ਬਿਆਨ ਵਿੱਚ ਪੰਜਾਬ ਪੁਲੀਸ ਖਾਸ ਕਰਕੇ ਸਵੈਟ ਕਮਾਂਡੋਆਂ ਵੱਲੋਂ ਬਹਾਦਰੀ, ਲਾਮਿਸਾਲ ਵਚਨਬੱਧਤਾ, ਸਮਰਪਣ ਅਤੇ ਹੌਸਲੇ ਦਿਖਾਉਂਦੇ ਹੋਏ ਇਸ ਅਪਰੇਸ਼ਨ ਦੌਰਾਨ ਦਿੱਤੇ ਗਏ ਵਡਮੁੱਲੇ ਯੋਗਦਾਨ ਦੀ ਪ੍ਰਸੰਸਾ ਕੀਤੀ। ਮੁੱਖ ਮੰਤਰੀ ਨੇ ਆਪਣੀ ਡਿਊਟੀ ਦੌਰਾਨ ਮਿਸਾਲੀ ਹੌਸਲਾ, ਪੇਸ਼ੇਵਰ ਵਚਨਬੱਧਤਾ ਤੇ ਸਮਰਪਣ ਦੀ ਭਾਵਨਾ ਦਾ ਪ੍ਰਗਟਾਵਾ ਕਰਨ ਲਈ ਪੁਲੀਸ ਮੁਲਾਜ਼ਮਾਂ ਦੇ ਸਰਵਿਸ ਰਿਕਾਰਡ ਵਿੱਚ ਪ੍ਰਸੰਸਾਮਈ ਸ਼ਬਦਾਂ ਨੂੰ ਦਰਜ ਕਰਨ ਲਈ ਸੂਬੇ ਦੇ ਪੁਲੀਸ ਮੁਖੀ ਨੂੰ ਆਖਿਆ ਹੈ ਕਿਉਂ ਜੋ ਇਹ ਨਾ ਸਿਰਫ ਪੁਲੀਸ ਫੋਰਸ ਦੇ ਹੌਸਲੇ ਨੂੰ ਉਤਸ਼ਾਹਿਤ ਕਰੇਗਾ ਸਗੋਂ ਸੂਬੇ ਦੀ ਪੁਲੀਸ ਦੀਆਂ ਨਾਇਕਾਂ ਤੇ ਬਹਾਦਰੀ ਵਾਲੀ ਵਿਰਾਸਤ ਪ੍ਰਤੀ ਹੋਰਨਾਂ ਨੂੰ ਵੀ ਪ੍ਰੇਰਿਤ ਕਰੇਗਾ। ਗੌਰਤਲਬ ਹੈ ਕਿ ਪੰਜਾਬ ਪੁਲੀਸ ਨੇ ਪਹਿਲਾਂ ਹੀ ਇਸ ਹਮਲੇ ਵਿੱਚ ਮਾਰੇ ਗਏ ਪੰਜਾਬ ਹੋਮਗਾਰਡ ਦੇ ਤਿੰਨ ਜੁਆਨਾਂ ਦੇ ਹਰੇਕ ਪਰਿਵਾਰ ਦੇ ਇਕ-ਇਕ ਮੈਂਬਰ ਨੂੰ ਕਾਂਸਟੇਬਲ ਦੀ ਨੌਕਰੀ ਦੇ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਹਨ।

WRITTEN BY