ਜਲੰਧਰ/ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 15 ਅਗਸਤ-ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਦੇਸ਼ ਦੇ ਆਜ਼ਾਦੀ ਸੰਘਰਸ਼, ਕੌਮੀ ਸੁਰੱਖਿਆ ਤੇ ਪ੍ਰਭੂਸੱਤਾ ਨੂੰ ਕਾਇਮ ਰੱਖਣ ਅਤੇ ਅਨਾਜ ਉਤਪਾਦਨ ਵਿੱਚ ਮੁਲਕ ਨੂੰ ਆਤਮ ਨਿਰਭਰ ਬਣਾਉਣ ਵਿੱਚ ਪੰਜਾਬੀਆਂ ਵੱਲੋਂ ਪਾਏ ਵਿਲੱਖਣ ਯੋਗਦਾਨ ਦੇ ਬਾਵਜੂਦ ਆਜ਼ਾਦੀ ਉਪਰੰਤ ਕੇਂਦਰ ਵਿੱਚ ਬਣੀਆਂ ਸਰਕਾਰਾਂ ਵੱਲੋਂ ਪੰਜਾਬ ਨਾਲ ਕੀਤੇ ਵਿਤਕਰੇ ਤੇ ਘੋਰ ਅਨਿਆਂ ਦਾ ਅੰਤ ਕਰਨ ਲਈ ਨਜ਼ਰਸਾਨੀ ਕਰਨ ਵਾਸਤੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਹੈ। ਸਥਾਨਕ ਸਰਕਾਰੀ ਕਾਲਜ ਵਿਖੇ 69ਵੇਂ ਆਜ਼ਾਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਆਜ਼ਾਦੀ ਤੋਂ ਪਹਿਲਾਂ ਤੇ ਆਜ਼ਾਦੀ ਤੋਂ ਬਾਅਦ ਬਹਾਦਰ ਪੰਜਾਬੀਆਂ ਨੇ ਮਹਾਨ ਕੁਰਬਾਨੀਆਂ ਕੀਤੀਆਂ ਪਰ ਕੇਂਦਰ ਦੀਆਂ ਇਨ੍ਹਾਂ ਸਰਕਾਰਾਂ ਨੇ ਪੰਜਾਬੀਆਂ ਦੀਆਂ ਕੁਰਬਾਨੀਆਂ ਦੀ ਬਣਦੀ ਕਦਰ ਨਹੀਂ ਕੀਤੀ। ਉਨ੍ਹਾਂ ਨੇ ਸੰਕਟ ਦੀ ਇਸ ਘੜੀ ਵਿੱਚ ਗੰਭੀਰ ਸਮੱਸਿਆ ’ਚ ਫਸੀ ਕਿਸਾਨੀ ਨੂੰ ਬਾਹਰ ਕੱਢਣ ਲਈ ਭਾਰਤ ਸਰਕਾਰ ’ਤੇ ਜ਼ੋਰ ਪਾਇਆ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਤੁਰੰਤ ਕੋਈ ਨਾ ਕੋਈ ਹੱਲ ਕੱਢਣ ਲ
ਈ ਆਖਿਆ ਤਾਂ ਜੋ ਕਿਸਾਨ ਢੁਕਵੇਂ ਢੰਗ ਨਾਲ ਆਪਣਾ ਜੀਵਨ ਨਿਰਬਾਹ ਕਰ ਸਕਣ। ਪ੍ਰਧਾਨ ਮੰਤਰੀ ਦੇ ਸਿੱਧੇ ਤੇ ਨਿੱਜੀ ਦਖ਼ਲ ਦੀ ਮੰਗ ਕਰਦੇ ਹੋਏ ਮੁੱਖ ਮੰਤਰੀ ਨੇ ਇਨ੍ਹਾਂ ਮੁੱਦਿਆਂ ਦੇ ਹੱਲ ਅਤੇ ਸਮੱਸਿਆ ਵਿੱਚ ਘਿਰੀ ਕਿਸਾਨੀ ਪ੍ਰਤੀ ਦੁਸ਼ਵਾਰੀਆਂ ਦੇ ਯੁੱਗ ਦਾ ਅੰਤ ਕਰਨ ਲਈ ਕਿਸਾਨ ਪੱਖੀ ਨੀਤੀਆਂ ਘੜਨ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ ਤਾਂ ਜੋ ਕਿਸਾਨਾਂ ਦਾ ਮਨੋਬਲ ਉ¤ਚਾ ਚੁੱਕਿਆ ਜਾ ਸਕੇ। ਇਕ ਘਰ ਵਾਲੀਆਂ ਢਾਣੀਆਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਸ. ਬਾਦਲ ਨੇ ਐਲਾਨ ਕੀਤਾ ਕਿ ਸੂਬੇ ਦੇ ਦੂਰ-ਦੁਰਾਡੇ ਵਾਲੀਆਂ ਇਨ੍ਹਾਂ ਢਾਣੀਆਂ ਨੂੰ ਸ਼ਹਿਰੀ ਤਰਜ਼ ’ਤੇ ਬਿਜਲੀ ਕੁਨੈਕਸ਼ਨ ਦਿੱਤੇ ਜਾਣਗੇ। ਇਸੇ ਤਰ੍ਹਾਂ ਹੀ ਮੁੱਖ ਮੰਤਰੀ ਨੇ ਪਿੰਡਾਂ ਵਿੱਚ 100 ਫੀਸਦੀ ਸੈਨੀਟੇਸ਼ਨ ਦਾ ਟੀਚਾ ਹਾਸਲ ਕਰਨ ਲਈ ਹਰ ਘਰ ਵਿੱਚ ਪਖਾਨਾ ਮੁਹੱਈਆ ਕਰਾਉਣ ਦਾ ਵੀ ਐਲਾਨ ਕੀਤਾ। ਆਜ਼ਾਦੀ ਦੇ ਪਵਿੱਤਰ ਦਿਹਾੜੇ ਮੌਕੇ ਮੁੱਖ ਮੰਤਰੀ ਨੇ ਸਰਕਾਰੀ ਸਕੂਲਾਂ ਦੀਆਂ 11ਵੀਂ ਤੇ 12ਵੀਂ ਦੀਆਂ ਵਿਦਿਆਰਥਣਾਂ ਨੂੰ 40 ਕਰੋੜ ਰੁਪਏ ਦੀ ਲਾਗਤ ਨਾਲ 1.52 ਲੱਖ ਸਾਇਕਲ ਵੰਡਣ ਲਈ ‘ਮਾਈ ਭਾਗੋ ਵਿਦਿਆ ਸਕੀਮ’ ਮੁੜ ਸ਼ੁਰੂ ਕੀਤੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪੰਜਾਬ ਪੁਲੀਸ ਦੇ ਮੁਖੀ ਸ੍ਰੀ ਸੁਮੇਧ ਸਿੰਘ ਅਤੇ ਡਿਪਟੀ ਕਮਿਸ਼ਨਰ ਸ੍ਰੀ ਤਜਿੰਦਰਪਾਲ ਸਿੰਘ ਸਿੱਧੂ ਦੇ ਨਾਲ ਪਰੇਡ ਦਾ ਮੁਆਇਨਾ ਕੀਤਾ। ਪਰੇਡ ਕਮਾਂਡਰ ਡੀ.ਐਸ.ਪੀ. ਸ੍ਰੀ ਰਾਜਪਾਲ ਸਿੰਘ ਦੀ ਅਗਵਾਈ ਵਿੱਚ ਇਕ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਮੁੱਖ ਮੰਤਰੀ ਨੇ ਸਲਾਮੀ ਲਈ। ਮਾਰਚ ਪਾਸਟ ਦੌਰਾਨ ਪੰਜਾਬ ਆਰਮਡ ਪੁਲੀਸ, ਪੰਜਾਬ ਪੁਲੀਸ, ਪੰਜਾਬ ਹੋਮਗਾਰਡਜ਼, ਐਨ.ਸੀ.