Skip to content
Independent perspectives. Global stories.
BREAKING

ਕੋਰੀਆਈ ਰਾਜਦੂਤ ਵੱਲੋਂ ਵਿੱਤ ਮੰਤਰੀ ਢੀਂਡਸਾ ਨਾਲ ਮੁਲਾਕਾਤ

Share this story

ਚੰਡੀਗੜ੍ਹ, 22 ਅਗਸਤ (ਪੀ. ਟੀ.)- ਕੋਰੀਆ ਦੇ ਰਾਜਦੂਤ ਜੂਨ ਜੂ ਲੀ ਨੇ ਪੰਜਾਬ ਦੇ ਵਿੱਤ ਮੰਤਰੀ ਸ੍ਰੀ ਪਰਮਿੰਦਰ ਸਿੰਘ ਢੀਂਡਸਾ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਕੋਰੀਅਨ ਵਫਦ ਵਿਚ ਰਾਜਦੂਤ ਲੀ ਤੋਂ ਇਲਾਵਾ ਵ¤ਖ-ਵ¤ਖ ਕੰਪਨੀਆਂ ਦੇ ਪ੍ਰਤੀਨਿਧੀ ਹਾਜ਼ਰ ਸਨ। ਸ੍ਰੀ ਢੀਂਡਸਾ ਨੇ ਸ੍ਰੀ ਲੀ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪੰਜਾਬ ਦੀ ਆਰਥਿਕ, ਸਮਾਜਿਕ ਅਤੇ ਭੂਗੋਲਿਕ ਸਥਿਤੀ ਤੋਂ ਜਾਣੂੰ ਕਰਵਾਇਆ। ਸ੍ਰੀ ਢੀਂਡਸਾ ਨੇ ਕੋਰੀਆਰੀ ਵਫਦ ਨੂੰ ਪੰਜਾਬ ਵਿਚ ਨਿਵੇਸ਼ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਰੀਆਰੀ ਵਪਾਰੀਆਂ ਦਾ ਪੂਰਨ ਸਾਥ ਤੇ ਸਹਿਯੋਗ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਪਾਰਕ ਪ੍ਰਫੁੱਲਤਾ ਦੀਆਂ ਅਸੀਮ ਸੰਭਾਵਨਾਵਾਂ ਹਨ। ਇਸ ਮੌਕੇਸ੍ਰੀ ਲੀ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਨਿੱਘੇ ਸਵਾਗਤ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਕੋਰੀਆਈ ਵਫਦ ਦੇ ਸਾਰੇ ਮੈਂਬਰਾਂ ਨੇ ਪੰਜਾਬ ਸਰਕਾਰ ਦੇ ਬੇਹੱਦ ਦੋਸਤੀਨੁਮਾ ਸੁਭਾਅ ਦੀ ਤਾਰੀਫ ਕੀਤੀ ਹੈ। ਉਨ੍ਹਾਂ ਪੰਜਾਬ ਵਿਚ ਨਿਵੇਸ਼ ਲਈ ਸਕਾਰਾਤਮਕ ਹਾਮੀ ਵੀ ਭਰੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਉ¤ਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ ਦੌਰਾਨ ਵੀ ਸਾਰੇ ਵਫਦ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਤਾਰੀਫ ਕੀਤੀ ਅਤੇ ਨਿਵੇਸ਼ ਲਈ ਸਕਾਰਾਤਮਕ ਪ੍ਰਤੀਕਿਰਿਆ ਦਿੱਤੀ। ਇਸ ਮੌਕੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਵੀ ਕੋਰੀਆਈ ਵਫਦ ਨੂੰ ਪੰਜਾਬ ਦੀਆਂ ਵਪਾਰਕ ਨੀਤੀਆਂ ਤੋਂ ਜਾਣੂੰ ਕਰਵਾਇਆ ਅਤੇ ਕਿਹਾ ਕਿ ਵਪਾਰ ਲਈ ਪੰਜਾਬ ਵਿਚ ਸਭ ਤੋਂ ਢੁ¤ਕਵਾਂ ਮਾਹੌਲ ਹੈ। ਇਸ ਮੁਲਾਕਾਤ ਦੌਰਾਨ ਪ੍ਰਮੁੱਖ ਸਕੱਤਰ ਵਿੱਤ ਸ੍ਰੀ ਡੀ.ਪੀ.ਰੈ¤ਡੀ ਅਤੇ ਸਿਗਮਾ ਕਾਰਪੋਰਸ਼ਨ ਦੇ ਐਮ.ਡੀ. ਤਰਨਜੀਤ ਸਿੰਘ ਵੀ ਹਾਜ਼ਰ ਸਨ।

WRITTEN BY