ਨਵੀਂ ਦਿੱਲੀ-, 27 ਅਗਸਤ (ਪੀ. ਟੀ.)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਸਵੇਰੇ ਪਟਨਾ ਹਵਾਈ ਅੱਡੇ ’ਤੇ ਕਾਲੇ ਝੰਡੇ ਦਿਖਾਏ ਗਏ। ਕੇਜਰੀਵਾਲ ਪਟਨਾ ‘ਚ ਮੁੱਖ ਮੰਤਰੀ ਨਿਤਿਸ਼ ਕੁਮਾਰ ਦੇ ਨਾਲ ਮੰਚ ਸਾਂਝਾ ਕਰਨ ਗਏ ਹਨ। ਹਵਾਈ ਅੱਡੇ ‘ਤੇ ਅੰਨਾ ਹਜ਼ਾਰੇ ਦੇ ਸਮਰਥਕਾਂ ਨੇ ਕੇਜਰੀਵਾਲ ਨੂੰ ਕਾਲੇ ਝੰਡੇ ਦਿਖਾਏ ਹਨ। ਅੰਨਾ ਸਮਰਥਕਾਂ ਦਾ ਕਹਿਣਾ ਸੀ ਕਿ ਕੇਜਰੀਵਾਲ ਨੇ ਅੰਨਾ ਹਜਾਰੇ ਨੂੰ ਧੋਖਾ ਦਿੱਤਾ ਹੈ।