ਸੀ., ਸਕਾਊਟਸ ਤੇ ਗਾਈਡਜ਼ ਦੀਆਂ ਟੁਕੜੀਆਂ ਤੋਂ ਇਲਾਵਾ ਪੰਜਾਬ ਆਰਮਡ ਫੋਰਸ ਦਾ ਬੈਂਡ ਵੀ ਸ਼ਾਮਲ ਸੀ। ਇਸੇ ਦੌਰਾਨ ਰੰਗਾਰੰਗ ਪ੍ਰੋਗਰਾਮ ਵੀ ਕਰਵਾਇਆ ਗਿਆ ਜਿਸ ਵਿੱਚ ਭੰਗੜਾ, ਗਿੱਧਾ ਤੇ ਗਰੁੱਪ ਡਾਂਸ ਸੀ ਜੋ ਸਥਾਨਕ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ। ਸਮਾਗਮ ਦੌਰਾਨ ਮੁੱਖ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਯੋਗਦਾਨ ਪਾਉਣ ਲਈ 38 ਉ¤ਘੀਆਂ ਸ਼ਖਸੀਅਤਾਂ ਦਾ ਵੀ ਮੈਡਲ ਤੇ ਨਗਦ ਇਨਾਮ ਨਾਲ ਸਨਮਾਨ ਕੀਤਾ। ਇਨ੍ਹਾਂ ਸ਼ਖਸੀਅਤਾਂ ਵਿੱਚ ਦੀਨਾਨਗਰ ਹਮਲੇ ਦੌਰਾਨ ਮਿਸਾਲੀ ਹੌਸਲਾ ਤੇ ਚੌਕਸੀ ਦਿਖਾ ਕੇ ਅਨੇਕਾਂ ਬੱਸ ਯਾਤਰੀਆਂ ਦੀ ਜਾਨ ਬਚਾਉਣ ਵਾਲਾ ਬੱਸ ਡਰਾਈਵਰ ਸ੍ਰੀ ਨਾਨਕ ਚੰਦ ਵੀ ਸ਼ਾਮਲ ਸੀ। ਉਨ੍ਹਾਂ ਤੋਂ ਇਲਾਵਾ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਆਈ.ਪੀ.ਐਸ., ਸ੍ਰੀ ਹਰਜਿੰਦਰ ਸਿੰਘ ਪੀ.ਪੀ.ਐਸ., ਸ੍ਰੀ ਯਸ਼ਪਾਲ ਰਾਏ, ਸ੍ਰੀ ਸੁਖਦੀਪ ਸਿੰਘ, ਸ੍ਰੀ ਭੁਪਿੰਦਰ ਸਿੰਘ ਸੰਧੂ, ਸ੍ਰੀ ਸੁਨੀਲ ਕੁਮਾਰ ਜੈਨ, ਸ੍ਰੀਮਤੀ ਨਵਜੀਤ ਕੌਰ ਢਿੱਲੋਂ, ਸ੍ਰੀ ਗੁਰਵਿੰਦਰ ਸਿੰਘ, ਸ੍ਰੀਮਤੀ ਸਿਮਰਤ ਕੌਰ, ਡਾ. ਅਮਰਜੀਤ ਸਿੰਘ, ਸ਼ਰੂਤੀ ਸ਼ੁਕਲਾ, ਸ੍ਰੀਮਤੀ ਪਵਿੱਤਰ ਕੌਰ, ਡਾ. ਸੰਦੀਪ ਭੋਲਾ, ਡਾ. ਅੰਜੂ ਸਿੰਗਲਾ, ਡਾ. ਰਜਿੰਦਰ ਗੁਲਾਟੀ, ਡਾ. ਆਸ਼ਾ ਰਾਣੀ, ਸ੍ਰੀ ਰਮਨ ਲਾਲ ਉਰਫ ਰਮਨ ਮਿੱਤਲ, ਡਾ. ਬਲਵਿੰਦਰ ਸਿੰਘ, ਇੰਜ. ਸੰਜੀਵ ਸੂਰੀ, ਸ੍ਰੀ ਸਤੀਸ਼ ਕੁਮਾਰ, ਸ੍ਰੀਮਤੀ ਸਵਿਤਾ ਕੁਮਾਰੀ, ਸ੍ਰੀ ਪਲਵਿੰਦਰ ਸਿੰਘ, ਸ੍ਰੀ ਅਮਰਜੀਤ ਸਿੰਘ, ਸ੍ਰੀ ਰਾਜਪਾਲ ਸਿੰਘ ਗਾਂਧੀ, ਸ੍ਰੀ ਗੁਰਜੀਤ ਸਿੰਘ, ਸ੍ਰੀ ਦੇਵਿੰਦਰਪਾਲ ਸਿੰਘ, ਸ੍ਰੀ ਰਾਜਮੋਹਨ ਸਿੰਘ ਕਾਲੇਕਾ, ਸ੍ਰੀ ਰਵਿੰਦਰ ਸਿੰਘ ਬਰਾੜ, ਸ੍ਰੀ ਪਵਨ ਕੁਮਾਰ, ਸ੍ਰੀ ਸੁਖਜਿੰਦਰ ਸਿੰਘ ਘੁੰਮਣ, ਸ੍ਰੀ ਸੁਖਦੇਵ ਸਿੰਘ, ਸ੍ਰੀ ਗੁਰਸਿਮਰਨ ਸਿੰਘ ਸਿੱਧੂ, ਡਾ. ਨੀਰਾ ਸ਼ਰਮਾ, ਸ੍ਰੀ ਅਜੇ ਸੂਦ ਅਤੇ ਬਾਸਕਟਬਾਲ ਦੇ ਉ¤ਘੇ ਖਿਡਾਰੀ ਸਤਨਾਮ ਸਿੰਘ ਭੰਵਰਾ ਸ਼ਾਮਲ ਸਨ। ਇਸੇ ਤਰ੍ਹਾਂ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦੇ ਨੁਮਾਇੰਦੇ ਸੰਤ ਸੁਖਜੀਤ ਸਿੰਘ ਨੇ ਉਨ੍ਹਾਂ ਦੀ ਤਰਫੋਂ ਐਵਾਰਡ ਹਾਸਲ ਕੀਤਾ। ਇਸ ਤੋਂ ਇਲਾਵਾ ਸ੍ਰੀ ਸੰਜੀਵ ਸਿੰਘ ਚੌਹਾਨ ਅਤੇ ਸ੍ਰੀ ਰਜਿੰਦਰ ਸਿੰਘ ਚੌਹਾਨ ਦਾ ਵੀ ਸਾਂਝੇ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਉ¤ਘੀਆਂ ਸ਼ਖਸੀਅਤਾਂ ਵਿੱਚ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੀਨੀਅਰ ਅਕਾਲੀ ਆਗੂ ਬਲਵੰਤ ਸਿੰਘ ਰਾਮੂੰਵਾਲੀਆ, ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ-ਕਮ-ਡਵੀਜ਼ਨਲ ਕਮਿਸ਼ਨਰ ਰੂਪਨਗਰ ਡਾ. ਐਸ. ਕਰੁਣਾ ਰਾਜੂ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀ ਰਾਹੁਲ ਤਿਵਾੜੀ, ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ, ਪਟਿਆਲਾ ਜ਼ੋਨ ਦੇ ਆਈ.ਜੀ. ਸ੍ਰੀ ਪਰਮਜੀਤ ਸਿੰਘ ਗਿੱਲ, ਰੂਪਨਗਰ ਰੇਂਜ ਦੇ ਡੀ.ਆਈ.ਜੀ. ਸ੍ਰੀ ਆਰ.ਕੇ. ਜੈਸਵਾਲ, ਮੋਹਾਲੀ ਦੇ ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਗਮਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਸ੍ਰੀ ਸੁਖਜੀਤਪਾਲ ਸਿੰਘ ਹਾਜ਼ਰ ਸਨ। ਇਸ ਮੌਕੇ ਪੁਲੀਸ ਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੱਖ-ਵੱਖ ਖੇਤਰਾਂ ਨਾਲ ਜੁੜੇ ਲੋਕ ਸ਼ਾਮਲ ਸਨ।



