Skip to content
Independent perspectives. Global stories.
BREAKING

ਵਿਦਿਆਰਥੀਆਂ ਨੇ ਸੜਕ ਜਾਮ ਕਰਕੇ ਕੀਤੀ ਨਾਅਰੇਬਾਜ਼ੀ

Share this story

ਮਾਨਸਾ, 7 ਅਗਸਤ (ਅਨੂਪ ਸਿੰਘ ਖਾਲਸਾ)- ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਅੱਗੇ ਵਿਦਿਆਰਥੀਆਂ ਨੇ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਡੈਮੋਕਰੇਟਿਕ ਆਗਰੇਨਾਈਜ਼ੇਸ਼ਨ ਦੀ ਅਗਵਾਈ ਵਿਚ ਉਕਤ ਪ੍ਰਦਰਸ਼ਨ ਬੁੱਧਵਾਰ ਨੂੰ ਬੱਸ ਸਟੈਂਡ ’ਤੇ ਇੱਕ ਵਿਦਿਆਰਥੀ ਦੀ ਪੁਲਸ ਵੱਲੋਂ ਕੀਤੀ ਗਈ ਕੁੱਟਮਾਰ ਦੇ ਵਿਰੋਧ ਕੀਤਾ ਗਿਆ। ਇਸ ਮੌਕੇ ਡੀ. ਐਸ. ਓ. ਨੇਤਾ ਧਰਮਪਾਲ ਸਿੰਘ ਨੇ ਪੁਲਸ ਪ੍ਰਸ਼ਾਸਨ ’ਤੇ ਵਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਪੁਲਸ ਵੱਲੋਂ ਆਏ ਦਿਨ ਬੇ ਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੱਸ ਮਾਲਕਾਂ ਵੱਲੋਂ ਵੀ ਉਨ੍ਹਾਂ ਨਾਲ ਅਕਸਰ ਹੀ ਘਟੀਆ ਸਲੂਕ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਗੱਲ ਵੱਧ ਜਾਂਦੀ ਹੈ ਤਾਂ ਉਨ੍ਹਾਂ ਦੀ ਕਿਤੇ ਵੀ ਸੁਣਵਾਈ ਨਹੀਂ

ਕੀਤੀ ਜਾਂਦੀ। ਉਨ੍ਹਾਂ ਕਿਹਾ ਕਿ ਮਾਨਸਾ ਬੱਸ ਸਟੈਂਡ ’ਤੇ ਪੁਲਸ ਵੱਲੋਂ ਵਿਦਿਆਰਥੀ ਨੂੰ ਬੇ ਵਜ੍ਹਾ ਪ੍ਰੇਸ਼ਾਨ ਹੀ ਨਹੀਂ ਕੀਤਾ ਗਿਆ ਕਿ ਬਲਕਿ ਉਸ ਦੀ ਕੁੱਟਮਾਰ ਵੀ ਕੀਤੀ ਗਈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਵਿਦਿਆਰਥੀ ਵਰਗ ਪੁਲਸ ਪ੍ਰਸ਼ਾਸਨ ਦੀ ਬਿਨ੍ਹਾਂ ਵਜ੍ਹਾ ਕੀਤੀਆਂ ਜਾ ਰਹੀਆਂ ਵਧੀਕੀਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਧਰਨੇ ਦੌਰਾਨ ਸੜਕ ’ਤੇ ਵਾਹਨਾਂ ਦੀਆਂ ਲੰਬੀਆਂ-¦ਬੀਆਂ ਲਾਈਨਾਂ ਲੱਗ ਗਈਆਂ, ਜਿਸ ਨਾਲ ਆਵਾਜਾਈ ਵਿਚ ਵੀ ਵਿਘਨ ਪਿਆ। ਇਸ ਦੌਰਾਨ ਥਾਣਾ ਸਿਟੀ-2 ਦੇ ਮੁਖੀ ਬਲਜੀਤ ਸਿੰਘ ਨੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ ਅਤੇ ਵਿਦਿਆਰਥੀਆਂ ਨੂੰ ਭਰੋਸਾ ਦੇਣ ’ਤੇ ਵਿਦਿਆਰਥੀਆਂ ਨੇ ਜਾਮ ਹਟਾਇਆ।

WRITTEN BY