June 13, 2026 12:57 pm

ਕੈਨੇਡੀਅਨ ਸਿੱਖ ਸੰਸਥਾਵਾਂ ਵੱਲੋਂ ਸਿੱਖਾਂ ਨੂੰ ਸਜ਼ਾਵਾਂ ਅਤੇ ਸੰਤ ਦਾਦੂਵਾਲ ‘ਤੇ ਦੋਸ਼ ਆਇਦ ਕਰਨ ਦੀ ਨਿਖੇਧੀ

ਟੋਰਾਂਟੋ, 7 ਅਗਸਤ (ਜਸਬੀਰ ਸਿੰਘ ਬੋਪਾਰਾਏ)-ਬੀਤੇ ਦਿਨੀਂ ਟੋਰਾਂਟੋ ਦੀਆਂ ਉੱਘੀਆਂ ਸਿੱਖ ਸੰਸਥਾਵਾਂ ਦੇ ਮੁਖੀਆਂ ਦੀ ਸਾਂਝੀ ਮੀਟਿੰਗ ਸ੍ਰੀ ਗੁਰੂ ਸਿੰਘ ਸਭਾ ਮਾਲਟਨ ਵਿਖੇ ਹੋਈ ਜਿਸ ਵਿੱਚ ਪਿਛਲੇ ਦਿਨੀ ਹਰਿਆਣਾ ਦੇ ਸਿੱਖਾਂ ਨੂੰ 7-7 ਸਾਲ ਦੀਆਂ ਸਜ਼ਾਵਾਂ ਦੇਣ ਅਤੇ ਸਿੱਖ ਪੰਥ ਦੀ ਮਹਾਨ ਸ਼ਖਸੀਅਤ ਅਤੇ ਪ੍ਰਸਿੱਧ ਪ੍ਰਚਾਰਕ ਸੰਤ ਬਾਬਾ ਬਲਜੀਤ ਸਿੰਘ  ਜੀ ਖਾਲਸਾ ਦਾਦੂ ਸਾਹਿਬ ‘ਤੇ ਦੋਸ਼ ਆਇਦ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।
baba ji
ਅਕਾਲੀ ਦਲ ਪੰਚ ਪ੍ਰਧਾਨੀ ਦੇ ਬੁਲਾਰੇ ਸ. ਲਖਵਿੰਦਰ ਸਿੰਘ ਅਤੇ ਸ੍ਰੀ ਗੁਰੂ ਸਿੰਘ ਸਭਾ ਮਾਲਟਨ ਦੇ ਪ੍ਰਧਾਨ ਭਾਈ ਦਲਜੀਤ ਸਿੰਘ ਸੇਖੋਂ ਨੇ ਬੋਲਦਿਆਂ ਕਿਹਾ ਕਿ ਭਾਰਤ ਵਿੱਚ ਸਰਕਾਰ ਅਤੇ ਅਦਾਲਤਾਂ ਵੱਲੋਂ ਸਿੱਖਾਂ ਸਮੇਤ ਹੋਰ ਘੱਟ ਗਿਣਤੀਆਂ ਲਈ ਦੋਗਲੀ ਨੀਤੀ ਅਪਣਾਈ ਜਾ ਰਹੀ ਹੈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਓਂਟਾਰੀਓ ਗੁਰਦੁਆਰਾ ਕਮੇਟੀ ਦੇ ਸ. ਸੁਖਵਿੰਦਰ ਸਿੰਘ ਸੰਧੂ, ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਸ. ਲਖਵਿੰਦਰ ਸਿੰਘ, ਸ. ਜਸਪਾਲ ਸਿੰਘ, ਬਾਬਾ ਦੀਪ ਸਿੰਘ ਗਤਕਾ ਅਖਾੜਾ ਦੇ ਸ. ਜਸਦੇਵ ਸਿੰਘ, ਸ. ਗੁਰਸ਼ੀਲ ਸਿੰਘ ਸ੍ਰੀ ਗੁਰੂ ਸਿੰਘ ਸਭਾ ਮਾਲਟਨ ਦੇ ਪ੍ਰਧਾਨ ਭਾਈ ਦਲਜੀਤ ਸਿੰਘ ਸੇਖੋਂ, ਸਕੱਤਰ ਸ. ਜਸਬੀਰ ਸਿੰਘ ਬੋਪਾਰਾਏ, ਸ. ਮਨਜੀਤ ਸਿੰਘ ਅਤੇ ਸ. ਹਰਵਿੰਦਰ ਸਿੰਘ ਅਤੇ ਹੋਰ ਬਹੁਤ ਸਾਰੇ ਪੰਥਕ ਜਥੇਬੰਦੀਆਂ ਦੇ ਮੈਂਬਰ ਹਾਜਰ ਸਨ।

Send this to a friend