Skip to content
Independent perspectives. Global stories.
BREAKING

ਮਿਡ ਡੇ ਮੀਲ ਕੁੱਕਾਂ ਨੇ ਮੰਗਾਂ ਨੂੰ ਲੈ ਕੇ ਡੀ. ਸੀ. ਦਫਤਰ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ

Share this story

ਫਿਰੋਜ਼ਪੁਰ, 2 ਸਤੰਬਰ (ਮਨੋਹਰ ਲਾਲ)- ਮਿਡ ਡੇ ਮੀਲ ਕੁੱਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਸੀ. ਦਫਤਰ ਦੇ ਸਾਹਮਣੇ ਹੜਤਾਲ ਕੀਤੀ। ਇਸ ਹੜਤਾਲ ਦੀ ਅਗਵਾਈ ਮੀਤ ਪ੍ਰਧਾਨ ਪੰਜਾਬ ਪਰਮਜੀਤ ਕੌਰ ਨੂਰਪੁਰ ਸੇਠਾਂ ਨੇ ਕੀਤੀ। ਹੜਤਾਲ ਦੌਰਾਨ ਪਰਮਜੀਤ ਕੌਰ ਨੇ ਦੱਸਿਆ ਕਿ ਮਿੱਡ ਡੇ ਮੀਲ ਕੁੱਕਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਤਨਖਾਹਾਂ ਵਿਚ ਵਾਧਾ ਕੀਤਾ ਜਾਵੇ ਅਤੇ ਬਾਕੀ ਦੀਆਂ ਮੰਗਾਂ ਨੂੰ ਵੀ ਪੂਰਾ ਕੀਤਾ ਜਾਵੇ। ਉਨ੍ਹਾਂ ਨੇ ਆਖਿਆ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੀਆਂ। ਇਸ ਮੌਕੇ ਹੜਤਾਲ ਨੂੰ ਸ਼ਹਿਰੀ ਪ੍ਰਧਾਨ ਸੰਧਿਆ ਘਾਰੂ, ਜ਼ਿਲ੍ਹਾ ਪ੍ਰਧਾਨ ਪਾਰੋ ਦੇਵੀ, ਬਲਾਕ ਪ੍ਰਧਾਨ ਆਸ਼ਾ ਰਾਣੀ ਅਤੇ ਮਿਡ ਡੇ ਮੀਲ ਕੁੱਕ ਹੈਲਪਰਾਂ ਨੇ ਸੰਬੋਧਨ ਕੀਤਾ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।

WRITTEN BY