Skip to content
Independent perspectives. Global stories.
BREAKING

ਬਾਦਲ ਵੱਲੋਂ ਖੇਤੀ ਸੰਕਟ ਦਾ ਢੁਕਵਾਂ ਹੱਲ ਲੱਭਣ ਲਈ ਕੇਂਦਰ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ

Share this story

ਜਲੰਧਰ/ਮਲੌਦ (ਲੁਧਿਆਣਾ) 24 ਅਗਸਤ- ਦੇਸ਼ ਦੀ ਕਿਸਾਨੀ ਨੂੰ ਗੰਭੀਰ ਆਰਥਿਕ ਸੰਕਟ ਵਿੱਚੋਂ ਬਾਹਰ ਕੱਢਣ ਲਈ ਕੇਂਦਰ ਸਰਕਾਰ ਨੂੰ ਢੁਕਵਾਂ ਰਾਹ ਲੱਭਣ ਦੀ ਅਪੀਲ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਇਸ ਸਬੰਧ ਵਿੱਚ ਤਰੁੰਤ ਕਦਮ ਚੁੱਕੇ ਜਾਣ ਦੀ ਅਪੀਲ ਕੀਤੀ ਹੈ ਤਾਂ ਜੋ ਕਿਸਾਨਾਂ ਵਿੱਚ ਪੈਦਾ ਹੋਏ ਖੁਦਕੁਸ਼ੀਆਂ ਦੇ ਰੁਝਾਨ ਨੂੰ ਰੋਕਣ ਦੇ ਨਾਲ ਨਾਲ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਇਆ ਜਾ ਸਕੇ।ਅੱਜ ਏਥੇ ਸ਼ਹੀਦ ਮਹਾਰਾਜ ਸਿੰਘ ਆਈ ਟੀ.ਆਈ. ਮਲੌਦ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਪੱਤਰਕਾਰਾਂ ਵੱਲੋਂ ਖੇਤੀ ਸੰਕਟ ਨੂੰ ਹੱਲ ਕਰਨ ਬਾਰੇ ਸੂਬਾ ਸਰਕਾਰ ਦੀ ਭੂਮਿਕਾ ਦੇ ਸਬੰਧ ਵਿੱਚ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਸ. ਬਾਦਲ ਨੇ ਕਿਹਾ ਕਿ ਖੇਤੀ ਸੂਬਿਆਂ ਦਾ ਵਿਸ਼ਾ ਸੀ ਪਰ ਕੇਂਦਰ ਵਿੱਚ ਲਗਾਤਾਰ

