ਸ੍ਰੀਨਗਰ- ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਪਾਕਿਸਤਾਨੀ ਫੌਜ ਵੱਲੋਂ ਕੀਤੀ ਗਈ ਗੋਲੀਬਾਰੀ ’ਚ ਭਾਰਤੀ ਫੌਜ ਦਾ ਇੱਕ ਜੇਸੀਓ ਸ਼ਹੀਦ ਹੋ ਗਿਆ। ਸ੍ਰੀਨਗਰ ਵਿੱ ਫੌਜ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਨੋਗਾਮ ਸੈਕਟਰ ਵਿੱਚ ਕੰਟਰੋਲ ਰੇਖਾ ਦੇ ਕੋਲ ਪਾਕਿਸਤਾਨੀ ਫੌਜ ਦੇ ਸਨਾਈਪਰ ਹਮਲੇ ਵਿੱਚ ਇੱਕ ਜੇਸੀਓ ਸ਼ਹੀਦ ਹੋ ਗਿਆ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਪਾਕਿਸਤਾਨੀ ਫੌਜ ਨੇ ਦੁਪਹਿਰ ਲੱਗਭਗ 1 ਵਜੇ ਅਗਲੀਆਂ ਚੌਕੀਆਂ ਉੱਤੇ ਗੋਲੀਬਾਰੀ ਕੀਤੀ। ਜ਼ਿਕਰਯੋਗ ਹੈ ਕਿ ਪਾਕਿਸਤਾਨ ਵੱਲੋਂ ਇਕੱਲੇ ਅਗਸਤ ਮਹੀਨੇ ਵਿੱਚ ਹੁਣ ਤੱਕ 52 ਵਾਰ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ, ਜਦਕਿ ਇਸ ਸਾਲ ਹੁਣ ਤੱਕ ਪਾਕਿ ਰੇਂਜਰਸ ਨੇ 245 ਵਾਰ ਗੋਲੀਬਾਰੀ ਕੀਤੀ ਹੈ।



