Skip to content
Independent perspectives. Global stories.
BREAKING

ਕੁਇਜ਼ ਮੁਕਾਬਲੇ ਦੇ ਜੇਤੂ ਵਿਦਿਆਰਥੀ ਸੰਤ ਹਰਚੰਦ ਸਿੰਘ ਜੀ ਜੀਨੀਅਸ ਐਵਾਰਡ ਨਾਲ ਸਨਮਾਨਿਤ

Share this story

ਪੱਖੋ ਕਲਾਂ, 21 ਅਗਸਤ (ਇੰਦਰਜੀਤ)- ਅਜੀਤ ਰੂਰਲ ਐਂਡ ਸੋਸ਼ਲ ਵੈਲਫੇਅਰ ਸੁਸਾਇਟੀ ਪੱਖੋ ਕਲਾਂ ਵੱਲੋਂ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸੰਬੰਧ ਵਿਚ ਕਰਵਾਏ ਗਏ ਕੁਇਜ਼ ਮੁਕਾਬਲੇ ਵਿਚੋਂ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸੁਸਾਇਟੀ ਦੇ ਚੇਅਰਮੈਨ ਸ. ਰਵਿੰਦਰਜੀਤ ਸਿੰਘ ਅਤੇ ਜਨਰਲ ਸਕੱਤਰ ਸ. ਅਮਰੀਕ ਸਿੰਘ ਜੋਧਪੁਰ ਵੱਲੋਂ ਸੰਤ ਹਰਚੰਦ ਸਿੰਘ ਜੀ ਜੀਨੀਅਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ. ਰਵਿੰਦਰਜੀਤ ਸਿੰਘ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਬਾਰੇ ਦੱਸਿਆ ਕਿ ਕਿਸ ਤਰ੍ਹਾਂ ਉਨ੍ਹਾਂ ਪੰਜਾਬ ਵਿਚ ਅਮਨ-ਅਮਾਨ ਅਤੇ ਸ਼ਾਂਤੀ ਲਈ ਰਾਜੀਵ-ਲੌਂਗੋਵਾਲ ਸਮਝੌਤਾ ਕਰਵਾਇਆ। ਉਨ੍ਹਾਂ ਦੇ ਬਲੀਦਾਨ ਸਦਕਾ ਹੀ ਪੰਜਾਬ ਵਿਚ ਅਮਨ ਚੈਨ ਕਾਇਮ ਹੋ ਸਕਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ ਜੀ, ਕਮੇਟੀ ਮੈਂਬਰ ਮਲਕੀਤ ਸਿੰਘ, ਪਿੰ੍ਰਸੀਪਲ ਇੰਦਰਜੀਤ ਸਿੰਘ, ਪਿੰ੍ਰਸੀਪਲ ਗੁਰਪ੍ਰੀਤ ਕੌਰ ਅਤੇ ਕੁਆਰਡੀਨੇਟਰ ਬਲਵਿੰਦਰ ਕੌਰ ਮੌਜੂਦ ਸਨ।

WRITTEN BY