ਬਣਨ ਵਾਲੀਆਂ ਕਾਂਗਰਸੀ ਸਰਕਾਰਾਂ ਨੇ ਇਸ ਦੇ ਸਮੁੱਚਾ ਅਧਿਕਾਰ ਆਪਣੇ ਕੋਲ ਲੈ ਲਿਆ। ਉਨ੍ਹਾਂ ਕਿਹਾ ਕਿ ਫਸਲਾਂ ਦੇ ਭਾਅ ਮਿੱਥਣ ਤੋਂ ਇਲਾਵਾ, ਡੀਜ਼ਲ, ਕੀੜੇਮਾਰ ਦਵਾਈਆਂ, ਨਦੀਨ ਨਾਸ਼ਿਕ ਦਵਾਈਆਂ ਸਣੇ ਸਾਰੀਆਂ ਖੇਤੀ ਵਸਤਾਂ ਦੇ ਭਾਅ ਕੇਂਦਰ ਸਰਕਾਰ ਵੱਲੋਂ ਨਿਰਧਾਰਤ ਕੀਤੇ ਜਾਂਦੇ ਹਨ ਅਤੇ ਸੂਬਾ ਸਰਕਾਰ ਦੇ ਹੱਥ ਵੱਸ ਕੁਝ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਹੱਥ ਸਿਰਫ਼ ਟਿਊਬਵੈਲਾਂ ਦੀ ਬਿਜਲੀ ਸੀ ਜੋ ਉਸ ਨੇ ਕਿਸਾਨਾਂ ਨੂੰ ਮੁਫ਼ਤ ਮੁਹਈਆਂ ਕਰਵਾਈ ਹੈ ਅਤੇ ਇਸ ਲਈ ਛੇ ਹਜ਼ਾਰ ਕਰੋੜ ਦੀ ਸਬਸਿਡੀ ਸਰਕਾਰ ਵੱਲੋਂ ਦਿੱਤੀ ਜਾ ਰਹੀ ਹੈ। ਫਸਲਾਂ ਦੇ ਭਾਅ ਸਵਾਮੀਨਾਥਨ ਦੇ ਫਾਰਮੂਲੇ ਦੇ ਅਨੁਸਾਨ ਨਿਰਧਾਰਤ ਕਰਨ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ ਸ. ਬਾਦਲ ਨੇ ਕਿਹਾ ਕਿ ਉਹ ਇਸ ਦੀ ਮੰਗ ਪਹਿਲਾਂ ਤੋਂ ਹੀ ਕਰਦੇ ਆ ਰਹੇ ਹਨ ਅਤੇ ਉਨ੍ਹਾਂ ਨੇ ਲਗਾਤਾਰ ਇਸ ਫਾਰਮੂਲੇ ਦੀ ਪੈਰਵਾਈ ਕੀਤੀ ਹੈ ਪਰ ਇਸ ਸਬੰਧੀ ਫੈਸਲਾ ਕੇਂਦਰ ਸਰਕਾਰ ਨੇ ਲੈਣਾ ਹੈ।
ਇਸ ਤੋਂ ਪਹਿਲਾਂ ਸਥਾਨਿਕ ਅਨਾਜ ਮੰਡੀ ਵਿਖੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ. ਬਾਦਲ ਨੇ ਦੇਸ਼ ਦੇ ਵਿਕਾਸ ਲਈ ਤਕਨੀਕੀ ਸਿੱਖਿਆ ਨੂੰ ਸਭ ਤੋਂ ਮਹੱਤਵਪੂਰਨ ਦੱਸਦੇ ਹੋਏ ਕਿਹਾ ਕਿ ਅੱਜ ਤੱਕ ਦੇਸ਼ ਵਿੱਚ ਤਕਨੀਕੀ ਸਿੱਖਿਆ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਕੇਂਦਰ ਵਿੱਚ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਸਰਕਾਰ ਬਣਨ ਤੋਂ ਬਾਅਦ ਇਸ ਨੂੰ ਅਹਿਮ ਖੇਤਰ ਸਮਝਦਿਆਂ ਪ੍ਰਧਾਨ ਮੰਤਰੀ ਨੇ ਨੀਤੀ ਉਦਯੋਗ ਵਿੱਚ ਹੁਨਰ ਵਿਕਾਸ ਬਾਰੇ ਵਿਸ਼ੇਸ਼ ਤੌਰ ’ਤੇ ਇੱਕ ਸਬ ਗਰੁੱਪ ਬਣਾਇਆ ਅਤੇ ਇਸ ਕਨਵੀਨਰ ਉਨ੍ਹਾਂ ਨੂੰ ਬਣਾਇਆ ਗਿਆ ਹੈ ਤਾਂ ਜੋ ਦੇਸ਼ ਵਿੱਚ ਹੁਨਰ ਵਿਕਾਸ ਨੂੰ ਹੁਲਾਰਾ ਦਿੱਤਾ ਜਾ ਸਕੇ।
ਕਾਂਗਰਸ ਪਾਰਟੀ ਵੱਲੋਂ ਲੋਕਾਂ ਨੂੰ ਜਾਤ, ਧਰਮ ਅਤੇ ਨਸਲ ਦੇ ਨਾਂ ’ਤੇ ਵੰਡਣ ਦੀਆਂ ਵੱਖ ਵੱਖ ਸਮੇਂ ਦੌਰਾਨ ਕੀਤੀਆਂ ਗਈਆਂ ਕੋਸ਼ਿਸ਼ਾਂ ਦਾ ਜਿਕਰ ਕਰਦੇ ਹੋਏ ਸ. ਬਾਦਲ ਨੇ ਕਿਹਾ ਹੈ ਕਿ ਕਾਂਗਰਸ ਨੇ ਆਪਣੀ ਸੌੜੀ ਸਿਆਸਤ ਲਈ ਹਮੇਸ਼ਾਂ ਹੀ ਲੋਕਾਂ ਨੂੰ ਪਾੜਨ ਦੀ ਕੋਸ਼ਿਸ਼ ਕੀਤੀ ਹੈ ਅਤੇ ਉਸ ਦਾ ਉਦੇਸ਼ ‘ਪਾੜੋ ਤੇ ਰਾਜ ਕਰੋ’ ਹੀ ਰਿਹਾ ਹੈ। ਇਸ ਦੇ ਉਲਟ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਸੂਬੇ ਵਿੱਚ ਸਾਂਤੀ, ਭਾਈਚਾਰਕ ਸਾਂਝ ਅਤੇ ਆਪਸੀ ਮਿਲਵਰਤਨ ਦਾ ਮਹੌਲ ਬਨਾਉਣ ਨੂੰ ਤਰਜੀਹ ਦਿੱਤੀ ਹੈ ਜਿਸ ਦੇ ਨਤੀਜੇ ਵਜੋਂ ਪੰਜਾਬ ਇਸ ਸਮੇਂ ਦੇਸ਼ ਵਿੱਚ ਸਭ ਤੋਂ ਵੱਧ ਸ਼ਾਂਤੀ ਵਾਲਾ ਸੂਬਾ ਬਣ ਗਿਆ ਹੈ। ਇਸ ਤੋਂ ਪਹਿਲਾਂ ਸ਼ਹੀਦ ਬਾਬਾ ਮਹਾਰਾਜ ਸਿੰਘ ਨੂੰ ਸ਼ਰਧਾਜ਼ਲੀ ਭੇਂਟ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਬਾਬਾ ਮਾਹਾਰਾਜ ਸਿੰਘ ਦੇਸ਼ ਦੇ ਆਜ਼ਾਦੀ ਸੰਘਰਸ਼ ਦੇ ਪਹਿਲ ਸ਼ਹੀਦੇ ਸਨ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਕੁਰਬਾਨੀ ਦਿੱਤੀ। ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਦੀ ਭੂਮਿਕਾ ਦਾ ਜਿਕਰ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਪੰਜਾਬੀਆਂ ਨੇ 2 ਫੀਸਦੀ ਹੁੰਦੇ ਹੋਏ ਵੀ ਦੇਸ਼ ਦੀ ਆਜ਼ਾਦੀ ਲਈ 80 ਫੀਸਦੀ ਫਾਂਸੀਆਂ ਅਤੇ ਕਾਲੇਪਾਣੀ ਦੀਆਂ ਸਜਾਵਾਂ ਝੱਲੀਆਂ ਪਰ ਫਿਰ ਵੀ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪੰਜਾਬ ਦੀ ਕਦਰ ਨਹੀਂ ਪਾਈ ਗਈ। ਉਨ੍ਹਾਂ ਕਿਹਾ ਉਨ੍ਹਾਂ ਦੀ ਸਰਕਾਰ ਨੇ ਸਾਡੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਸਰੋਤ ਬਨਾਉਣ ਲਈ ਜ¦ਧਰ ਜਿਲ੍ਹੇ ਦੇ ਕਰਤਾਰ ਪੁਰ ਨੇੜੇ 200 ਕਰੋੜ ਦੀ ਲਾਗਤ ਨਾਲ ਜੰਗ ਏ ਆਜਾਦੀ ਯਾਦਗਾਰ ਬਣਾਈ ਜਾ ਰਹੀ ਹੈ ਅਤੇ ਇਸ ਤੋਂ ਇਲਾਵਾ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਰੱਖਣ ਮੌਕੇ ਆਪਣੀਆਂ ਜਾਨਾਂ ਨਿਸ਼ਾਵਰ ਕਰਨ ਵਾਲੇ ਫੌਜੀਆਂ ਦੀਆਂ ਸ਼ਾਨਦਾਰ ਸੇਵਾਵਾਂ ਦੀ ਯਾਦ ਅੰਮ੍ਰਿਤਸਰ ਵਿਖੇ ਜੰਗੀ ਯਾਦਗਾਰ ਬਣਾਈ ਜਾ ਰਹੀ ਹੈ। ਇਸ ਮੌਕੇ ਅਕਾਲੀ ਦਲ ਦੇ ਜਿਲ੍ਹਾ ਦਿਹਾਤੀ ਪ੍ਰਧਾਨ ਸ. ਸੰਤਾ ਸਿੰਘ ਉਮੈਦਪੁਰ, ਸਾਬਕਾ ਵਿਧਾਇਕ ਸ੍ਰੀ ਇੰਦਰ ਇਕਬਾਲ ਸਿੰਘ ਅਟਵਾਲ, ਐਸ ਜੀ ਪੀ ਸੀ ਮੈਂਬਰ ਸ੍ਰੀ ਰਘਬੀਰ ਸਿੰਘ ਸਹਾਰਨ ਮਾਜਰਾ, ਭਾਰਤੀ ਜਨਤਾ ਪਾਰਟੀ ਦੇ ਆਗੂ ਸ੍ਰੀ ਰਵਿੰਦਰ ਸਿੰਘ ਚੀਮਾ, ਨੌਜਵਾਨ ਆਗੂ ਸ੍ਰੀ ਸ਼ਿਵਰਾਜ ਸਿੰਘ ਜੱਲਾ ਅਤੇ ਹਰਪਾਲ ਸਿੰਘ ਜੱਲਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹੋਰਨਾ ਤੋਂ ਇਲਾਵਾ ਸਾਬਕਾ ਮੰਤਰੀ ਸ. ਈਸ਼ਰ ਸਿੰਘ ਮੇਹਰਬਾਨ, ਸ੍ਰੀ ਜਗਦੀਸ਼ ਸਿੰਘ ਗਰਚਾ, ਸਾਬਕਾ ਵਿਧਾਇਕ ਸ੍ਰੀ ਰਣਜੀਤ ਸਿੰਘ ਤਲਵੰਡੀ, ਸ੍ਰੀ ਜਗਜੀਵਨ ਸਿੰਘ ਖੀਰਨੀਆ, ਐਸ ਜੀ ਪੀ ਸੀ ਮੈਂਬਰ ਸ੍ਰੀ ਦਵਿੰਦਰ ਸਿੰਘ ਖਟੜਾ, ਚਰਨ ਸਿੰਘ ਆਲਮਗੀਰ, ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਸਨਅਤੀ ਸਿਖਲਾਈ ਸ੍ਰੀ ਬੀ. Êਪੁਰਸ਼ਾਰਥਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀ ਅਜੋਏ ਸ਼ਰਮਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਜਤ ਅੱਗਰਵਾਲ ਤੋਂ ਇਲਾਵਾ ਕਈ ਸਿਆਸੀ ਆਗੂ ਅਤੇ ਸਿਵਲ ਤੇ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।

WRITTEN BY