Skip to content
Independent perspectives. Global stories.
BREAKING

ਐਨ.ਡੀ.ਏ. ਦੇ ਰਾਜ ਵਿੱਚ ਸੂਬੇ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ : ਮੁੱਖ ਮੰਤਰੀ ਬਾਦਲ

Share this story

ਜਲੰਧਰ/ਲੌਂਗੋਵਾਲ/ਸੰਗਰੂਰ 20 ਅਗਸਤ- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਵਿੱਚ ਅੱਜ ਅਕਾਲੀ ਭਾਜਪਾ ਗਠਜੋੜ ਪੂਰੀ ਤਰ੍ਹਾਂ ਨਾਲ ਮਜ਼ਬੂਤ ਹੈ ਅਤੇ ਕੇਂਦਰ ਵਿੱਚ ਐਨ.ਡੀ.ਏ. ਸਰਕਾਰ ਬਣਨ ਨਾਲ ਪੰਜਾਬ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 30ਵੀਂ ਬਰਸੀ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਪ੍ਰਣ ਕੀਤਾ ਕਿ ਉਹ ਕੇਂਦਰ ਸਰਕਾਰ ਦੀ ਮਦਦ ਨਾਲ ਇਕ ਅਗਾਂਹਵਧੂ ਸੂਬਾ ਬਣਾਉਣਗੇ। ਉਨ੍ਹਾਂ ਕਿਹਾ ਕਿ ਐਨ.ਡੀ.ਏ ਸਰਕਾਰ ਦੇ ਬਣਨ ਦੇ ਇਕ ਸਾਲ ਦੌਰਾਨ ਹੀ ਸੂਬੇ ਨੂੰ ਏਮਸ ਆਈ.ਆਈ.ਐਮ. ਬਾਗਬਾਨੀ ਰਿਸਰਚ ਇੰਸਟੀਚਿਊਟ ਅਤੇ ਅੰਮ੍ਰਿਤਸਰ ਦੇ ਵਿਕਾਸ ਲਈ ਫੰਡਾਂ ਦਾ ਐਲਾਨ ਕੀਤਾ ਹੈ। ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੂੰ ਸੂਬੇ ਦੇ ਬਿਜਲੀ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉੱਪ ਮੁੱਖ ਮੰਤਰੀ ਦੇ ਯਤਨਾਂ ਸਦਕਾ ਪੰਜਾਬ ਅੱਜ ਪਾਵਰ ਸਰਪਲੱਸ ਸਟੇਟ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜਲਦੀ ਹੀ ਸ਼ਹਿਰਾਂ ਅਤੇ

ਪਿੰਡਾਂ ਵਿੱਚ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਇਕ ਸਕੀਮ ਸ਼ੁਰੂ ਕਰੇਗੀ। ਸ. ਬਾਦਲ ਨੇ ਸੂਬਾ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਚੁੱਕੇ ਕਦਮਾਂ ਦੀ ਵੀ ਜਾਣਕਾਰੀ ਦਿੱਤੀ। ਕਾਂਗਰਸ ਪਾਰਟੀ ਦੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਛੇ ਦਹਾਕੇ ਦੇ ¦ਮੇ ਕਾਰਜ਼ਕਾਲ ਵਿੱਚ ਕਾਂਗਰਸ ਨੇ ਸੂਬੇ ਦੇ ਕ੍ਰਿਸ਼ੀ ਅਤੇ ਸਨੱਅਤੀ ਖੇਤਰਾਂ ਨੂੰ ਤਬਾਅ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸੂਬੇ ਨੂੰ ਕਦੇ ਵੀ ਕੋਈ ਅਹਿਮ ਪ੍ਰੋਜੈਕਟ ਨਹੀ ਦਿੱਤਾ ਅਤੇ ਗੁਆਂਢੀ ਸੂਬਿਆਂ ਨੂੰ ਰਿਆਇਤਾਂ ਦੇ ਕੇ ਇਨ੍ਹਾਂ ਨੇ ਪੰਜਾਬ ਦੀ ਆਰਥਿਕਤਾ ਦਾ ਲੱਕ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਕਦੇ ਵੀ ਉਸਦੇ ਕੀਤੇ ਪਾਪ ਲਈ ਮਾਫ ਨਹੀ ਕਰਨਗੇ। ਇਸ ਤੋਂ ਪਹਿਲਾ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਾਂਝੀ ਵਾਲਤਾ ਅਮਨ ਅਤੇ ਸਾਂਤੀ ਬਣਾਏ ਰੱਖਣਾ ਹੀ ਸੰਤ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਕੁੱਝ ਪੰਜਾਬ ਵਿਰੋਧੀ ਤਾਕਤਾਂ ਸੂਬੇ ਦੇ ਵਿਕਾਸ ਨੂੰ ਲੀਹੋ ਲਾਉਣਾ ਚਾਹੁੰਦੀਆਂ ਹਨ ਪਰ ਪੰਜਾਬ ਸਰਕਾਰ ਅਜਿਹੇ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀ ਹੋਣ ਦੇਵੇਗੀ। ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਕ ਮਹਾਨ ਰਾਜਨੇਤਾ ਅਤੇ ਦਾਰਸ਼ਨਿਕ ਸੰਤ ਸਨ ਜਿਨ੍ਹਾਂ ਤੋਂ ਪੰਜਾਬ ਦੀਆਂ ਆਉਣ ਵਾਲੀਆਂ ਪੀੜੀਆਂ ਸੇਧ ਲੈਂਦੀਆਂ ਰਹਿਣਗੀਆਂ। ਉਨ੍ਰਾਂ ਕਿਹਾ ਸੰਤ ਜੀ ਨੇ ਧਾਰਮਿਕ, ਸਾਮਾਜਿਕ ਅਤੇ ਸਿਆਸੀ ਲੜਾਈਆਂ ਲੜਦੇ ਹੋਏ ਲੋਕਾਂ ਦੇ ਹਿੱਤਾਂ ਦੀ ਰਾਖੀ ਕੀਤੀ। ਉਨ੍ਹਾਂ ਕਿਹਾ ਕਿ ਸੰਤ ਜੀ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਦੀ ਜਾਨ ਵਾਰ ਦਿੱਤੀ ਪਰ ਵੇਲੇ ਦੀ ਕਾਂਗਰਸ ਸਰਕਾਰ ਨੇ ਰਾਜੀਵ ਲੌਂਗੋਵਾਲ ਸਮਝੋਤਾ ਲਾਗੂ ਨਾ ਕਰਕੇ ਉਨ੍ਹਾਂ ਦੀ ਪਿੱਠ ਤੇ ਛੂਰਾ ਮਾਰਿਆ ਇਸ ਤੋਂ ਪਹਿਲਾ ਆਪਣੇ ਸੰਬੋਧਨ ਵਿੱਚ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਵੱਲੋਂ ਅਜ਼ਾਦੀ ਤੋਂ ਪਹਿਲਾ ਅਤੇ ਬਾਅਦ ਵਿੱਚ ਸ਼ਾਨਦਾਰ ਇਤਿਹਾਸ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਸ਼੍ਰੋਮ੍ਹਣੀ ਅਕਾਲੀ ਦਲ ਦੇਸ਼ ਦੀ ਦੂਜੀ ਸਭ ਤੋਂ ਪੁਰਾਣੀ ਪਾਰਟੀ ਹੈ ਜਿਸਨੇ ਹਮੇਸ਼ਾ ਹੀ ਗਰੀਬ ਲੋਕਾਂ ਦੀ ਭਲਾਈ ਲਈ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਸੂਬਾ ਸਰਕਾਰ ਕਮਜ਼ੋਰ ਤਬਕੇ ਦੀ ਭਲਾਈ ਲਈ ਨਵੀਆਂ ਸਕੀਮਾਂ ਦਾ ਐਲਾਨ ਕਰੇਗੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਿਸ਼ਾਨਾ ਬਿੰਨਦਿਆਂ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਸਾਹੀ ਠਾਠ ਬਾਠ ਕਾਰਣ ਸੂਬੇ ਦੀ ਆਰਥਿਕਤਾ ਦਾ ਲੱਕ ਟੁੱਟਾ ਸੀ ਜਦਕਿ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਦੂਰਅੰਦੇਸ਼ੀ ਸੋਚ ਸਦਕਾ ਸੂਬੇ ਦੀ ਆਰਥਿਕਤਾ ਮੁੜ ਲੀਹ ਤੇ ਆਈ। ਉਨ੍ਹਾਂ ਕਿਹਾ ਕਿ ਕੈਪਟਨ ਕੋਲ ਆਪਣੇ ਕਾਰਜ਼ਕਾਲ ਦੀ ਕੋਈ ਵੀ ਪ੍ਰਾਪਤੀ ਦੱਸਣ ਲਈ ਨਹੀ ਹੈ ਜਦਕਿ ਅਕਾਲੀ ਭਾਜਪਾ ਸਰਕਾਰ ਦੇ ਪਿਛਲੇ ਅੱਠ ਸਾਲਾਂ ਦੌਰਾਨ ਲਾਮਿਸਾਲ ਵਿਕਾਸ ਹੋਇਆ ਹੈ। ਉੱਪ ਮੁੱਖ ਮੰਤਰੀ ਨੇ ਆਟਾ ਦਾਲ, ਸ਼ਗਨ, ਪੈਨਸ਼ਨਾਂ ਅਤੇ ਹੋਰ ਕਈ ਹੋਰ ਅਜਿਹੀਆਂ ਸਕੀਮਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਕਮਜ਼ੋਰ ਵਰਗ ਦੀ ਭਲਾਈ ਲਈ ਕਈਂ ਅਹਿਮ ਸਕੀਮਾਂ ਸ਼ੁਰੂ ਕੀਤੀਆ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਅੱਜ ਇਕ ਵਾਧੂ ਬਿਜਲੀ ਵਾਲੇ ਸੂਬੇ ਵੱਜੋਂ ਉਭਰ ਕੇ ਆਇਆ ਹੈ ਨਾਲ ਹੀ ਉਨ੍ਹਾਂ ਕਿਹਾ ਕਿ 20 ਹਜ਼ਾਰ ਕਰੋੜ ਰੁਪਏ ਖਰਚ ਕੇ ਸੂਬੇ ਦੀਆਂ ਸਾਰੀਆਂ ਸੜਕਾਂ ਨੂੰ ਚਾਰ ਮਾਰਗੀ ਅਤੇ ਛੇ ਮਾਰਗੀ ਕਰਨ ਦਾ ਵੀ ਟੀਚਾ ਮਿੱਥਿਆ ਗਿਆ ਹੈ। ਇਸ ਮੌਕੇ ਤੇ ਉੱਪ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਮੋਹਾਲੀ ਦਾ ਨਵਾਂ ਬ੍ਯਣਿਆਂ ਹਵਾਈ ਅੱਡਾ 11 ਸਤੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਤੋਂ ਬਾਅਦ ਇਹ ਪੰਜਾਬ ਦਾ ਦੂਜਾ ਅੰਤਰਾਸ਼ਟਰੀ ਹਵਾਈ ਅੱਡਾ ਹੋਵੇਗਾ ਜਿਸ ਨਾਲ ਵਿਦੇਸ਼ਾਂ ਵਿੱਚ ਜਾਣ ਵਾਲੇ ਯਾਤਰੀਆਂ ਨੂੰ ਵੱਡੀ ਸਹੂਲਤ ਮਿਲੇਗੀ। ਆਪਣੇ ਵਿਚਾਰ ਰੱਖਦਿਆਂ ਕੇਂਦਰੀ ਮੰਤਰੀ ਮੁਖਤਿਆਰ ਅਬਾਸ ਨਕਵੀ ਨੇ ਕਿਹਾ ਕਿ ਸੰਤ ਜੀ ਨੇ ਦੇਸ਼ ਦੇ ਜਮਹੂਰੀ ਕਦਰਾਂ ਕੀਮਤਾਂ ਨੂੰ ਬਣਾਈ ਰੱਖਣ ਲਈ ਆਪਣੀ ਸ਼ਾਹਦਤ ਦਿੱਤੀ। ਉਨ੍ਹਾਂ ਕਿਹਾ ਕੇਂਦਰ ਸਰਕਾਰ ਦੇਸ ਦੀ ਅਮਨ ਸਾਂਤੀ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਉਨ੍ਹਾਂ ਦੇ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਅਮਨ ਸਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਵਿੱਚ ਇਕ ਮੋਹਰੀ ਸੂਬੇ ਵੱਜੋਂ ਉਭਰਿਆ ਹੈ। ਸਿੱਖਾਂ ਨੂੰ ਬਦਨਾਮ ਕਰਨ ਲਈ ਸਾਜ਼ਿਸਾ ਰਚਣ ਤੇ ਕਾਂਗਰਸ ਪਾਰਟੀ ਦੀ ਕਰੜੀ ਅਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹੀ ਕਾਂਗਰਸ ਜਿਸਨੇ ਪਹਿਲਾ ਸਿੱਖਾਂ ਨੂੰ ਅੱਤਵਾਦੀ ਕਰਾਰ ਦਿੱਤਾ ਸੀ ਅੱਜ ਉਨ੍ਹਾ ਦੇ ਨਸ਼ੇੜੀ ਹੋਣ ਦਾ ਧੱਬਾ ਲਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਰਾਹੁਲ ਗਾਂਧੀ ਨੇ ਆਪਣੀ ਸਾਰੀ ਤਾਕਤ ਸੂਬੇ ਦੇ ਮਿਹਨਤਕਸ ਲੋਕਾਂ ਨੂੰ ਬਦਨਾਮ ਕਰਨ ਤੇ ਲਾਈ ਹੈ । ਉਨ੍ਰਾਂ ਕਿਹਾ ਕਿ ਕਾਂਗਰਸ ਪਾਰਟੀ ਅਪਰੇਸ਼ਨ ਬਲੂ ਸਟਾਰ ਅਤੇ 1984 ਦੇ ਸਿੱਖ ਦੰਗਿਆਂ ਲਈ ਜਿੰਮੇਵਾਰ ਸੀ ਅਤੇ ਹੁਣ ਉਹ ਪੰਜਾਬੀਆਂ ਨੂੰ ਅਜਿਹੇ ਹੱਥਕੰਡੇ ਅਪਣਾ ਕੇ ਬਦਨਾਮ ਕਰ ਰਹੀ ਹੈ। ਉਨ੍ਹਾਂ ਕਿਹਾ ਪੰਜਾਬ ਦੇ ਲੋਕ ਅਜਿਹੀਆਂ ਕੌਝੀਆਂ ਚਾਲਾਂ ਨੂੰ ਕਾਮਯਾਬ ਨਹੀ ਹੋਣ ਦੇਣਗੇ ਅਤੇ ਕਾਂਗਰਸ ਪਾਰਟੀ ਨੂੰ ਇਸਦਾ ਢੁੱਕਵਾ ਜਵਾਬ ਦੇਣਗੇ। ਕੈਪਟਨ ਅਮਰਿੰਦਰ ਸਿੰਘ ਤੇ ਚੁੱਟਕੀ ਲੈਂਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਲੀਮੈਂਟਰੀ ਪਾਰਟੀ ਜਿਸ ਵਿੱਚ ਕਾਂਗਰਸ ਦੇ ਕਰੀਬ 40 ਐਮ.