ਚੰਡੀਗੜ੍ਹ, 7 ਅਗਸਤ (ਪੀ. ਟੀ.)- ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੀ ਇੱਕ ਜ਼ਰੂੁਰੀ ਮੀਟਿੰਗ 11 ਅਗਸਤ ਨੂੰ 12 ਵਜੇ ਪਾਰਟੀ ਦੇ ਮੁੱਖ ਦਫਤਰ, ਚੰਡੀਗੜ੍ਹ ਵਿਖੇ ਬੁਲਾ ਲਈ ਹੈ। ਉਹਨਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਇਸ ਮੀਟਿੰਗ ਨੂੂੰ ਉਚੇਚੇ ਤੌਰ ਤੇ ਸੰਬੋਧਨ ਕਰਨਗੇ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਇਸਤਰੀ ਅਕਾਲੀ ਦਲ ਦੀਆਂ ਅਹੁਦੇਦਾਰ ਸਹਿਬਾਨ ਅਤੇ ਜਿਲਾ ਪ੍ਰਧਾਨਾਂ ਨੂੰ ਸੱਦਿਆ ਗਿਆ ਹੈੇ। ਇਸ ਮੀਟਿੰਗ ਵਿੱਚ ਭਰਤੀ ਸਬੰਧੀ ਵਿਚਾਰ ਵਟਾਂਦਰ ਕੀਤਾ ਜਾਵੇਗਾ। ਉਹਨਾ ਦੱਸਿਆ ਕਿ ਇਸਤਰੀ ਅਕਾਲੀ ਦਲ ਦੀ ਮੌਜ਼ੂਦਾ ਚੱਲ ਰਹੀ ਭਰਤੀ ਵਿੱਚ ਬੀਬੀਆਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਹਨਾਂ ਕਿਹਾ ਕਿ 31 ਅਗਸਤ ਤੱਕ ਭਰਤੀ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ।



