Skip to content
Independent perspectives. Global stories.
BREAKING

ਆਪ ਪਾਰਟੀ ਆਪਣੇ ਐਮ.ਪੀਜ਼ ਨੂੰ ਨਹੀਂ ਸੰਭਾਲ ਸਕਦੀ ਤਾਂ ਉਹ ਜਨਤਾ ਨੂੰ ਕੀ ਸੰਭਾਲੇਗੀ : ਹਰਸਿਮਰਤ ਬਾਦਲ

Share this story

ਮਾਨਸਾ, 1 ਸਤੰਬਰ (ਅਨੂਪ ਸਿੰਘ ਖਾਲਸਾ, ਮਹਿਤਾ, ਜਿੰਦਲ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਆਪਣੇ ਪੰਜਾਬ ਦੇ ਚਾਰ ਐਮ.ਪੀ. ਨਹੀਂ ਸੰਭਾਲੇ ਜਾ ਰਹੇ, ਤਾਂ ਉਸਨੇ ਪੰਜਾਬ ਦੀ ਜਨਤਾ ਨੂੰ ਕਿੱਥੋਂ ਸੰਭਾਲ ਲੈਣਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਐਮ.ਸੀਜ਼ ਹੀ ਖੁਦ ਬਿਆਨ ਦੇ ਰਹੇ ਹਨ ਕਿ ਪਾਰਟੀ ਆਪਣੇ ਮੁੱਦਿਆਂ ਤੋਂ ਭਟਕ ਚੁੱਕੀ ਹੈ, ਜਿਸ ਤੋਂ ਸੂਬੇ ਦੇ ਲੋਕਾਂ ਦੀ ਭਲਾਈ ਦੀ ਕੋਈ ਆਸ ਨਹੀਂ ਰੱਖੀ ਜਾ ਸਕਦੀ। ਬੀਬਾ ਬਾਦਲ ਅੱਜ ਇੱਥੇ ਜ਼ਿਲ੍ਹਾ ਮਾਨਸਾ ਦੇ ਪਿੰਡਾਂ ਦੇ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਮਾਨਯੋਗ  ਮੁੱਖ-ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਦਾ ਪ੍ਰਧਾਨਮੰਤਰੀ ਜਾਂ ਕਿਸੇ ਹੋਰ ਕੇਂਦਰੀ ਮੰਤਰੀ ਨੂੰ ਮਿਲਣ ਦਾ ਇਕੋ ਮਕਸਦ ਹੁੰਦਾ ਹੈ ਕਿ ਕਿਸ ਤਰ੍ਹਾਂ ਨਾਲ ਪੰਜਾਬ ਦੇ ਲੋਕਾਂ ਦਾ ਭਲਾ ਅਤੇ ਸੂਬੇ ਦੀ ਤਰੱਕੀ ਕੀਤੀ

