ਗਯਾ ਰੈਲੀ ਤੋਂ ਬਾਅਦ ਭਾਜਪਾ ਅਤੇ ਵਿਰੋਧੀ ਧਿਰਾਂ ਦਰਮਿਆਨ ਸਿਆਸੀ ਟਕਰਾਅ ਹੋਰ ਤਿੱਖਾ ਹੋ ਗਿਆ ਹੈ। ਬਿਹਾਰ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਲਾਲੂ ਪ੍ਰਸਾਦ ਯਾਦਵ ਨੇ ਜਵਾਬੀ ਹਮਲਾ ਬੋਲਦੇ ਹੋਏ ਕਿਹਾ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਮੋਦੀ ਦਾ ਦਿਮਾਗੀ ਸੰਤੁਲਨ ਖਰਾਬ ਹੋ ਗਿਆ ਹੈ ਅਤੇ ਉਹ ਪ੍ਰਧਾਨ ਮੰਤਰੀ ਦੇ ਅਹੁਦੇ ਦਾ ਮਾਣ-ਸਨਮਾਨ ਗਵਾ ਰਹੇ ਹਨ। ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਨੇ ਵੀ ਮੋਦੀ ਨੂੰ ਕਰਾਰਾ ਜਵਾਬ ਦਿੰਦੇ ਹੋਏ ਕਿਹਾ ਹੈ ਕਿ ਬੀਜੇਪੀ ਦਾ ਮਤਲਬ ਬੜਕਾ ਝੂਠਾ ਪਾਰਟੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਬਿਮਾਰ ਰਾਜ ਕਹਿ ਕੇ ਬਿਹਾਰ ਦਾ ਅਪਮਾਨ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਨੇ ਪ੍ਰਚਾਰ ਉ¤ਪਰ 300 ਕਰੋੜ ਰੁਪਏ ਖਰਚੇ ਹਨ।