ਪੀ. ਹਨ ਲੋਕ ਸਭਾ ਵਿੱਚ ਆਪਣੇ ਡਿਪਟੀ ਲੀਡਰ ਨੂੰ ਨਹੀ ਪਹਿਚਾਣਦੇ ਹਨ ਕਿਉਂਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕਦੇ ਵੀ ਸੰਸਦ ਵਿੱਚ ਨਹੀ ਆਉਂਦੇ। ਉਨ੍ਹਾਂ ਕਿਹਾ ਜਿਹੜਾ ਵਿਅਕਤੀ ਸੰਸਦ ਵਿੱਚ ਨਾ ਜਾ ਕੇ ਲੋਕਾਂ ਦੇ ਦਿੱਤੇ ਗਏ ਫਤਵੇ ਦਾ ਨਿਰਾਦਰ ਕਰੇ ਉਹ ਕਦੇ ਵੀ ਸੂਬੇ ਅਤੇ ਉਸਦੇ ਲੋਕਾਂ ਪ੍ਰਤੀ ਵਫਾਦਾਰ ਨਹੀ ਹੋ ਸਕਦਾ। ਪੰਜਾਬ ਦੇ ਮੁੱਖ ਮੰਤਰੀ ਦੀ ਸ਼ਲਾਘਾ ਕਰਦਿਆਂ ਸ੍ਰੀ ਨਕਵੀ ਨੇ ਉਨ੍ਹਾਂ ਨੂੰ ਜਿੰਦਾਂ ਸੰਤ ਦਾ ਦਰਜ਼ਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਸਾਰੀ ਜਿੰਦਗੀ ਪੰਜਾਬੀਆਂ ਦੀ ਭਲਾਈ ਦੇ ਲੇਖੇ ਲਗਾ ਦਿੱਤੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆਂ ਅਤੇ ਪਰਮਿੰਦਰ ਸਿੰਘ ਢੀਂਡਸਾ, ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ, ਸ਼ੀ ਅਵਿਨਾਸ਼ ਰਾਏ ਖੰਨਾ ਅਤੇ ਬਲਵਿੰਦਰ ਸਿੰਘ ਭੂਦੜ, ਕੇਂਦਰੀ ਮੰਤਰੀ ਸ੍ਰੀ ਵਿਜੈ ਸਾਂਪਲਾ, ਲੋਕ ਸਭਾ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਮੁੱਖ ਸੰਸਦੀ ਸਕੱਤਰ ਸ੍ਰੀ ਪਰਕਾਸ਼ ਚੰਦ ਗਰਗ, ਸੰਤ ਬਲਬੀਰ ਸਿੰਘ ਘੁੰਨਸ ਅਤੇ ਸ੍ਰੀਮਤੀ ਫਰਜ਼ਾਨਾ ਆਲਮ, ਵਿਧਾਇਕ ਇਕਬਾਲ ਸਿੰਘ ਝੁੰਦਾਂ ਅਤੇ ਗੋਬਿੰਦ ਸਿੰਘ ਲੌਂਗੋਵਾਲ, ਮੁੱਖ ਮੰਤਰੀ ਦੇ ਵਿਸ਼ੇਸ ਪ੍ਰਮੱਖ ਸਕੱਤਰ ਸ੍ਰੀ ਅਜੂਯ ਕੁਮਾਰ ਸ਼ਰਮਾ, ਸ਼. ਬਲਵੰਤ ਸਿੰਘ ਰਾਮੂਵਾਲੀਆਂ, ਸ਼ ਗੋਬਿੰਦ ਕਾਂਝਲਾ ਸੀਨੀਅਰ ਅਕਾਲੀ ਆਗੂ, ਸ਼ ਤੇਜਾ ਸਿੰਘ ਕਮਾਲਪੁਰ ਅਕਾਲੀ ਆਗੂ, ਸ਼ ਕਿਰਪਾਲ ਸਿੰਘ ਬਡੂੰਗਰ, ਸ਼ ਵਿਨਰਜੀਤ ਸਿੰਘ ਗੋਲਡੀ, ਸ਼ ਪਰਮਜੀਤ ਸਿੰਘ ਖਾਲਸਾ, ਸ. ਰਿਪੁਦਮਨ ਸਿੰਘ ਢਿਲੋ ਪ੍ਰਧਾਨ ਨਗਰ ਕੋਸ਼ਲ ਸੰਗਰੂਰ, ਸੀਨੀਅਰ ਵਾਈਸ ਪ੍ਰਧਾਨ ਸ੍ਰੀ ਸਰਜੀਵਨ ਜਿੰਦਲ, ਸ਼ ਗੁਰਮੀਤ ਸਿੰਘ ਜੌਹਲ, ਡਿਪਟੀ ਕਮਿਸ਼ਨਰ ਸ.ਅਰਸ਼ਦੀਪ ਸਿੰਘ ਥਿੰਦ, ਜ਼ਿਲ੍ਰਾ ਪੁਲਿਸ ਮੁੱਖੀ ਸ. ਪ੍ਰਿਤਪਾਲ ਸਿੰਘ ਥਿੰਦ ਅਤੇ ਹੋਰ ਅਧਿਕਾਰੀ ਅਤੇ ਅਕਾਲੀ ਆਗੂ ਹਾਜ਼ਰ ਸਨ। ——-

WRITTEN BY