ਨਵੀਂ ਦਿ¤ਲੀ- ਰਾਸ਼ਟਰਪਤੀ ਪ੍ਰਣਬ ਮੁਖਰਜੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਮ¤ਧ ਪ੍ਰਦੇਸ਼ ’ਚ ਦੋਹਰੇ ਟਰੇਨ ਹਾਦਸੇ ’ਚ ਲੋਕਾਂ ਦੀ ਮੌਤ ’ਤੇ ਗਹਿਰਾ ਦੁਖ ਪ੍ਰਗਟ ਕਰਦੇ ਹੋਏ ਕਿਹਾ ਕਿ ਅਧਿਕਾਰੀ ਰਾਹਤ ਤੇ ਬਚਾਅ ਕਾਰਜ ਲਈ ਹਰ ਸੰਭਵ ਯਤਨ ਕਰ ਰਹੇ ਹਨ।ਮੋਦੀ ਨੇ ਟਵੀਟ ਕਰਕੇ ਹਾਦਸੇ ‘ਚ ਹੋਈ ਲੋਕਾਂ ਦੀ ਮੌਤ ’ਤੇ ਦੁਖ ਪ੍ਰਗਟ ਕੀਤਾ।ਰਾਸ਼ਟਰਪਤੀ ਨੇ ਲਿਖਿਆ ਹੈ ਕਿ ਰਾਹਤ ਅਤੇ ਬਚਾਅ ਕਾਰਜਾਂ ਲਈ ਸਾਰੇ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਬਚਾਅ ਕਾਰਜਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਨੇ ਮ੍ਰਿਤਕਾਂ ਦੇ ਵਾਰਸਾਂ ਲਈ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ, ਜਦਕਿ ਗੰਭੀਰ ਜ਼ਖਮੀਆਂ ਲਈ 50 ਹਜ਼ਾਰ ਰੁਪਏ ਅਤੇ ਮਾਮੂਲੀ ਜ਼ਖਮੀਆਂ ਲਈ 25 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਫੌਰੀ ਤੌਰ ’ਤੇ ਜਾਰੀ ਕੀਤੀ ਗਈ ਹੈ।