ਜਾ ਸਕੇ। ਉਨ੍ਹਾਂ ਕਿਹਾ ਕਿ ਸਵਾਮੀਨਾਥਨ ਸਕੀਮ ਨੂੰ ਲਾਗੂ ਕਰਵਾਉਣ ਲਈ ਸਿਫਾਰਿਸ਼ ਕਰਨ ਦਾ ਵੀ ਉਨ੍ਹਾਂ ਦਾ ਇਹੀ ਮਕਸਦ ਹੈ ਕਿ ਜਿਸ ਨਾਲ ਕਿਸਾਨਾਂ ਦਾ ਵੱਧ ਤੋਂ ਵੱਧ ਫਾਇਦਾ ਕਰਵਾਇਆ ਜਾ ਸਕੇ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਕਾਂਗਰਸ ਪਾਰਟੀ ’ਤੇ ਤਿੱਖੀ ਪ੍ਰਤੀਕਿਰਿਆ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦਾ ਵੀ ਪੰਜਾਬ ਅੰਦਰ ਕੋਈ ਆਧਾਰ ਮੌਜੂੁਦ ਨਹੀਂ ਹੈ, ਕਿਉਂਕਿ ਇਨ੍ਹਾਂ ਦੀ ਲੜਾਈ ਸਿਰਫ਼ ਪ੍ਰਧਾਨਗੀ ਲਈ ਹੈ ਅਤੇ ਇਨ੍ਹਾਂ ਦੇ ਪੰਜਾਬ ਦੇ ਸੂਬੇ ਦੇ ਲੋਕਾਂ ਦੀ ਭਲਾਈ ਨਾਲ ਕੋਈ ਸਾਰੋਕਾਰ ਨਹੀਂ ਹੈ। ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਅੱਜ ਮਾਨਸਾ ਜ਼ਿਲ੍ਹੇ ਦੀ ਸਬ-ਡਵੀਜ਼ਨ ਬੁਢਲਾਡਾ ਦੇ ਪਿੰਡਾਂ ਖੀਵਾ ਮੀਹਾ ਸਿੰਘ ਵਾਲਾ, ਗੜੱਦੀ, ਬੱਛੋਆਣਾ, ਕੁਲਾਣਾ, ਧਰਮਪੁਰਾ, ਮਘਾਣੀਆਂ, ਆਲਮਪੁਰ ਮੰਦਰਾਂ ਅਤੇ ਮਲਕੋ ਵਿਖੇ ਸੰਗਤ ਦਰਸ਼ਨ ਦੌਰਾਨ ਜਿੱਥੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ, ਉਥੇ ਪਿੰਡਾਂ ਦੇ ਵੱਖ-ਵੱਖ ਤਰ੍ਹਾਂ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੀ ਗ੍ਰਾਂਟ ਵੀ ਸੌਂਪੀ। ਇਸ ਤੋਂ ਪਹਿਲਾਂ ਬੀਬੀ ਹਰਸਿਮਰਤ ਕੌਰ ਬਾਦਲ ਨੇ ਬੁਢਲਾਡਾ ਹਲਕੇ ਦੇ ਲੋਕਾਂ ਦੀ ਪੁਰਜ਼ੋਰ ਮੰਗ ਨੂੰ ਪੂਰਾ ਕਰਦੇ ਹੋਏ ਬੁਢਲਾਡਾ ਬਸ ਸਟੈਂਡ ਤੋਂ ਵੱਖ-ਵੱਖ ਰੁਟਾਂ ਲਈ 6 ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਪੀ.ਆਰ.ਟੀ.ਸੀ. ਵੱਲੋਂ ਇਸ ਸੀਰੀਜ਼ ਦੀਆਂ ਕੁੱਲ 250 ਬੱਸਾਂ ਪਾਈਆਂ ਜਾਣੀਆਂ ਹਨ, ਜਿਨ੍ਹਾਂ ਵਿਚੋਂ ਹੁਣ ਤੱਕ 178 ਬੱਸਾਂ ਨੂੰ ਵੱਖ-ਵੱਖ ਰੁਟਾਂ ’ਤੇ ਚਲਾਇਆ ਜਾ ਚੁੱਕਾ ਹੈ, ਜਿਸ ਨਾਲ ਸੂਬੇ ਦੇ ਲੋਕਾ ਨੂੰ ਬਹੁਤ ਸਹੂਲਤ ਮਿਲੀ ਹੈ। ਇਸ ਮੌਕੇ ਚੇਅਰਮੈਨ ਪੀ.ਆਰ.ਟੀ.ਸੀ. ਸ਼੍ਰੀ ਅਵਤਾਰ ਸਿੰਘ ਬਰਾੜ, ਵਾਈਸ ਚੇਅਰਮੈਨ ਪੀ.ਆਰ.ਟੀ.ਸੀ. ਸ਼੍ਰੀ ਵਿਨਰਜੀਤ ਸਿੰਘ ਗੋਲਡੀ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼੍ਰੀ ਪ੍ਰੇਮ ਅਰੋੜਾ, ਡਾਇਰੈਕਟਰ ਪੀ.ਆਰ.ਟੀ.ਸੀ. ਸ਼੍ਰੀ ਗੁਰਦੇਵ ਸਿੰਘ ਲਾਲੀ, ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਭੁਪਿੰਦਰ ਸਿੰਘ ਰਾਏ, ਐਸ.ਐਸ.ਪੀ. ਮਾਨਸਾ ਸ਼੍ਰੀ ਰਘਬੀਰ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਿੰਦਰ ਸਿੰਘ ਸਰਾ, ਓ.ਐਸ.ਡੀ. ਡਿਪਟੀ ਸੀ.ਐਮ. ਸ਼੍ਰੀ ਮੁਨੀਸ਼ ਕੁਮਾਰ, ਮੀਡੀਆ ਸਲਾਹਕਾਰ ਡਿਪਟੀ ਸੀ.ਐਮ. ਸ਼੍ਰੀ ਹਰਜਿੰਦਰ ਸਿੱਧੂ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਦਿਹਾਤੀ) ਸ਼੍ਰੀ ਗੁਰਮੇਲ ਸਿੰਘ, ਜ਼ਿਲ੍ਹਾ ਪ੍ਰਧਾਨ ਐਸ.ਸੀ.ਵਿੰਗ ਸਵਰਨ ਸਿੰਘ ਹੀਰੇਵਾਲਾ, ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ, ਸ਼੍ਰੀ ਮਲਕੀਤ ਸਿੰਘ ਅਤੇ ਸ਼੍ਰੀ ਗੁਰਦੀਪ ਸਿੰਘ ਟੋਡਰਪੁਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।

WRITTEN BY