ਲੁਧਿਆਣਾ 2 ਸਤੰਬਰ (ਪੀ. ਟੀ.)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇ. ਅਵਤਾਰ ਸਿੰਘ ਨੇ ਕਿਹਾ ਕਿ ਸੇਵਾ ਤੇ ਸਿਮਰਨ ਸਿੱਖ ਧਰਮ ਤੇ ਸੱਭਿਆਚਾਰ ਦੇ ਦੋ ਬੁਨਿਆਦੀ ਪਹਿਲੂ ਹਨ, ਜਿਨ੍ਹਾਂ ਦੀ ਬਦੌਲਤ ਸਿੱਖ ਪੰਥ ਅੰਦਰ ਸੰਗਤ ਦੀ ਪ੍ਰਧਾਨਤਾ ਸਦਕਾ ਸੇਵਾ ਦੀ ਮਹੱਤਤਾ ਹੋਰ ਵੀ ਵੱਧ ਜਾਂਦੀ ਹੈ। ਅੱਜ ਲੁਧਿਆਣਾ ਦੇ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਥਿਤ ਆਪਣੇ ਗ੍ਰਹਿ ਵਿਖੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੂੰ ਉਨ੍ਹਾਂ ਵੱਲੋਂ ਪਿਛਲੇ ਦਿਨੀਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਗਏ ਸਾਢੇ ਤਿੰਨ ਸੌ ਸਾਲਾ ਸਥਾਪਨਾ ਦਿਵਸ ਮੌਕੇ ਨਿਸ਼ਕਾਮ ਰੂਪ ਵਿੱਚ ਕੀਤੇ ਗਏ ਸੇਵਾ ਕਾਰਜਾਂ ਦੇ ਲਈ ਸਨਮਾਨਿਤ ਕਰਨ ਹਿੱਤ ਅਯੋਜਿਤ ਕੀਤੇ ਗਏ ਸਮਾਗਮ ਦੌਰਾਨ ਆਪਣੇ ਵਿਚਾਰਾ ਦੀ ਸਾਂਝ ਕਰਦਿਆ ਹੋਇਆ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸਮੁੱਚੇ ਗੁਰਬਾਣੀ ਭੰਡਾਰ ਵਿੱਚ ਮਨੁੱਖਤਾ ਦੀ ਸੇਵਾ ਦਾ ਮਹਾਨਕਾਰਜ ਬੜੀ ਸਪੱਸ਼ਟਤਾ ਸਹਿਤ ਦਰਜ ਹੈ। ਇਸ ਵਡਮੁੱਲੀ ਸਿਖਿਆ ਉਪਰ ਚੱਲ ਕਿ ਕੋਈ ਵੀ ਵਿਅਕਤੀ ਆਪਣਾ ਲੋਕ ਅਤੇ ਪ੍ਰਲੋਕ ਸਵਾਰ ਸਕਦਾ ਹੈ। ਉਹਨਾਂ ਨੇ ਕਿਹਾ ਕਿ ਗੁਰਮਤਿ ਵਿਚਾਰਧਾਰਾ ਅਨੁਸਾਰ ਧਰਮੀ ਮਨੁੱਖ ਹੀ ਸੇਵਕ ਹੋ ਸਕਦਾ ਹੈ। ਇਸ ਲਈ ਸਾਨੂੰ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਨੁਸਾਰ ਹੀ ਜੀਵਨ ਦੇ ਵਾਸਤਵਿਕ ਮਨੋਰਥ ਦੀ ਪ੍ਰਾਪਤੀ ਲਈ ਆਪਣੇ ਅੰਦਰ ਸੇਵਾ ਦੇ ਸੰਕਲਪ ਨੂੰ ਵੱਧ ਤੋਂ ਵੱਧ ਉਭਾਰਨਾ ਚਾਹੀਦਾ ਹੈ। ਇਸ ਮੌਕੇ ਤੇ ਉਹਨਾਂ ਨੇ ਕਿਹਾ ਕਿ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਦੇ ਵੱਲੋਂ ਕੀਤੇ ਜਾ ਰਹੇ ਸੇਵਾਕਾਰਜਾ ਖਾਸ ਕਰਕੇ ਸ੍ਰੀ ਆਨੰਦਪੁਰ ਸਾਹਿਬ ਦੀ ਪਾਵਨ ਧਰਤੀ ਉਪਰ ਮਨਾਏ ਗਏ ਸਾਢੇ ਤਿੰਨ ਸੋ ਸਾਲਾਂ ਸਥਾਪਨਾ ਦਿਵਸ ਸਮਾਗਮਾ ਮੌਕੇ ਕੀਤੇ ਗਏ ਸੇਵਾ ਕਾਰਜਾ ਉਪਰ ਸਮੁੱਚੀ ਕੌਮ ਨੂੰ ਬਹੁਤ ਮਾਣ ਹੈ। ਇਸ ਮੌਕੇ ਤੇ ਉਹਨਾਂ ਦੇ ਨਾਲ ਵਿਸ਼ੇਸ਼ ਤੌਰ ਤੇ ਹਾਜ਼ਰ ਨਾਨਕਸਰ ਸੰਪਰਦਾ ਦੇ ਮੁੱਖੀ ਸੰਤ ਬਾਬਾ ਲੱਖਾ ਸਿੰਘ ਨੇ ਆਪਣੇ ਵਿਚਾਰਾ ਦੀ ਸਾਂਝ ਕਰਦਿਆ ਹੋਇਆ ਸ. ਭੁਪਿੰਦਰ ਸਿੰਘ ਜੀ ਵੱਲੋਂ ਕੀਤੇ ਗਏ ਕਾਰਜਾ ਦੀ ਜ਼ੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕਰਦਿਆ ਹੋਇਆ ਕਿਹਾ ਕਿ ਗੁਰਬਾਣੀ ਵਿੱਚ ਨਿਰੰਤਰ ਸੇਵਾ ਵਿੱਚ ਲੀਨ ਰਹਿਣ ਵਾਲੇ ਵਿਅਕਤੀਆਂ ਨੂੰ ਹੀ ਗੁਰਮਤਿ ਗਿਆਨ ਦੀ ਪ੍ਰਾਪਤੀ ਹੁੰਦੀ ਹੈ। ਅੱਜ ਲੋੜ ਹੈ ਸੇਵਾ ਸਿਮਰਨ ਦੇ ਸੰਕਲਪ ਨੂੰ ਘਰ-ਘਰ ਪਹੁੰਚਾ ਕਿ ਵਿਸ਼ਵ ਮਾਨਵ ਸਮਾਜ ਨੂੰ ਸਰਬੱਤ ਦੇ ਭਲੇ ਬਾਰੇ ਮਾਰਗ ਦਾ ਪਾਂਧੀ ਬਣਾਈਏ । ਇਸ ਤੋਂ ਪਹਿਲਾ ਸ਼੍ਰੌਮਣੀ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਤੇ ਨਾਨਕਸਰ ਸੰਪਰਦਾ ਦੇ ਮੁੱਖੀ ਸੰਤ ਬਾਬਾ ਲੱਖਾ ਸਿੰਘ ਨੇ ਸਾਂਝੇ ਰੂਪ ਵਿੱਚ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੂੰ ਨਿਸ਼ਕਾਮ ਰੂਪ ਵਿੱਚ ਕੀਤੇ ਗਏ ਸੇਵਾ ਕਾਰਜਾ ਦੇ ਮੱਦੇ ਨਜ਼ਰ ਸਿਰਪਾਉ ਤੇ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ । ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਗੁਰਵਿੰਦਰ ਸਿੰਘ, ਰਣਜੀਤ ਸਿੰਘ ਖਾਲਸਾ, ਸੁਖਪ੍ਰੀਤ ਸਿੰਘ ਮਨੀ, ਗੁਰਪ੍ਰੀਤ ਸਿੰਘ ਪ੍ਰਿੰਸ, ਬਾਦਸ਼ਾਹਦੀਪ ਸਿੰਘ, ਸੰਦੀਪ ਸਿੰਘ, ਪ੍ਰਿਤਪਾਲ ਸਿੰਘ ਗੋਆ, ਜਤਿੰਦਰਪਾਲ ਸਿੰਘ ਸਲੂਜਾ ਆਦਿ ਹਾਜ਼ਰ ਸਨ।



