ਨਵੀਂ ਦਿੱਲੀ, 1 ਅਗਸਤ (ਪੀ. ਟੀ. ਲਾਇਵ)- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਯੂਪੀਏ ਸਰਕਾਰ ਉ¤ਤੇ ਅੱਤਵਾਦ ਵਿਰੁੱਧ ਜੰਗ ਨੂੰ ਕਮਜ਼ੋਰ ਕਰਨ ਦਾ ਦੋਸ਼ ਲਗਾਏ ਜਾਣ ਤੋਂ ਬਾਅਦ ਕਾਂਗਰਸ ਨੇ ਪਲਟਵਾਰ ਕੀਤਾ ਹੈ। ਕਾਂਗਰਸ ਪਾਰਟੀ ਨੇ ਕਿਹਾ ਹੈ ਕਿ ਭਾਜਪਾ ਭਟਕਾਅ ਦੀ ਰਾਜਨੀਤੀ ਕਰ ਰਹੀ ਹੈ। ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਨੇ ਕਿਹਾ ਹੈ ਕਿ ਸੁਸ਼ੀਲ ਕੁਮਾਰ ਸ਼ਿੰਦੇ ਨੇ ਸੰਸਦ ਤੋਂ ਬਾਹਰ ਬਿਆਨ ਦਿੱਤਾ ਸੀ ਅਤੇ ਉਨ੍ਹਾਂ ਨੇ ਹਿੰਦੂ ਅੱਤਵਾਦ ਸ਼ਬਦ ਦਾ ਪ੍ਰਯੋਗ ਨਹੀਂ ਕੀਤਾ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਰਾਜਨਾਥ ਸਿੰਘ ਸ਼ਬਦ ਦਾ ਗਲਤ ਢੰਗ ਨਾਲ ਇਸਤੇਮਾਲ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਕੱਲ੍ਹ ਲੋਕਲਭਾ ਵਿੱਚ ਰਾਜਨਾਥ ਸਿੰਘ ਨੇ ਕਿਹਾ ਸੀ ਕਿ ਹਿੰਦੂ ਅੱਤਵਾਦ ਸ਼ਬਦ ਦੀ ਇਜਾਦ ਕਰਕੇ ਕਾਂਗਰਸ
ਪਾਰਟੀ ਨੇ ਅੱਤਵਾਦ ਵਿਰੁੱਧ ਜੰਗ ਨੂੰ ਕਮਜ਼ੋਰ ਕੀਤਾ। ਇਸ ਦੇ ਲਈ ਉਸ ਨੇ ਅੱਤਵਾਦੀ ਹਾਫਿਜ਼ ਸਈਅਦ ਤੋਂ ਵਧਾਈ ਪ੍ਰਾਪਤ ਕੀਤੀ ਹੈ, ਪਰ ਨਰਿੰਦਰ ਮੋਦੀ ਸਰਕਾਰ ਅਜਿਹੀ ਸ਼ਰਮਨਾਕ ਸਥਿਤੀ ਕਦੇ ਵੀ ਪੈਦਾ ਨਹੀਂ ਹੋਣ ਦੇਵੇਗੀ।
ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਦੀਨਾਨਗਰ ਵਿਖੇ 27 ਜੁਲਾਈ ਨੂੰ ਹੋਏ ਅੱਤਵਾਦੀ ਹਮਲੇ ਦੇ ਸਬੰਧ ਵਿੱਚ ਲੋਕਸਭਾ ਵਿੱਚ ਆਪਣਾ ਲਿਖਤ ਬਿਆਨ ਪੜ੍ਹਣ ਤੋਂ ਬਾਅਦ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕੱਲ੍ਹ ਇਹ ਗੱਲ ਕਹੀ ਸੀ। ਰਾਜਨਾਥ ਸਿੰਘ ਦੇ ਇਨ੍ਹਾਂ ਦੋਸ਼ਾਂ ਉ¤ਤੇ ਸਖਤ ਇਤਰਾਜ ਪ੍ਰਗਟ ਕਰਦੇ ਹੋਏ ਕਾਂਗਰਸ ਸਮੇਤ ਵਿਰੋਧੀ ਮੈਂਬਰਾਂ ਨੇ ਦੋਸ਼ ਲਗਾਇਆ ਕਿ ਸਰਕਾਰ ਅੱਤਵਾਦ ਦਾ ਸਿਆਸੀਕਰਨ ਕਰ ਰਹੀ ਹੈ। ਗ੍ਰਹਿ ਮੰਤਰੀ ਨੇ ਕਿਹਾ ਸੀ ਕਿ ਅੱਤਵਾਦ ਦੇਸ਼ ਦੇ ਲਈ ਸਭ ਤੋਂ ਵੱਡੀ ਚੁਣੌਤੀ ਹੈ ਅਤੇ ਇਸ ਮੌਕੇ ਉ¤ਤੇ ਨਾ ਤਾਂ ਸੰਸਦ ਨੂੰ ਅਤੇ ਨਾ ਹੀ ਦੇਸ਼ ਨੂੰ ਵੰਡਿਆ ਜਾਣਾ ਚਾਹੀਦਾ ਹੈ।



